ਅੰਮ੍ਰਿਤਸਰ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਸਿੱਖ ਭਾਵਨਾਵਾਂ ਨੂੰ ਠੇਸ ਪੁਚਾਉਣ ਦੇ ਮਾਮਲੇ ਵਿੱਚ ਚਾਹੇ ਮਾਫੀ ਮੰਗ ਲਈ ਹੈ ਪਰ ਉਸ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਸਿੱਧੂ ਮੂਸੇਵਾਲਾ ਦੇ ਖਿਲਾਫ ਨਿੱਤਰ ਆਈ ਹੈ। ਸ਼੍ਰੋਮਣੀ ਕਮੇਟੀ ਨੇ ਮੂਸੇਵਾਲਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਗਾਇਕ ਦੇ ਗੀਤ ਵਿੱਚ ਸਿੱਖ ਇਤਿਹਾਸ ਦੀ ਸਤਿਕਾਰਯੋਗ ਸ਼ਖਸੀਅਤ ਮਾਤਾ ਭਾਗ ਕੌਰ ਦੀ ਤੌਹੀਨ ਕੀਤੇ ਜਾਣ ਮਗਰੋਂ ਸਿੱਖ ਜਗਤ ਅੰਦਰ ਰੋਸ ਦੀ ਲਹਿਰ ਹੈ।

ਇਸ ਕਾਰਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ ’ਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਬੰਧਤ ਗਾਇਕ ਦਾ ਕਸੂਰ ਮੁਆਫੀਯੋਗ ਨਹੀਂ ਤੇ ਇਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ।