ਪੜਚੋਲ ਕਰੋ

ਪੰਜਾਬ ਕਰਫਿਊ: ਸ੍ਰੀ ਦਰਬਾਰ ਸਾਹਿਬ ਤੋਂ 60 ਲੋਕਾਂ ਨੂੰ ਜੰਮੂ ਭੇਜਣ ਲਈ ਦੋ ਬੱਸਾਂ ਰਵਾਨਾ

ਕੋਰੋਨਾ ਵਾਇਰਸ ਕਾਰਨ ਲਾਏ ਗਏ ਕਰਫਿਊ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਰੁਕੇ ਸ਼ਰਧਾਲੂਆਂ ਤੇ ਅੰਮ੍ਰਿਤਸਰ ਸ਼ਹਿਰ ਅੰਦਰ ਫਸੇ ਕੁਝ ਲੋਕਾਂ ਨੂੰ ਜੰਮੂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਪਰਮਜੀਤ ਸਿੰਘ ਅੰਮ੍ਰਿਤਸਰ: ਕੋਰੋਨਾ ਵਾਇਰਸ ਕਾਰਨ ਲਾਏ ਗਏ ਕਰਫਿਊ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਰੁਕੇ ਸ਼ਰਧਾਲੂਆਂ ਤੇ ਅੰਮ੍ਰਿਤਸਰ ਸ਼ਹਿਰ ਅੰਦਰ ਫਸੇ ਕੁਝ ਲੋਕਾਂ ਨੂੰ ਜੰਮੂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੋ ਬੱਸਾਂ ਰਵਾਨਾਂ ਕੀਤੀਆਂ ਗਈਆਂ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ’ਤੇ ਪ੍ਰਸ਼ਾਸਨ ਦੀ ਪ੍ਰਵਾਨਗੀ ਨਾਲ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ, ਹਰਿਆਣਾ, ਉਤਰ ਪ੍ਰਦੇਸ਼, ਗੁਜਰਾਤ ਤੇ ਪੰਜਾਬ ਦੇ ਕੁਝ ਇਲਾਕਿਆਂ ਦੇ ਲੋਕਾਂ ਨੂੰ ਘਰ ਪਹੁੰਚਾਇਆ ਜਾ ਚੁੱਕਾ ਹੈ। ਇਸੇ ਤਹਿਤ ਹੀ ਅੱਜ ਦੋ ਬੱਸਾਂ ਜੰਮੂ ਲਈ ਭੇਜੀਆਂ ਗਈਆਂ, ਜਿਨ੍ਹਾਂ ਵਿੱਚ 60 ਦੇ ਕਰੀਬ ਲੋਕ ਸਵਾਰ ਸਨ। ਬੱਸਾਂ ਨੂੰ ਇਥੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਰਵਾਨਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਲੋਕ ਭਲਾਈ ਲਈ ਹਮੇਸ਼ਾ ਤਤਪਰ ਰਹਿੰਦੀ ਹੈ ਅਤੇ ਮੌਜੂਦਾ ਸੰਕਟ ਸਮੇਂ ਵੀ ਲੋਕਾਂ ਦੀ ਮੱਦਦ ਲਈ ਕਾਰਜ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ 'ਚ ਕੁਝ ਲੋਕ ਕਸ਼ਮੀਰ ਦੇ ਵੀ ਹਨ। ਜਿਨ੍ਹਾਂ ਨੂੰ ਜੰਮੂ ਸ਼ਹਿਰ ਤੱਕ ਲਿਜਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ ਰੂਪ ਸਿੰਘ ਅਨੁਸਾਰ ਇਸ ਸਮੇਂ ਕੁਝ ਸੰਗਤਾਂ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਂਵਾਂ ਵਿੱਚ ਠਹਿਰੀਆਂ ਹੋਈਆਂ ਹਨ। ਇਨ੍ਹਾਂ ਵਿੱਚ ਟਾਟਾ ਨਗਰ ਤੇ ਮਹਾਂਰਾਸ਼ਟਰ ਸਮੇਤ ਕੁਝ ਹੋਰ ਸ਼ਹਿਰਾਂ ਤੋਂ ਵੀ ਹਨ। ਫਿਲਹਾਲ ਜਿਥੋਂ ਦਾ ਪ੍ਰਬੰਧ ਆਸਾਨੀ ਨਾਲ ਹੋ ਰਿਹਾ ਹੈ, ਉਥੋਂ ਲਈ ਬੱਸਾਂ ਰਾਹੀਂ ਸੰਗਤ ਨੂੰ ਭੇਜਿਆ ਜਾ ਰਿਹਾ ਹੈ। ਬਾਕੀ ਸੰਗਤ ਨੂੰ ਸਰਾਂਵਾਂ ਅੰਦਰ ਸਾਵਧਾਨੀ ਵਰਤਦਿਆਂ ਠਹਿਰਾਇਆ ਗਿਆ ਹੈ।

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget