ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਦੇ ਲਈ ਦੇਸ਼ ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਤੋਂ ਬਚਾਅ ਲਈ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਸ਼ਰਧਾਲੂਆਂ ਨੂੰ ਮਾਸਕ ਪਾਉਣ ਅਤੇ ਇੱਕ ਦੂਜੇ ਤੋਂ ਨਿਰਧਾਰਤ ਦੂਰੀ ਰੱਖਣ ਦੀ ਸਲਾਹ ਦਿੱਤੀ ਹੈ।
ਕੋਰੋਨਾਵਾਇਰਸ ਦੇ ਮੱਦੇਨਜ਼ਰ ਬੀਬੀ ਜਗੀਰ ਕੌਰ ਨੇ SGPC ਦੇ ਸਾਰੇ ਦਫ਼ਤਰਾਂ 'ਚ 50 ਫੀਸਦ ਸਟਾਫ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ SGPC ਦੇ ਸਾਰੇ ਦਫਤਰ ਸ਼ਨੀਵਾਰ ਅਤੇ ਐਤਵਾਰ ਨੂੰ ਪੂਰੀ ਤਰ੍ਹਾਂ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ SGPC ਨੇ ਕੋਰੋਨਾਵਾਇਰਸ ਵਾਲੇ ਮਰੀਜ਼ਾਂ ਲਈ ਕਈ ਅਸਥਾਈ ਇਲਾਜ ਕੇਂਦਰ ਸਥਾਪਤ ਕੀਤੇ ਹਨ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮਰੀਜ਼ਾਂ ਲਈ ਆਕਸੀਜਨ ਅਤੇ ਐਂਬੂਲੈਂਸ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