Punjab News: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇੱਕ ਅਹਿਮ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਇਸ ਮੌਕੇ ਮਤਾ ਪਾਸ ਕੀਤਾ ਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੁਜੀਦਗੀ ਨਾਲ ਆਪਣਾ ਸੈਟਾਲਾਈਟ ਚੈੱਨਲ ਸ਼ੁਰੂ ਕਰਕੇ ਗੁਰਬਾਣੀ ਦਾ ਪ੍ਰਚਾਰ ਤੇ ਪ੍ਰਸਾਰ ਕਰੇ ਨਾ ਕਿ ਕੇਵਲ ਯੂ ਟਿਊਬ ਚੈੱਨਲ ਸ਼ੁਰੂ ਕਰਕੇ ਖਾਨਾਪੂਰਤੀ ਕਰੇ ਅਤੇ ਨਾਲ ਹੀ ਹੋਰ ਸੈਟਾਲਾਈਟ ਚੈੱਨਲ ਜੋ ਸਿੱਖ ਰਹਿਤ ਮਰਿਯਾਦਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਗੁਰਬਾਣੀ ਦਾ ਪ੍ਰਸਾਰਣ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਵੀ ਲਾਈਵ ਕਰਨ ਦੀ ਇਜਾਜ਼ਤ ਦੇਣੀ ਚਾਹੀਦੀ ਹੈ।


ਉਨ੍ਹਾਂ ਕਿਹਾ ਕਿ ਜਲਦੀ ਹੀ ਇੱਕ ਵਫ਼ਦ ਐਸਜੀਪੀਸੀ ਇਲੈਕਸ਼ਨ ਕਮਿਸ਼ਨ ਨੂੰ ਮਿਲਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਬਨਣ ਜਾ ਰਹੀਆਂ ਵੋਟਾਂ ਲਈ ਵੋਟਰ ਸੂਚੀਆਂ ਵਿੱਚ ਵੋਟਰ ਦੀ ਫੋਟੋ ਲਗਾਉਣੀ ਲਾਜ਼ਮੀ ਕੀਤੀ ਜਾਵੇ ਤਾਂ ਕਿ ਵੋਟ ਦਾ ਸਹੀ ਇਸਤੇਮਾਲ ਹੋ ਸਕੇ। 


ਇਸ ਦੌਰਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸਾਡਾ ਮੁੱਖ ਮੰਤਵ ਇਹ ਹੈ ਕਿ ਸਿੱਖ ਸੰਸਥਾਵਾਂ ਨੂੰ ਬਾਦਲ ਪਰਿਵਾਰ ਤੋਂ ਆਜ਼ਾਦ ਕਰਵਾ ਕੇ ਉਨ੍ਹਾਂ ਦੀ ਸੇਵਾ ਸੰਭਾਲ ਪੰਥਕ ਭਾਵਨਾ ਰੱਖਣ ਵਾਲੇ ਗੁਰਸਿੱਖਾਂ ਨੂੰ ਸੌਪਣੀ। ਢੀਂਡਸਾ ਨੇ ਅੱਗੇ ਬੋਲਦਿਆਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਅਕਾਲੀ ਦਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਇਨੇ ਮਾੜੇ ਹਾਲਾਤ ਵਿੱਚ ਲੈ ਕੇ ਜਾਣ ਵਾਲਾ ਕੋਈ ਹੋਰ ਨਹੀ ਸਗੋਂ ਬਾਦਲ ਪਰਿਵਾਰ ਖ਼ੁਦ ਜ਼ਿੰਮੇਵਾਰ ਹੈ। ਉਸਦੇ ਹੰਕਾਰ ਅਤੇ ਪੰਥਕ ਸਿਧਾਂਤਾਂ ਤੋਂ ਪਾਸਾ ਵੱਟਣ ਕਾਰਨ ਅੱਜ ਪੰਥਕ ਸੰਸਥਾਵਾਂ ਦੀ ਬੁਰੀ ਹਾਲਤ ਹੋਈ ਹੈ।


ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਬਾਦਲ ਪਰਿਵਾਰ ਦਾ ਗਲਬਾਪੂਰਨ ਤੌਰ `ਤੇ ਖਤਮ ਕਰਨ ਲਈ ਪੰਥ ਦਰਦੀਆਂ ਨੂੰ ਅਪੀਲ ਕੀਤੀ ਕਿ ਉਹ ਪੰਥ ਅਤੇ ਪੰਜਾਬ ਵਿਰੋਧੀ ਬਾਦਲ ਪਰਿਵਾਰ ਨੂੰ ਛੱਡ ਕੇ ਅਕਾਲੀ ਦਲ ਦੇ ਅਸਲ ਸਿਧਾਂਤਾਂ ਦਾ ਪਹਿਰਾ ਦੇਣ ਵਾਲੇ ਪੰਥ ਦਰਦੀ ਇੱਕਠੇ ਹੋ ਕਿ ਹੰਭਲਾ ਮਾਰਨ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।