ਪੜਚੋਲ ਕਰੋ

SGPC ਦਾ ਵੱਡਾ ਫੈਸਲਾ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਕੀਤੀਆਂ ਖ਼ਤਮ, ਜਾਂਚ ਕਮੇਟੀ ਦੀ ਰਿਪੋਰਟ ਕੀਤੀ ਸਵੀਕਾਰ

ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੀ ਜਾਂਚ ਕਰ ਰਹੀ ਕਮੇਟੀ ਦੀ ਰਿਪੋਰਟ ਨੂੰ ਸਵੀਕਾਰ ਕਰ ਲਿਆ ਗਿਆ ਹੈ ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਦਾ ਫੈਸਲਾ ਲਿਆ ਗਿਆ ਹੈ।

Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਕਾਰਜਕਾਰਨੀ ਮੀਟਿੰਗ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੇਵਾਵਾਂ ਖਤਮ ਕਰ ਦਿੱਤੀ ਗਈ ਹੈ। ਇਹ ਮੀਟਿੰਗ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਅਤੇ ਇਸ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ।

ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੀ ਜਾਂਚ ਕਰ ਰਹੀ ਕਮੇਟੀ ਦੀ ਰਿਪੋਰਟ ਨੂੰ ਸਵੀਕਾਰ ਕਰ ਲਿਆ ਗਿਆ ਹੈ ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਵੀ ਇਸ ਫੈਸਲੇ ਦਾ ਵਿਰੋਧ ਕੀਤਾ, ਪਰ ਫੈਸਲਾ ਬਹੁਮਤ ਨਾਲ ਲਿਆ ਗਿਆ।

ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਸੀ ਤੇ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਪ੍ਰਕਿਰਿਆ ਜਾਰੀ ਸੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਡਿਊਟੀਆਂ ਦੀ ਕਥਿਤ ਉਲੰਘਣਾ ਅਤੇ ਪ੍ਰਬੰਧਕੀ ਬੇਨਿਯਮੀਆਂ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ।

ਪਹਿਲਾਂ ਹੋਣੀ ਸੀ ਮੀਟਿੰਗ ਪਰ....

ਗਿਆਨੀ ਹਰਪ੍ਰੀਤ ਸਿੰਘ ਦੇ ਮੁੱਦੇ 'ਤੇ ਚਰਚਾ ਕਰਨ ਲਈ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 28 ਜਨਵਰੀ ਨੂੰ ਪੰਜਾਂ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਬੁਲਾਈ ਸੀ ਪਰ ਗਿਆਨੀ ਰਘਬੀਰ ਸਿੰਘ ਨੇ ਇਹ ਮੀਟਿੰਗ ਮੁਲਤਵੀ ਕਰ ਦਿੱਤੀ। ਪਰ, ਉਨ੍ਹਾਂ ਕਿਹਾ ਹੈ ਕਿ ਇਹ ਮੀਟਿੰਗ ਵਿਦੇਸ਼ ਤੋਂ ਵਾਪਸ ਆਉਣ ਤੋਂ ਬਾਅਦ ਦੁਬਾਰਾ ਬੁਲਾਈ ਜਾਵੇਗੀ।

ਕੀ ਹੈ ਪੂਰਾ ਮਾਮਲਾ ?

ਜ਼ਿਕਰਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੇ ਵਸਨੀਕ ਗੁਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਸੀ ਕਿ ਉਸਦਾ ਵਿਆਹ ਜਥੇਦਾਰ ਦੀ ਸਾਲੀ ਨਾਲ ਹੋਇਆ ਸੀ। ਉਸਨੇ 16 ਦਸੰਬਰ, 2024 ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਕੋਲ ਜਥੇਦਾਰ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ। ਉਸਨੇ ਦੋਸ਼ ਲਗਾਇਆ ਸੀ ਕਿ ਜਥੇਦਾਰ ਨੇ ਉਸਦੀ ਵਿਆਹੁਤਾ ਜ਼ਿੰਦਗੀ ਵਿੱਚ ਦਖਲ ਦਿੱਤਾ ਤੇ ਉਸਦੀ ਪਤਨੀ ਨੂੰ ਵਰਗਲਾਇਆ, ਜਿਸ ਕਾਰਨ ਉਨ੍ਹਾਂ ਦਾ ਤਲਾਕ ਹੋ ਗਿਆ। ਉਸਨੇ ਦਾਅਵਾ ਕੀਤਾ ਕਿ ਜਥੇਦਾਰ ਨੇ ਉਸਨੂੰ ਤੰਗ ਕਰਨ ਲਈ ਆਪਣੇ ਪ੍ਰਭਾਵ ਦੀ ਵਰਤੋਂ ਕੀਤੀ ਤੇ ਉਸਨੂੰ ਅਦਾਲਤੀ ਮਾਮਲਿਆਂ ਵਿੱਚ ਉਲਝਾਇਆ। ਉਸਨੇ ਅੱਗੇ ਦੋਸ਼ ਲਗਾਇਆ ਕਿ ਉਹ ਐਸਜੀਪੀਸੀ ਦਾ ਕਰਮਚਾਰੀ ਸੀ ਪਰ ਉਸਦੀ ਨੌਕਰੀ ਚਲੀ ਗਈ ਅਤੇ ਉਹ ਡਿਪਰੈਸ਼ਨ ਵਿੱਚ ਚਲਾ ਗਿਆ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget