ਸ਼੍ਰੋਮਣੀ ਕਮੇਟੀ ਸਿੱਖ ਵਿਦਿਆਰਥੀਆਂ 'ਤੇ ਮਿਹਰਬਾਨ
ਏਬੀਪੀ ਸਾਂਝਾ | 04 Dec 2016 02:52 PM (IST)
ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਸਿਵਲ ਸੇਵਾਵਾਂ 'ਚ ਰੁਚੀ ਰੱਖਣ ਵਾਲੇ ਸਿੱਖ ਵਿਦਿਆਰਥੀਆਂ ਲਈ ਅਹਿਮ ਐਲਾਨ ਕੀਤਾ ਹੈ। ਇਸ ਤਹਿਤ ਸਿਵਲ ਸੇਵਾਵਾਂ ਦੀ ਪ੍ਰੀਖਿਆ ਦੀ ਤਿਆਰੀ ਕਰਨ ਵਾਲੇ ਚਾਹਵਾਨ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੁਫਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਇਸ ਸੇਵਾ ਲਈ ਐਸ.ਜੀ.ਪੀ.ਸੀ. ਵੱਲੋਂ ਥਾਂ ਦੀ ਚੋਣ ਅੰਮ੍ਰਿਤਸਰ ਵਿੱਚ ਕਰ ਲਈ ਗਈ ਹੈ ਜਿੱਥੇ ਕੋਚਿੰਗ ਸੈਂਟਰ ਦੀ ਇਮਾਰਤ ਬਣਾਈ ਜਾਵੇਗੀ। ਪ੍ਰੋ. ਬਡੂੰਗਰ ਦਾ ਕਹਿਣਾ ਹੈ ਸਿੱਖ ਵਿਦਿਆਰਥੀਆਂ ਨੂੰ ਦੇਸ਼ ਦੀ ਸੇਵਾ ਲਈ ਪ੍ਰਸ਼ਾਸਨਿਕ ਅਹੁਦਿਆਂ 'ਤੇ ਆਪਣੀ ਅਹਿਮੀਅਤ ਵਧਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿੰਨੇ ਵੀ ਚਾਹਵਾਨ, ਮਿਹਨਤੀ ਤੇ ਲੋੜਵੰਦ ਸਿੱਖ ਵਿਦਿਆਰਥੀ ਪ੍ਰਸ਼ਾਸਨਿਕ ਅਹੁਦਿਆਂ ਲਈ ਤਿਆਰੀ ਕਰਨਾ ਚਾਹੁੰਦੇ ਹਨ, ਉਨਾਂ ਨੂੰ ਉੱਚ ਦਰਜੇ ਦੀ ਕੋਚਿੰਗ ਉਪਲਬਧ ਕਰਵਾਈ ਜਾਵੇਗੀ।