ਪੜਚੋਲ ਕਰੋ

SGPC ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੁਫ਼ਤ ਕੋਰੋਨਾ ਵੈਕਸੀਨ ਕੈਂਪ ਸ਼ੁਰੂ

ਸ੍ਰੀ ਹਰਿਮੰਦਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੋਰੋਨਾ ਵੈਕਸੀਨ ਦੇ ਕੈਂਪਾਂ ਤੋਂ ਬਾਅਦ ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੋਰੋਨਾ ਵੈਕਸੀਨ ਲਗਾਉਣ ਦਾ ਪ੍ਰਬੰਧ ਕੀਤਾ ਗਿਆ ਹੈ।

ਅਨੰਦਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਾਂਝੇ ਤੌਰ ’ਤੇ ਕੀਤਾ।
ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਨੁਮਾਇੰਦਾ ਧਾਰਮਿਕ ਜਥੇਬੰਦੀ ਹੈ, ਜਿਸ ਨੇ ਕੋਰੋਨਾ ਮਹਾਮਾਰੀ ਦੌਰਾਨ ਗੁਰੂ ਸਾਹਿਬਾਨ ਦੇ ਸਿਧਾਂਤਾਂ ਦੀ ਰੌਸ਼ਨੀ ਵਿਚ ਮਾਨਵ ਭਲਾਈ ਦੇ ਕਾਰਜ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਹਸਪਤਾਲ ਸ੍ਰੀ ਅੰਮ੍ਰਿਤਸਰ ਨੂੰ ਕੋਰੋਨਾ ਮਰੀਜ਼ਾਂ ਲਈ ਰਾਖਵਾਂ ਕਰਕੇ ਸੇਵਾਵਾਂ ਦੇਣ ਦੇ ਨਾਲ-ਨਾਲ ਪੰਜਾਬ ਭਰ ਵਿਚ ਵੱਖ-ਵੱਖ ਥਾਵਾਂ ’ਤੇ ਕੋਰੋਨਾ ਕੇਅਰ ਕੇਂਦਰ ਵੀ ਸਥਾਪਿਤ ਕੀਤੇ ਗਏ।

ਇਸ ਤੋਂ ਇਲਾਵਾ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਕੋਰੋਨਾ ਵੈਕਸੀਨ ਲਗਾਉਣ ਦਾ ਪ੍ਰਬੰਧ ਕੀਤਾ ਗਿਆ, ਜਿਸ ਦੇ ਵਿਸਥਾਰ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੋਰੋਨਾ ਵੈਕਸੀਨ ਦੇ ਕੈਂਪਾਂ ਤੋਂ ਬਾਅਦ ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੋਰੋਨਾ ਵੈਕਸੀਨ ਲਗਾਉਣ ਦਾ ਪ੍ਰਬੰਧ ਕੀਤਾ ਗਿਆ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮਾਨਵਤਾ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੰਗਤ ਦੇ ਸਹਿਯੋਗ ਨਾਲ ਲੋੜਵੰਦਾਂ ਦੀ ਮੱਦਦ ਕਰਦੀ ਰਹੇਗੀ। ਇਸ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਕਾਰਜ ਮਨੁੱਖਤਾ ਨੂੰ ਧਰਵਾਸ ਦੇਣ ਵਾਲਾ ਹੈ। ਉਨ੍ਹਾਂ ਕਿਹਾ ਕਿ ਇਸ ਭਿਆਨਕ ਮਹਾਮਾਰੀ ਸਮੇਂ ਲੋਕਾਂ ਦੀ ਸੇਵਾ ਕਰਕੇ ਸ਼੍ਰੋਮਣੀ ਕਮੇਟੀ ਨੇ ਸਿੱਖ ਕੌਮ ਦਾ ਮਾਣ ਵਧਾਇਆ ਹੈ। ਉਨ੍ਹਾਂ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਕਮੇਟੀ ਦੇ ਸੇਵਾ ਕਾਰਜਾਂ ਵਿਚ ਵਧ ਚੜ੍ਹ ਕੇ ਹਿੱਸਾ ਪਾਉਣ।

ਟਾਪ ਹੈਡਲਾਈਨ

Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget