ਪੜਚੋਲ ਕਰੋ

ਖ਼ੁਸ਼ੀ ਮੌਕੇ ਕਿੰਨਰਾਂ ਨੂੰ ਦੇਣ ਲਈ ਸ਼ਗਨ ਦਰਾਂ ਤੈਅ, ਇਸ ਤੋਂ ਵੱਧ ਲੈਣ ਲਈ ਕੋਈ ਦਬਾਅ ਨਹੀਂ ਪਾ ਸਕੇਗਾ

ਚੰਡੀਗੜ੍ਹ ਦੀ ‘ਸੁਪਰ ਕੋਆਪ੍ਰੇਟਿਵ ਹਾਊਸ ਬਿਲਡਿੰਗ ਫ਼ਸਟ ਸੁਸਾਇਟੀ ਲਿਮਟਿਡ’ ਨੇ ਪੰਜਾਬ ਦੇ ਇਸ ਰਾਜਧਾਨੀ ਸ਼ਹਿਰ ’ਚ ‘ਥਰਡ ਜੈਂਡਰਾਂ’ (ਕਿੰਨਰਾਂ) ਲਈ ਵੱਖੋ-ਵੱਖਰੇ ਮੌਕਿਆਂ ਵਾਸਤੇ ਸ਼ਗਨ ਦਰਾਂ ਤੈਅ ਕਰ ਦਿੱਤੀਆਂ ਹਨ

ਮਹਿਤਾਬ-ਉਦ-ਦੀਨ

ਚੰਡੀਗੜ੍ਹ: ਚੰਡੀਗੜ੍ਹ ਦੀ ‘ਸੁਪਰ ਕੋਆਪ੍ਰੇਟਿਵ ਹਾਊਸ ਬਿਲਡਿੰਗ ਫ਼ਸਟ ਸੁਸਾਇਟੀ ਲਿਮਟਿਡ’ ਨੇ ਪੰਜਾਬ ਦੇ ਇਸ ਰਾਜਧਾਨੀ ਸ਼ਹਿਰ ’ਚ ‘ਥਰਡ ਜੈਂਡਰਾਂ’ (ਕਿੰਨਰਾਂ) ਲਈ ਵੱਖੋ-ਵੱਖਰੇ ਮੌਕਿਆਂ ਵਾਸਤੇ ਸ਼ਗਨ ਦਰਾਂ ਤੈਅ ਕਰ ਦਿੱਤੀਆਂ ਹਨ; ਤਾਂ ਜੋ ਆਮ ਲੋਕਾਂ ਤੇ ਥਰਡ ਜੈਂਡਰ ਨੂੰ ਕੋਈ ਪਰੇਸ਼ਾਨੀ ਨਾ ਹੋਵੇ। ਹੁਣ ਕੋਈ ਵੀ ਸਮੂਹ ਆ ਕੇ ਲੋਕਾਂ ਤੋਂ ਇਨ੍ਹਾਂ ਦਰਾਂ ਤੋਂ ਵੱਧ ਸ਼ਗਨ ਦੀ ਮੰਗ ਨਹੀਂ ਕਰ ਸਕੇਗਾ ਅਤੇ ਨਾ ਹੀ ਕੋਈ ਘੱਟ ਅਦਾਇਗੀ ਕਰ ਸਕੇਗਾ। ਇਸ ਵਿਸ਼ੇ ’ਤੇ ਅੱਜ ਪ੍ਰਮੁੱਖ ਕਿਸਾਨ ਆਗੂ ਤੇ ‘ਚੰਡੀਗੜ੍ਹ ‘ਸੁਪਰ ਕੋਆਪ੍ਰੇਟਿਵ ਹਾਊਸਿੰਗ ਬੋਰਡ ਸੁਸਾਇਟੀ ਲਿਮਟਿਡ’ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਹੋਈ।

ਇਸ ਮੀਟਿੰਗ ’ਚ ਆਮ ਲੋਕਾਂ ਨੂੰ ਖ਼ਾਸ ਮੌਕਿਆਂ ਤੇ ਸਮਾਰੋਹਾਂ ਵੇਲੇ ਆਉਣ ਵਾਲੀਆਂ ਪ੍ਰੇਸ਼ਾਨੀਆਂ ਬਾਰੇ ਨਿੱਠ ਕੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਸੁਸਾਇਟੀ ਦੇ ਮੀਤ ਪ੍ਰਧਾਨ ਇੰਜਨੀਅਰ ਵਿਨੇ ਮਲਿਕ, ਖ਼ਜ਼ਾਨਚੀ ਇੰਜਨੀਅਰ ਪੀ.ਸੀ. ਸ਼ਰਮਾ, ਸਕੱਤਰ ਵਿਨੀਤ ਅਰੋੜਾ, ਸੁਸਾਇਟੀ ਦੀ ਕਾਰਜਕਾਰਨੀ ਦੇ ਮੈਂਬਰਾਂ ਕਮਲਜੀਤ ਕੌਰ ਬਰਾੜ ਤੇ ਮਨਜੀਤ ਕੌਰ ਸੈਨੀ ਨੇ ਭਾਗ ਲਿਆ।

