ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਨੇ ਹਿਮਾਚਲ ਪ੍ਰਦੇਸ਼ ’ਚ ਹੜ੍ਹਾਂ ਕਾਰਨ ਫਸੇ ਲੋਕਾਂ ਨੂੰ ਵਾਪਸ ਲਿਆਉਣ ਦਾ ਆਰੰਭਿਆ ਕਾਰਜ

Amritsar News : ਅੱਜ ਜਦੋਂ ਪੰਜਾਬ ਹੜ੍ਹਾਂ ਦੀ ਮਾਰ ਹੇਠ ਹੈ ਅਤੇ ਸਾਰੇ ਪਾਸੇ ਹਾਹਾਕਾਰ ਮੱਚੀ ਹੋਈ ਹੈ, ਉਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਤੇ ਮੁਲਾਜ਼ਮ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ

Amritsar News : ਅੱਜ ਜਦੋਂ ਪੰਜਾਬ ਹੜ੍ਹਾਂ ਦੀ ਮਾਰ ਹੇਠ ਹੈ ਅਤੇ ਸਾਰੇ ਪਾਸੇ ਹਾਹਾਕਾਰ ਮੱਚੀ ਹੋਈ ਹੈ, ਉਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਤੇ ਮੁਲਾਜ਼ਮ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਲੋੜਵੰਦਾਂ ਤੱਕ ਪਹੁੰਚ ਕੇ ਮਾਨਵਤਾ ਦੀ ਸੇਵਾ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਸੇਵਾਵਾਂ ਨਿਭਾਅ ਰਹੀ ਹੈ। ਇਸੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਹਿਮਾਚਲ ਪ੍ਰਦੇਸ਼ ਵਿਚ ਫਸੇ ਲੋਕਾਂ ਨੂੰ ਸੁਰੱਖਿਅਤ ਪੰਜਾਬ ਲਿਆਉਣ ਦੇ ਯਤਨ ਜਾਰੀ ਹਨ। 
 
ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਦਲਜੀਤ ਸਿੰਘ ਭਿੰਡਰ ਦੀ ਅਗਵਾਈ ਹੇਠ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸ. ਗੁਰਪ੍ਰੀਤ ਸਿੰਘ ਰੋਡੇ ਤੇ ਮੀਤ ਮੈਨੇਜਰ ਸ. ਸੰਦੀਪ ਸਿੰਘ ਸਮੇਤ ਟੀਮ ਹਿਮਾਚਲ ਪ੍ਰਦੇਸ਼ ਦੇ ਮੰਡੀ ਸ਼ਹਿਰ ਵਿਚ ਪੁੱਜੀ ਸੀ, ਜਿਸ ਨੇ ਉਥੋਂ ਦੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਮੰਡੀ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਲੋੜਵੰਦਾਂ ਦੀ ਸਹਾਇਤਾ ਲਈ ਕਾਰਜ ਆਰੰਭਿਆ। ਪ੍ਰਤਾਪ ਸਿੰਘ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਗਏ ਵੱਡੀ ਗਿਣਤੀ ਸ਼ਰਧਾਲੂ ਹੜ੍ਹ ਆਉਣ ਕਰਕੇ ਇਥੇ ਰੁਕੇ ਹੋਏ ਹਨ, ਜਿਨ੍ਹਾਂ ਨੂੰ ਵਾਪਸ ਲਿਆਉਣ ਲਈ ਸ਼੍ਰੋਮਣੀ ਕਮੇਟੀ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਅੱਜ 50 ਲੋਕਾਂ ਨੂੰ ਲੈ ਕੇ ਇਕ ਬੱਸ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਕੀਤੀ ਗਈ। ਇਸੇ ਤਰ੍ਹਾਂ ਬਾਕੀ ਲੋਕਾਂ ਨੂੰ ਵੀ ਸੁਰੱਖਿਅਤ ਪੰਜਾਬ ਲਿਆਂਦਾ ਜਾਵੇਗਾ।

ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹੜ੍ਹਾਂ ਕਾਰਨ ਕਿਸਾਨਾਂ ਦੀ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ, ਜਿਸ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਪ੍ਰਬੰਧ ਵਾਲੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀ ਜ਼ਮੀਨ ਵਿਚ ਪਨੀਰੀ ਬੀਜਣ ਦੇ ਆਦੇਸ਼ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਤਹਿਤ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ 10 ਕਿਲ੍ਹੇ, ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਹੇਰਾਂ ਲੁਧਿਆਣਾ ਵਿਖੇ 12 ਕਿਲ੍ਹੇ, ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ 15 ਕਿਲ੍ਹੇ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ 5 ਕਿਲ੍ਹੇ, ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਜਲਾਲਬਾਦ ਫਾਰਮ ਵਿਖੇ 8 ਕਿਲ੍ਹੇ ਅਤੇ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਰੱਤੋਕੇ ਵਿਖੇ 3 ਕਿਲ੍ਹੇ ਝੋਨੇ ਦੀ ਪਨੀਰੀ ਬੀਜਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਨੀਰੀ ਪਛੇਤੀਆਂ ਕਿਸਮਾਂ ਦੀ ਬੀਜੀ ਜਾਵੇਗੀ, ਤਾਂ ਜੋ ਪੀੜਤ ਕਿਸਾਨਾਂ ਨੂੰ ਇਸ ਦਾ ਲਾਭ ਮਿਲ ਸਕੇ।

 ਪ੍ਰਤਾਪ ਸਿੰਘ ਨੇ ਇਹ ਵੀ ਦੱਸਿਆ ਕਿ ਜਿਥੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਤਿਆਰ ਕਰਕੇ ਪਾਣੀ ਦੀ ਮਾਰ ਹੇਠ ਆਏ ਲੋਕਾਂ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ, ਉਥੇ ਹੀ ਮੈਡੀਕਲ ਟੀਮਾਂ ਵੀ ਆਪਣੀਆਂ ਸੇਵਾਵਾਂ ਦੇ ਰਹੀਆਂ ਹਨ। ਇਸ ਦੇ ਨਾਲ ਹੀ ਲੋੜ ਅਨੁਸਾਰ ਪੀੜਤ ਪਰਿਵਾਰਾਂ ਲਈ ਗੁਰਦੁਆਰਾ ਸਾਹਿਬਾਨ ਅੰਦਰ ਰਿਹਾਇਸ਼ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget