ਚੰਡੀਗੜ੍ਹ: ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੇ ਗਿਲੇ-ਸ਼ਿਕਵੇ ਦੂਰ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਵੱਡਾ ਫੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਲਗਪਗ 100 ਸਾਲ ਬਾਅਦ ਸੰਸਥਾ ਦਾ ਘੇਰਾ ਵਿਦੇਸ਼ ਤੱਕ ਫੈਲਾਉਣ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਇਸ ਸਬੰਧੀ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਦਾ 51 ਮੈਂਬਰੀ ਬੋਰਡ ਬਣਾਏਗੀ। ਇਸ ਬਾਰੇ ਬੁੱਧਵਾਰ ਨੂੰ ਜਨਰਲ ਇਜਲਾਸ ਦੌਰਾਨ ਮਤਾ ਪਾਸ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਇਸ ਦਾ ਮਕਸਦ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ।
ਯਾਦ ਰਹੇ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਨੂੰ ਇਸ ਵੇਲੇ ਪਛਾਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿੱਖ ਕਕਾਰਾਂ ਦੀ ਪਛਾਣ ਕਰਾਉਣਾ ਵੀ ਵੱਡਾ ਮਸਲਾ ਹੈ। ਸਿੱਖਾਂ ’ਤੇ ਹੋ ਰਹੇ ਨਫ਼ਰਤੀ ਹਮਲੇ ਵੀ ਸਮੁੱਚੇ ਸਿੱਖ ਜਗਤ ਲਈ ਚਿੰਤਾ ਦਾ ਵਿਸ਼ਾ ਹਨ। ਇਨ੍ਹਾਂ ਮੁਸ਼ਕਲਾਂ ਦੇ ਹੱਲ ਲਈ ਵੱਖ-ਵੱਖ ਦੇਸ਼ਾਂ ਵਿੱਚੋਂ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਦਾ 51 ਮੈਂਬਰੀ ਸਲਾਹਕਾਰ ਬੋਰਡ ਕਾਇਮ ਕਰਨ ਦੇ ਫ਼ੈਸਲੇ ਨੂੰ ਜਨਰਲ ਹਾਊਸ ਵੱਲੋਂ ਪ੍ਰਵਾਨਗੀ ਦਿੱਤੀ ਗਈ ਹੈ। ਇਸ ਬੋਰਡ ਦਾ ਮੁਖੀ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਹੋਵੇਗਾ ਤੇ ਬੋਰਡ ਦੀਆਂ ਸਾਲ ਵਿੱਚ ਘੱਟੋ-ਘੱਟ ਦੋ ਮੀਟਿੰਗਾਂ ਕੀਤੀਆਂ ਜਾਣਗੀਆਂ, ਜਿਸ ਵਿੱਚ ਵਿਦੇਸ਼ ਵਿੱਚ ਵੱਸਦੇ ਸਿੱਖਾਂ ਨੂੰ ਪੇਸ਼ ਮਸਲਿਆਂ ’ਤੇ ਵਿਚਾਰ ਚਰਚਾ ਕੀਤੀ ਜਾਵੇਗੀ।
ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਮੀਟਿੰਗਾਂ ਦੌਰਾਨ ਜਦੋਂ ਸਿੱਖ ਮਸਲਿਆਂ ’ਤੇ ਵਿਚਾਰ ਹੋਵੇਗੀ ਤਾਂ ਉਨ੍ਹਾਂ ਦੇ ਹੱਲ ਲਈ ਵੀ ਉਪਰਾਲੇ ਸ਼ੁਰੂ ਹੋਣਗੇ। ਇਸ ਨਾਲ ਸ਼੍ਰੋਮਣੀ ਕਮੇਟੀ ਸਿੱਧੇ ਤੌਰ ’ਤੇ ਵਿਦੇਸ਼ ਵਿੱਚ ਵੱਸਦੇ ਸਿੱਖਾਂ ਨਾਲ ਵੀ ਜੁੜ ਜਾਵੇਗੀ ਤੇ ਉਨ੍ਹਾਂ ਦੀ ਸ਼ਮੂਲੀਅਤ ਵੀ ਹੋਵੇਗੀ। ਇਸ ਮੌਕੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਗਈ ਕਿ ਵੱਖ ਵੱਖ ਮੁਲਕਾਂ ਦੀਆਂ ਸਰਕਾਰਾਂ ਨਾਲ ਗੱਲਬਾਤ ਕਰਕੇ ਸਿੱਖਾਂ ਦੀਆਂ ਸਮੱਸਿਆਵਾਂ ਹੱਲ ਕਰਾਉਣ ਲਈ ਯਤਨ ਕੀਤੇ ਜਾਣ।
ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਲਈ ਸ਼੍ਰੋਮਣੀ ਕਮੇਟੀ ਦਾ ਵੱਡਾ ਫੈਸਲਾ
ਏਬੀਪੀ ਸਾਂਝਾ
Updated at:
28 Nov 2019 12:55 PM (IST)
ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੇ ਗਿਲੇ-ਸ਼ਿਕਵੇ ਦੂਰ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਵੱਡਾ ਫੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਲਗਪਗ 100 ਸਾਲ ਬਾਅਦ ਸੰਸਥਾ ਦਾ ਘੇਰਾ ਵਿਦੇਸ਼ ਤੱਕ ਫੈਲਾਉਣ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਇਸ ਸਬੰਧੀ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਦਾ 51 ਮੈਂਬਰੀ ਬੋਰਡ ਬਣਾਏਗੀ। ਇਸ ਬਾਰੇ ਬੁੱਧਵਾਰ ਨੂੰ ਜਨਰਲ ਇਜਲਾਸ ਦੌਰਾਨ ਮਤਾ ਪਾਸ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਇਸ ਦਾ ਮਕਸਦ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ।
- - - - - - - - - Advertisement - - - - - - - - -