ਲੁਧਿਆਣਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਹੁਕਮਾਂ 'ਤੇ ਇਤਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ 10ਵੀਂ ਆਲਮਗੀਰ ਵਿਖੇ ਕੋਰੋਨਾ ਪੀੜ੍ਹਤ ਮਰੀਜ਼ਾਂ ਲਈ ਸਪੈਸ਼ਲ ਬੈੱਡ ਲਾ ਕੇ ਮੁਫ਼ਤ ਆਕਸੀਜਨ ਮੁਹੱਈਆ ਕਰਵਾਈ ਜਾਵੇਗੀ।

Continues below advertisement


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਦੱਸਿਆ ਕਿ ਕੋਰੋਨਾ ਪੀੜਤ ਮਰੀਜ਼ਾਂ ਨੂੰ ਆਕਸੀਜਨ ਤੇ ਬੈੱਡ ਮੁਹੱਈਆਂ ਕਰਵਾਉਣ ਲਈ ਗੁਰਦੁਆਰਾ ਆਲਮਗੀਰ ਵਿਖੇ ਆਕਸੀਜਨ ਲੰਗਰ ਦੀ ਵਿਵਸਥਾ ਕੀਤੀ ਗਈ ਹੈ।




ਉਨ੍ਹਾਂ ਦੱਸਿਆ ਕਿ ਲੋੜਵੰਦ ਮਰੀਜ਼ ਲਈ ਕਿਸੇ ਵੀ ਵੇਲੇ ਗੁਰੂ ਘਰ ਤੋਂ ਆਕਸੀਜਨ ਦੀ ਸਹੂਲਤ ਮੁਫ਼ਤ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਗੁਰੂਘਰ ਦੇ ਚਾਰੇ ਦਰਵਾਜ਼ੇ ਹਰ ਧਰਮ ਲਈ 24 ਘੰਟੇ ਖੁੱਲ੍ਹੇ ਹਨ। ਬਿਨ੍ਹਾਂ ਕਿਸੇ ਭੇਦਭਾਵ ਦੇ ਹਰੇਕ ਲੋੜਵੰਦ ਨੂੰ ਆਕਸੀਜਨ ਤੇ ਬੈੱਡ ਦਿੱਤਾ ਜਾਵੇਗਾ।