ਪੜਚੋਲ ਕਰੋ

ਪੰਥਕ ਵੋਟਰਾਂ ਨੂੰ ਖੁਸ਼ ਕਰਨ ਲਈ ਅਕਾਲੀ ਦਲ ਨੇ ਲਿਆ ਸ਼੍ਰੋਮਣੀ ਕਮੇਟੀ ਦਾ ਸਹਾਰਾ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਨੇ ਇੱਕ ਵਾਰ ਫਿਰ 'ਪੰਥ' ਦਾ ਸਹਾਰਾ ਲੈਂਦਿਆਂ ਰਾਜਨੀਤਕ ਪੈਂਤੜਾ ਖੇਡਦੇ ਹੋਏ ਸ਼੍ਰੋਮਣੀ ਕਮੇਟੀ ਰਾਹੀਂ ਸਿੱਖ ਵੋਟਰਾਂ ਨੂੰ ਨੇੜੇ ਲਾਉਣ ਦੀ ਕੋਸ਼ਿਸ਼ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੁਣ ਧਾਰਮਿਕ ਸਥਾਨਾਂ ਦੀ ਯਾਤਰਾ ਸ਼ੁਰੂ ਕਰੇਗੀ ਜਿਹੜੀ ਸੁਖਬੀਰ ਬਾਦਲ ਨੇ ਅਕਾਲੀ-ਬੀਜੇਪੀ ਸਰਕਾਰ ਵੇਲੇ ਚਲਾਈ ਸੀ।   ਸ਼੍ਰੋਮਣੀ ਕਮੇਟੀ ਵੱਲੋਂ ਮਾਝੇ ਵਿੱਚ ਸਥਿਤ ਸ੍ਰੀ ਦਰਬਾਰ ਸਾਹਿਬ ਤੋਂ ਦੁਆਬੇ ਤੇ ਮਾਲਵੇ ਦੇ ਧਾਰਮਿਕ ਸਥਾਨਾਂ ਤੱਕ ਬੱਸਾਂ ਚਲਾਈਆਂ ਜਾਣਗੀਆਂ। ਇਸ ਤੋਂ ਇਲਾਵਾ ਸੰਗਤਾਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ ਏਸੀ ਬੱਸਾਂ ਸ਼ੁਰੂ ਕੀਤੀਆਂ ਹਨ। ਇਹ ਬੱਸਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਚੱਲਿਆ ਕਰਨਗੀਆਂ ਤੇ ਸੰਗਤਾਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਦਮਦਮਾ ਸਾਹਿਬ ਦੇ ਦਰਸ਼ਨ ਕਰਵਾਉਣ ਤੋਂ ਇਲਾਵਾ ਰਸਤੇ ਵਿੱਚ ਪੈਂਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਵੀ ਕਰਵਾਉਣਗੀਆਂ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬੁੱਧਵਾਰ ਸਵੇਰੇ ਸ੍ਰੀ ਦਰਬਾਰ ਸਾਹਿਬ ਦੇ ਬਾਹਰੋਂ ਚਾਰ ਬੱਸਾਂ ਨੂੰ ਰਵਾਨਾ ਕੀਤਾ। ਇਨ੍ਹਾਂ ਵਿੱਚੋਂ ਦੋ ਸ੍ਰੀ ਤਖ਼ਤ ਕੇਸਗੜ੍ਹ ਸਾਹਿਬ ਤੇ ਦੋ ਸ੍ਰੀ ਦਮਦਮਾ ਸਾਹਿਬ ਤਖ਼ਤ ਲਈ ਰਵਾਨਾ ਹੋਈਆਂ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਬੱਸਾਂ ਦਾ ਮਕਸਦ ਸੰਗਤਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਦੀਦਾਰੇ ਕਰਵਾਉਣਾ ਹੈ। ਇਨ੍ਹਾਂ ਬੱਸਾਂ ਵਿੱਚੋਂ ਹੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਦਮਦਮਾ ਸਾਹਿਬ ਦੀਆਂ ਸੰਗਤਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੀ ਪਹੁੰਚ ਕੇ ਦਰਸ਼ਨ ਦੀਦਾਰੇ ਕਰ ਸਕਣਗੀਆਂ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਫਿਲਹਾਲ ਦੋ-ਦੋ ਬੱਸਾਂ ਹੀ ਸ਼ੁਰੂ ਕੀਤੀਆਂ ਗਈਆਂ ਹਨ ਜਦਕਿ ਅਗਲੇ ਪੜਾਅ ਵਿੱਚ ਕੁਝ ਹੋਰ ਬੱਸਾਂ ਧਾਰਮਿਕ ਸਥਾਨਾਂ ਵੱਲ ਸ਼ੁਰੂ ਕੀਤੀਆਂ ਜਾਣਗੀਆਂ। ਲੌਂਗੋਵਾਲ ਨੇ ਇਸ ਨੂੰ ਨਿਰੋਲ ਧਾਰਮਿਕ ਮਕਸਦ ਦੱਸਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਸੰਗਤਾਂ ਸਿੱਖ ਧਾਰਮਿਕ ਸਥਾਨਾਂ ਦੇ ਆਸਾਨੀ ਨਾਲ ਦਰਸ਼ਨ ਦੀਦਾਰੇ ਕਰ ਸਕਣਗੀਆਂ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਸ ਨੂੰ ਸ਼ਲਾਘਾਯੋਗ ਉਪਰਾਲਾ ਦੱਸਦਿਆਂ ਕਿਹਾ ਕਿ ਇਸ ਨਾਲ ਸਿੱਖ ਸੰਗਤਾਂ ਆਸਾਨੀ ਨਾਲ ਸਿੱਖ ਗੁਰਧਾਮਾਂ ਦੇ ਦਰਸ਼ਨ ਕਰ ਸਕਣਗੀਆਂ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਧਰਤੀ ਤੇ ਜਾ ਕੇ ਦਰਸ਼ਨ ਦੀਦਾਰੇ ਕਰ ਸਕਣਗੀਆਂ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਵੱਖ-ਵੱਖ ਧਰਮਾਂ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਉਣ ਲਈ ਵਿਸ਼ੇਸ਼ ਤੌਰ ਤੇ ਰੇਲ ਗੱਡੀਆਂ ਸ਼ੁਰੂ ਕੀਤੀਆਂ ਗਈਆਂ ਸਨ। ਮੰਨਿਆ ਜਾ ਰਿਹਾ ਹੈ ਕਿ ਇਹ ਬੱਸਾਂ ਸ਼ੁਰੂ ਕਰਨ ਪਿੱਛੇ ਕਿਤੇ ਨਾ ਕਿਤੇ ਅਕਾਲੀ ਦਲ ਦਾ ਮਨੋਰਥ ਹੈ। ਅਕਾਲੀ ਦਲ ਆਪਣੇ ਪੰਥਕ ਵੋਟ ਬੈਂਕ ਨੂੰ ਮੁੜ ਨਾਲ ਜੋੜਨਾ ਚਾਹੁੰਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਕਿਉਂ ਹੋਈ ਵੱਡੀ ਕਾਰਵਾਈ...?
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਕਿਉਂ ਹੋਈ ਵੱਡੀ ਕਾਰਵਾਈ...?
Big News: ਸਿਆਸਤ ਤੋਂ ਵੱਡੀ ਖਬਰ, ਸਿਸੋਦੀਆ ਸਣੇ ਸੈਂਕੜੇ 'ਆਪ' ਆਗੂ ਹਿਰਾਸਤ ਵਿੱਚ ਲਏ ਗਏ; ਪੁਲਿਸ ਨਾਲ ਝੜਪ...
Big News: ਸਿਆਸਤ ਤੋਂ ਵੱਡੀ ਖਬਰ, ਸਿਸੋਦੀਆ ਸਣੇ ਸੈਂਕੜੇ 'ਆਪ' ਆਗੂ ਹਿਰਾਸਤ ਵਿੱਚ ਲਏ ਗਏ; ਪੁਲਿਸ ਨਾਲ ਝੜਪ...
2027 ਚੋਣਾਂ ਨੂੰ ਲੈਕੇ ਖਿੱਚੀ ਤਿਆਰੀ, 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
2027 ਚੋਣਾਂ ਨੂੰ ਲੈਕੇ ਖਿੱਚੀ ਤਿਆਰੀ, 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਕੈਂਸਰ ਦਾ ਚਲ ਰਿਹਾ ਸੀ ਇਲਾਜ; ਅਗਲੇ ਮਹੀਨੇ ਪੁੱਤਰ ਦਾ ਹੋਣਾ ਸੀ ਵਿਆਹ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਕੈਂਸਰ ਦਾ ਚਲ ਰਿਹਾ ਸੀ ਇਲਾਜ; ਅਗਲੇ ਮਹੀਨੇ ਪੁੱਤਰ ਦਾ ਹੋਣਾ ਸੀ ਵਿਆਹ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget