Punjab News: ਸਮਰਾਲਾ ਦੇ ਕਟਾਣਾ ਸਾਹਿਬ ਵਿਖੇ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਮੀਟਿੰਗ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani harpreet Singh) ਦੀਆਂ ਸੇਵਾਵਾਂ ’ਤੇ ਦੋ ਹਫ਼ਤਿਆਂ ਲਈ ਪਾਬੰਦੀ ਲਾ ਦਿੱਤੀ ਗਈ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਜਾਂਚ ਪੂਰੀ ਹੋਣ ਤੱਕ ਗਿਆਨੀ ਹਰਪ੍ਰੀਤ ਸਿੰਘ ਕਿਸੇ ਮੀਟਿੰਗ ਵਿਚ ਸ਼ਾਮਲ ਨਹੀਂ ਹੋ ਸਕਣਗੇ। ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਸੇਵਾ ਨਿਭਾਉਣਗੇ। ਉਸ ਸਮੇਂ ਤੱਕ ਗਿਆਨੀ ਹਰਪ੍ਰੀਤ ਸਿੰਘ ਤੋਂ ਚਾਰਜ ਵਾਪਸ ਲੈ ਲਿਆ ਗਿਆ ਹੈ।
ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੇ ਖ਼ਦਸ਼ਾ ਜ਼ਾਹਿਰ ਕੀਤਾ ਸੀ ਕਿ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਇਸ ਗੱਲ ਤੋਂ ਵੀ ਇਨਕਾਰ ਨਹੀਂ ਕੀਤਾ ਸੀ ਕਿ ਉਨ੍ਹਾਂ ਦੀ ਥਾਂ ਕਿਸੇ ਹੋਰ ਨੂੰ ਬਿਠਾ ਕੇ ਸ਼੍ਰੋਮਣੀ ਅਕਾਲੀ ਦਲ ਲਈ ਲਈ ਫੈਸਲਿਆਂ ਵਿੱਚ ਫੇਰਬਦਲ ਕੀਤਾ ਜਾ ਸਕਦਾ ਹੈ। ਇਸ ਮੌਕੇ ਹੁਣ ਜਥੇਦਾਰ ਹਰਪ੍ਰੀਤ ਸਿੰਘ ਤੋਂ 15 ਦਿਨਾਂ ਲਈ ਚਾਰਜ ਲਿਆ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਅਸਤੀਫਿਆਂ ਨੂੰ ਕੇ ਚਰਚਾ ਵੀ ਜ਼ੋਰਾਂ ਉੱਤੇ ਚੱਲ ਰਹੀ ਹੈ।
ਕੀ ਹੈ ਪੂਰਾ ਮਾਮਲਾ ?
ਗਿਆਨੀ ਹਰਪ੍ਰੀਤ ਸਿੰਘ ਦੇ ਰਿਸ਼ਤੇਦਾਰ ਨੇ ਸ਼ਿਕਾਇਤ ਦਿੱਤੀ ਸੀ ਜਿਸ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਇਹ ਮੀਟਿੰਗ ਹੋਈ ਹੈ ਜਿਸ ਵਿੱਚ ਮਿਲੀ ਸ਼ਿਕਾਇਤ ਵਿੱਚ ਲਾਏ ਗਏ ਸੰਗੀਨ ਇਲਜਾਮਾਂ `ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ 'ਚ ਹਾਜ਼ਰ ਮੈਂਬਰ ਸਾਹਿਬਾਨ ਦੀ ਰਾਏ ਤੋਂ ਬਾਅਦ ਪ੍ਰਵਾਨ ਹੋਇਆ ਕਿ ਸਿੰਘ ਸਾਹਿਬ ਦੇ ਅਹੁਦੇ ਦੇ ਮਾਣ-ਸਨਮਾਨ ਨੂੰ ਮੁੱਖ ਰੱਖਦਿਆਂ ਲੱਗੇ ਇਲਜ਼ਾਮਾਂ ਦੀ ਪੜਤਾਲ ਬਹੁਤ ਜ਼ਰੂਰੀ ਹੈ।
ਕਮੇਟੀ ਵਿੱਚ ਕੌਣ-ਕੌਣ ਸ਼ਾਮਲ
ਇਸ ਨੂੰ ਲੈ ਕੇ ਕਮੇਟੀ ਬਣਾਈ ਗਈ ਹੈ ਜਿਸ 'ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਤੇ ਅੰਤ੍ਰਿਗ ਮੈਂਬਰ ਦਲਜੀਤ ਸਿੰਘ ਭਿੰਡਰ ਨੂੰ ਸ਼ਾਮਲ ਕੀਤਾ ਗਿਆ। ਇਹ ਸਬ ਕਮੇਟੀ ਮੁਕੰਮਲ ਪੜਤਾਲ ਕਰਕੇ 15 ਦਿਨਾਂ ਵਿੱਚ ਆਪਣੀ ਰਿਪੋਰਟ ਪੇਸ਼ ਕਰੇਗੀ।
ਇਹ ਵੀ ਪੜ੍ਹੋ-Punjab News: SGPC ਦੀ ਮੀਟਿੰਗ 'ਚ ਵੱਡਾ ਫ਼ੈਸਲਾ ! ਗਿਆਨੀ ਹਰਪ੍ਰੀਤ ਸਿੰਘ ਤੋਂ ਵਾਪਸ ਲਿਆ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਚਾਰਜ