ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੀ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਖਿਲਾਫ ਡਟ ਗਈ ਹੈ। ਉਧਰ, ਰੰਧਾਵਾ ਨੇ ਪੁਲਿਸ ਕੋਲ ਸ਼ਿਕਾਇਤ ਕਰਕੇ ਦਾਅਵਾ ਕੀਤਾ ਹੈ ਕਿ ਸ਼ਰਾਰਤ ਨਾਲ ਉਨ੍ਹਾਂ ਦੀ ਦੋ ਸਾਲ ਪੁਰਾਣੀ ਵੀਡੀਓ ਨੂੰ ਐਡਿਟ ਕਰਕੇ ਉਨ੍ਹਾਂ ਦਾ ਅਕਸ਼ ਖਰਾਬ ਕੀਤਾ ਜਾ ਰਿਹਾ ਹੈ। ਇਸ ਵੀਡੀਓ ਵਿੱਚ ਰੰਧਾਵਾ ਸ਼੍ਰੀ ਗੁਰੂ ਨਾਨਕ ਦੇ ਪੇਂਟਿੰਗ ਬਾਰੇ ਕੁਝ ਕਹਿ ਰਹੇ ਹਨ।
ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਹੈ ਕਿ ਉਹ ਇਸ ਸਬੰਧੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਸੌਂਪ ਕੇ ਰੰਧਾਵਾ ਖ਼ਿਲਾਫ਼ ਕਾਰਵਾਈ ਦੀ ਅਪੀਲ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੁਲਿਸ ਕੋਲ ਵੀ ਸ਼ਿਕਾਇਤ ਕੀਤੀ ਜਾਵੇਗੀ।
ਉਨ੍ਹਾਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਗੁਰੂ ਨਾਨਕ ਦੇਵ ਬਾਰੇ ਗਲਤ ਸ਼ਬਦ ਬੋਲਣ ਤੇ ਗੁਰੂ ਸਾਹਿਬ ਦੀ ਤੁਲਨਾ ਕਿਸੇ ਵਿਅਕਤੀ ਨਾਲ ਕਰਨ ਦੇ ਦੋਸ਼ ਹੇਠ ਕੈਬਨਿਟ ਮੰਤਰੀ ਨੂੰ ਪੰਜਾਬ ਵਜ਼ਾਰਤ ਵਿੱਚੋਂ ਬਾਹਰ ਕੀਤਾ ਜਾਵੇ।
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਰਪ੍ਰਸਤ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਸੀ ਕਿ ਰੰਧਾਵਾ ਨੇ ਗੁਰੂ ਨਾਨਕ ਸਾਹਿਬ ਬਾਰੇ ਮਾੜੀ ਸ਼ਬਦਾਵਲੀ ਵਰਤੀ ਹੈ। ਇਸ ਲਈ ਐਫਆਈਆਰ ਦਰਜ ਕਰਕੇ ਉਨ੍ਹਾਂ ਗ੍ਰਿਫ਼ਤਾਰ ਕੀਤਾ ਜਾਵੇ।
ਸੁਖਜਿੰਦਰ ਰੰਧਾਵਾ ਖਿਲਾਫ ਡਟੀ ਸ਼੍ਰੋਮਣੀ ਕਮੇਟੀ
ਏਬੀਪੀ ਸਾਂਝਾ
Updated at:
30 Dec 2019 12:05 PM (IST)
ਸ਼੍ਰੋਮਣੀ ਅਕਾਲੀ ਦਲ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੀ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਖਿਲਾਫ ਡਟ ਗਈ ਹੈ। ਉਧਰ, ਰੰਧਾਵਾ ਨੇ ਪੁਲਿਸ ਕੋਲ ਸ਼ਿਕਾਇਤ ਕਰਕੇ ਦਾਅਵਾ ਕੀਤਾ ਹੈ ਕਿ ਸ਼ਰਾਰਤ ਨਾਲ ਉਨ੍ਹਾਂ ਦੀ ਦੋ ਸਾਲ ਪੁਰਾਣੀ ਵੀਡੀਓ ਨੂੰ ਐਡਿਟ ਕਰਕੇ ਉਨ੍ਹਾਂ ਦਾ ਅਕਸ਼ ਖਰਾਬ ਕੀਤਾ ਜਾ ਰਿਹਾ ਹੈ। ਇਸ ਵੀਡੀਓ ਵਿੱਚ ਰੰਧਾਵਾ ਸ਼੍ਰੀ ਗੁਰੂ ਨਾਨਕ ਦੇ ਪੇਂਟਿੰਗ ਬਾਰੇ ਕੁਝ ਕਹਿ ਰਹੇ ਹਨ।
- - - - - - - - - Advertisement - - - - - - - - -