ਪੜਚੋਲ ਕਰੋ
(Source: ECI/ABP News)
ਪੰਜਾਬੀਆਂ ਦਾ ਉਜਾੜਾ ਰੋਕਣ ਸ਼ਿਲਾਂਗ ਜਾਏਗੀ ਸ਼੍ਰੋਮਣੀ ਕਮੇਟੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਦੀ ਕਲੋਨੀ 'ਚ ਵੱਸਦੇ ਪੰਜਾਬੀਆਂ ਦੀ ਮਦਦ ਲਈ ਉੱਥੇ ਉੱਚ ਪੱਧਰੀ ਵਫ਼ਦ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਦਰਅਸਲ ਸ਼ਿਲਾਂਗ ਵਿੱਚ ਪੰਜਾਬੀਆਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦਾ ਮਾਮਲਾ ਇੱਕ ਵਾਰ ਫਿਰ ਸੁਰਖੀਆਂ 'ਚ ਆਉਣ ’ਤੇ ਸ਼੍ਰੋਮਣੀ ਕਮੇਟੀ ਨੇ ਇਹ ਫੈਸਲਾ ਕੀਤਾ ਹੈ।
![ਪੰਜਾਬੀਆਂ ਦਾ ਉਜਾੜਾ ਰੋਕਣ ਸ਼ਿਲਾਂਗ ਜਾਏਗੀ ਸ਼੍ਰੋਮਣੀ ਕਮੇਟੀ sgpc will to to shillong to help punjabi and sikhs ਪੰਜਾਬੀਆਂ ਦਾ ਉਜਾੜਾ ਰੋਕਣ ਸ਼ਿਲਾਂਗ ਜਾਏਗੀ ਸ਼੍ਰੋਮਣੀ ਕਮੇਟੀ](https://static.abplive.com/wp-content/uploads/sites/5/2018/11/21091910/longowal-president.jpg?impolicy=abp_cdn&imwidth=1200&height=675)
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਦੀ ਕਲੋਨੀ 'ਚ ਵੱਸਦੇ ਪੰਜਾਬੀਆਂ ਦੀ ਮਦਦ ਲਈ ਉੱਥੇ ਉੱਚ ਪੱਧਰੀ ਵਫ਼ਦ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਦਰਅਸਲ ਸ਼ਿਲਾਂਗ ਵਿੱਚ ਪੰਜਾਬੀਆਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦਾ ਮਾਮਲਾ ਇੱਕ ਵਾਰ ਫਿਰ ਸੁਰਖੀਆਂ 'ਚ ਆਉਣ ’ਤੇ ਸ਼੍ਰੋਮਣੀ ਕਮੇਟੀ ਨੇ ਇਹ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਵੀ ਜਦੋਂ ਸ਼ਿਲਾਂਗ ਵਿੱਚ ਪੰਜਾਬੀ ਕਲੋਨੀ ’ਚ ਵੱਸਦੇ ਕੁਝ ਲੋਕਾਂ ਦੇ ਘਰਾਂ ’ਤੇ ਸਥਾਨਕ ਖਾਸੀ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਸੀ ਤਾਂ ਉਸ ਸਮੇਂ ਵੀ ਸ਼੍ਰੋਮਣੀ ਕਮੇਟੀ ਨੇ ਮੋਹਰੀ ਭੂਮਿਕਾ ਨਿਭਾਈ ਸੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਸ ਸਮੇਂ ਸ਼੍ਰੋਮਣੀ ਕਮੇਟੀ ਦੀ ਇਕ ਟੀਮ ਮੇਘਾਲਿਆ ਭੇਜੀ ਸੀ, ਜਿਸ ਨੇ ਪੀੜਤ ਇਲਾਕਾ ਨਿਵਾਸੀਆਂ ਦੀ ਮਦਦ ਕੀਤੀ ਸੀ। ਭਾਈ ਲੌਂਗੋਵਾਲ ਨੇ ਜਾਰੀ ਇਕ ਬਿਆਨ ਰਾਹੀਂ ਸ਼ਿਲਾਂਗ ’ਚ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਗ੍ਰਹਿ ਸਕੱਤਰ ਨੂੰ ਵੀ ਇਸ ਮਾਮਲੇ 'ਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ।
ਭਾਈ ਲੌਂਗੋਵਾਲ ਨੇ ਕਿਹਾ ਕਿ ਪਿਛਲੇ 200 ਸਾਲ ਤੋਂ ਸ਼ਿਲਾਂਗ ’ਚ ਵੱਸ ਰਹੇ ਪੰਜਾਬੀਆਂ ਨੂੰ ਜਾਣ-ਬੁਝ ਕੇ ਉਜਾੜੇ ਵੱਲ ਧੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਹਮੇਸ਼ਾ ਸ਼ਿਲਾਂਗ ਦੇ ਪੰਜਾਬੀਆਂ ਨਾਲ ਰਹੀ ਹੈ ਤੇ ਅੱਗੇ ਵੀ ਉਨ੍ਹਾਂ ਦੀ ਮਦਦ ਕੀਤੀ ਜਾਵੇਗੀ। ਉਨ੍ਹਾਂ ਮੇਘਾਲਿਆ ਦੀ ਪਾਬੰਦੀਸ਼ੁਦਾ ਜਥੇਬੰਦੀ ਐਚਐਨਐਲਸੀ ਵੱਲੋਂ ਸਥਾਨਕ ਲੋਕਾਂ ਨੂੰ ਦਿੱਤੀ ਗਈ ਧਮਕੀ ਨੂੰ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਮੇਘਾਲਿਆ ਵਿਖੇ ਭੇਜਿਆ ਜਾ ਰਿਹਾ ਹੈ, ਜੋ ਸ਼ਿਲਾਂਗ ਵਿਚ ਵੱਸਦੇ ਪੰਜਾਬੀਆਂ ਨਾਲ ਰਾਬਤਾ ਬਣਾਏਗਾ ਤੇ ਜਿਸ ਕਿਸਮ ਦੀ ਲੋੜ ਹੋਵੇਗੀ, ਸ਼੍ਰੋਮਣੀ ਕਮੇਟੀ ਉਨ੍ਹਾਂ ਦੀ ਸਹਾਇਤਾ ਕਰੇਗੀ।
ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਮੇਘਾਲਿਆ ਦੇ ਮੁਖ ਮੰਤਰੀ ਸ੍ਰੀ ਸੰਗਮਾ ਤੇ ਗ੍ਰਹਿ ਮੰਤਰੀ ਤੋਂ ਇਲਾਵਾ ਸਥਾਨਕ ਪ੍ਰਸ਼ਾਸਨ ਨਾਲ ਵੀ ਮਾਮਲੇ ਸਬੰਧੀ ਗੱਲਬਾਤ ਕਰੇਗਾ। ਸ਼ਿਲਾਂਗ ਜਾਣ ਵਾਲੇ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਹਰਪਾਲ ਸਿੰਘ ਜੱਲ੍ਹਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਸ਼ਾਮਲ ਹਨ। ਇਨ੍ਹਾਂ ਨਾਲ ਮੁਖਤਾਰੇਆਮ ਸਿਮਰਜੀਤ ਸਿੰਘ ਵੀ ਜਾਣਗੇ। ਭਾਈ ਲੌਂਗੋਵਾਲ ਨੇ ਸ਼ਿਲਾਂਗ ਦੇ ਪੰਜਾਬੀਆਂ ਨੂੰ ਭਰੋਸਾ ਦਿੱਤਾ ਕਿ ਸ਼੍ਰੋਮਣੀ ਕਮੇਟੀ ਮੁਸ਼ਕਲ ਦੇ ਸਮੇਂ ਉਨ੍ਹਾਂ ਦੇ ਨਾਲ ਹੈ ਅਤੇ ਉਨ੍ਹਾਂ ਦਾ ਉਜਾੜਾ ਰੋਕਣ ਲਈ ਲੋੜੀਂਦੀ ਕਾਰਵਾਈ ਵੀ ਕਰੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)