ਇਸ ਮੀਟਿੰਗ ਦੌਰਾਨ ਚੰਡੀਗੜ੍ਹ ਇਲਾਕੇ ਦੇ ‘ਥਰਡ ਜੈਂਡਰ ਮਹੰਤ’ ਨੂੰ ਅਦਾ ਕੀਤੀ ਜਾਣ ਵਾਲੀ ਸ਼ਗਨ ਦੀਆਂ ਰਕਮਾਂ ਤੈਅ ਕੀਤੀਆਂ ਗਈਆਂ, ਤਾਂ ਜੋ ਕੋਈ ਉਸ ਤੋਂ ਵੱਧ ਰਕਮ ਦੀ ਮੰਗ ਨਾ ਕਰ ਸਕੇ। ਆਲ ਇੰਡੀਆ ਜੱਟ ਮਹਾਂਸਭਾ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਤੇ ਮਹਾਂਸਭਾ ਦੇ ਰਾਸ਼ਟਰੀ ਡੈਲੀਗੇਟ ਸ. ਰਾਜਿੰਦਰ ਸਿੰਘ ਬਡਹੇੜੀ ਨੇ ਇਨ੍ਹਾਂ ਦਰਾਂ ਦੇ ਵੇਰਵੇ ਵੀ ਦਿੱਤੇ।

ਇਹ ਸ਼ਗਨ ਦਰਾਂ ਇਸ ਪ੍ਰਕਾਰ ਹਨ:
ਪੋਤਰੀ ਦਾ ਜਨਮ ਹੋਣ ਮੌਕੇ: 11,000 ਰੁਪਏ
ਪੋਤਰੇ ਦਾ ਜਨਮ ਹੋਣ ਮੌਕੇ: 21,000 ਰੁਪਏ
ਧੀ ਦੇ ਵਿਆਹ ਮੌਕੇ: 11,000 ਰੁਪਏ
ਪੁੱਤਰ ਦੇ ਵਿਆਹ ਮੌਕੇ: 21,000 ਰੁਪਏ

ਨਾਨਕੇ ਪਰਿਵਾਰ ਲਈ ਦਰਾਂ:
ਦੋਹਤਰੀ ਦੇ ਜਨਮ ਮੌਕੇ: 5,100 ਰੁਪਏ
ਦੋਹਤਰੇ ਦੇ ਜਨਮ ਮੌਕੇ: 5,100 ਰੁਪਏ

ਰਾਜਿੰਦਰ ਸਿੰਘ ਬਡਹੇੜੀ ਨੇ ਕਿਹਾ ਕਿ ਇਨ੍ਹਾਂ ਤੈਅਸ਼ੁਦਾ ਸ਼ਗਨ ਦਰਾਂ ਤੋਂ ਵੱਧ ਹੁਣ ਰਕਮ ਲਈ ਦਬਾਅ ਨਹੀਂ ਪਾ ਸਕੇਗਾ ਕਿਉਂਕਿ ਕੋਰੋਨਾ ਮਹਾਮਾਰੀ ਕਾਰਣ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਚੁੱਕੇ ਹਨ ਤੇ ਕਾਰੋਬਾਰ ਵੀ ਮੰਦੀ ਵਿੱਚ ਚੱਲ ਰਹੇ ਹਨ।

ਟਾਪ ਹੈਡਲਾਈਨ

ਪੰਜਾਬ ਯੂਨੀਵਰਸਿਟੀ 'ਚ ਜੋਤੀ ਮੌਤ ਮਾਮਲਾ, ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਬਣੀ ਰਜ਼ਾਮੰਦੀ
ਪੰਜਾਬ ਯੂਨੀਵਰਸਿਟੀ 'ਚ ਜੋਤੀ ਮੌਤ ਮਾਮਲਾ, ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਬਣੀ ਰਜ਼ਾਮੰਦੀ
Punjab Election 2027: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵੱਡਾ ਐਲਾਨ, 20 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ, ਇਨ੍ਹਾਂ ਆਗੂਆਂ ਦੇ ਨਾਮ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵੱਡਾ ਐਲਾਨ, 20 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ, ਇਨ੍ਹਾਂ ਆਗੂਆਂ ਦੇ ਨਾਮ...
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget