ਪੜਚੋਲ ਕਰੋ

ਪਾਕਿ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਕਮੇਟੀ ਨਹੀਂ ਬਦਲੇਗੀ ਨਿਯਮ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ 'ਤੇ ਜਾਣ ਵਾਲੇ ਜਥੇ ਲਈ ਕੋਈ ਨਿਯਮ ਨਹੀਂ ਬਦਲਿਆ। ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪੁਰਾਣੇ ਨਿਯਮਾਂ ਤਹਿਤ ਹੀ ਸ਼ਰਧਾਲੂ ਜਾ ਸਕਣਗੇ। ਵਿਸਾਖੀ ਮੌਕੇ ਪਾਕਿਸਤਾਨ ਦੀ ਯਾਤਰਾ 'ਤੇ ਗਏ ਜਥੇ ਦੇ ਵਿਵਾਦਾਂ ਵਿੱਚ ਘਿਰਨ ਮਗਰੋਂ ਨਿਯਮਾਂ ਵਿੱਚ ਤਬਦੀਲੀ ਕਰਨ ਦੀ ਚਰਚਾ ਚੱਲੀ ਸੀ।   ਯਾਰ ਰਹੇ ਵਿਸਾਖੀ ਮੌਕੇ ਯਾਤਰਾ ’ਤੇ ਗਏ ਸ਼ਰਧਾਲੂਆਂ ਦੇ ਜਥੇ ਵਿੱਚੋਂ ਕਿਰਨ ਬਾਲਾ ਨਾਂ ਦੀ ਔਰਤ ਨੇ ਪਾਕਿਸਤਾਨ ਜਾ ਕੇ ਧਰਮ ਤਬਦੀਲ ਕਰਕੇ ਲਾਹੌਰ ਵਾਸੀ ਨੌਜਵਾਨ ਨਾਲ ਨਿਕਾਹ ਕਰ ਲਿਆ ਸੀ। ਇਸੇ ਤਰ੍ਹਾਂ ਪੰਜਾਬੀ ਨੌਜਵਾਨ ਵੀ ਜਥੇ ਵਿੱਚੋਂ ਗਾਇਬ ਹੋ ਗਿਆ ਸੀ, ਜਿਸ ਨੂੰ ਬਾਅਦ ਵਿੱਚ ਲੱਭ ਕੇ ਪਾਕਿਸਤਾਨ ਸਰਕਾਰ ਵੱਲੋਂ ਭਾਰਤ ਭੇਜਿਆ ਗਿਆ ਸੀ। ਇਹ ਦੋਵੇਂ ਹੀ ਸ਼੍ਰੋਮਣੀ ਕਮੇਟੀ ਦੇ ਜਥੇ ਰਾਹੀਂ ਪਾਕਿਸਤਾਨ ਗਏ ਸਨ। ਇਨ੍ਹਾਂ ਘਟਨਾਵਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਦੀ ਪੜਤਾਲ ਲਈ ਕਮੇਟੀ ਬਣਾਈ ਗਈ ਸੀ, ਜਿਸ ਦੀ ਹੁਣ ਤੱਕ ਸਿਰਫ ਇੱਕ ਮੀਟਿੰਗ ਹੋਈ ਹੈ। ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 16 ਜੂਨ ਨੂੰ ਅਤੇ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ 17 ਜੂਨ ਨੂੰ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਜਥਾ 9 ਜੂਨ ਤੋਂ 18 ਜੂਨ ਤੱਕ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜਿਆ ਜਾਵੇਗਾ। ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ ਨੂੰ ਸੌਂਪੀ ਗਈ ਹੈ। ਜਥੇ ਨਾਲ ਜਾਣ ਵਾਸਤੇ 118 ਸਿੱਖ ਸ਼ਰਧਾਲੂਆਂ ਵੱਲੋਂ ਬਿਨੈ ਪੱਤਰ ਦਿੱਤੇ ਗਏ ਸਨ ਪਰ ਸ਼੍ਰੋਮਣੀ ਕਮੇਟੀ ਵੱਲੋਂ ਅੱਧ ਅਧੂਰੇ ਬਿਨੈ ਪੱਤਰ ਤੇ ਪਾਸਪੋਰਟ ਵਾਲੇ ਸ਼ਰਧਾਲੂਆਂ ਨੂੰ ਛੱਡ ਕੇ ਤਕਰੀਬਨ 81 ਸ਼ਰਧਾਲੂਆਂ ਦੇ ਨਾਂ ਵੀਜ਼ੇ ਵਾਸਤੇ ਭੇਜੇ ਗਏ ਹਨ। ਇਸੇ ਤਰ੍ਹਾਂ ਮਹਾਰਾਜਾ ਰਣਜੀਤ ਸਿੰਘ ਦਾ ਬਰਸੀ ਸਮਾਗਮ ਮਨਾਉਣ ਲਈ ਸ਼ਰਧਾਲੂਆਂ ਦਾ ਜਥਾ 21 ਜੂਨ ਤੋਂ 30 ਜੂਨ ਤੱਕ ਪਾਕਿਸਤਾਨ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਸੰਸਥਾ ਦੇ ਵਧੀਕ ਸਕੱਤਰ ਬਲਵਿੰਦਰ ਸਿੰਘ ਕਰਨਗੇ। ਜਥੇ ਨਾਲ ਜਾਣ ਵਾਸਤੇ 106 ਸ਼ਰਧਾਲੂਆਂ ਵੱਲੋਂ ਪਾਸਪੋਰਟ ਤੇ ਬਿਨੈ ਪੱਤਰ ਦਿੱਤੇ ਗਏ ਹਨ ਪਰ ਅੱਧ-ਅਧੂਰੇ ਬਿਨੈ ਪੱਤਰਾਂ ਨੂੰ ਛੱਡ ਕੇ ਸ਼੍ਰੋਮਣੀ ਕਮੇਟੀ ਵੱਲੋਂ 82 ਸ਼ਰਧਾਲੂਆਂ ਦੇ ਨਾਵਾਂ ਦੀ ਸੂਚੀ ਵੀਜ਼ੇ ਲਈ ਭੇਜੀ ਗਈ ਹੈ।

ਟਾਪ ਹੈਡਲਾਈਨ

Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 
Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Embed widget