(Source: ECI/ABP News)
ਸ਼ਹੀਦ ਭਗਤ ਸਿੰਘ ਨੂੰ ਡਰ ਸੀ ਕਿ ਆਜ਼ਾਦੀ ਤਾਂ ਮਿਲ ਜਾਣੀ ਪਰ ਦੇਸ਼ ਕਿਹੜੇ ਹੱਥਾਂ ਵਿੱਚ ਜਾਊ...ਸੀਐਮ ਭਗਵੰਤ ਮਾਨ ਰਵਾਇਤੀ ਪਾਰਟੀਆਂ 'ਤੇ ਤਿੱਖਾ ਹਮਲਾ
Punab News: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸ਼ਹੀਦ ਭਗਤ ਸਿੰਘ ਨੂੰ ਡਰ ਸੀ ਕਿ ਆਜ਼ਾਦੀ ਤਾਂ ਮਿਲ ਜਾਣੀ ਹੈ ਪਰ ਆਜ਼ਾਦੀ ਤੋਂ ਬਾਅਦ ਦੇਸ਼ ਕਿਹੜੇ ਹੱਥਾਂ ਵਿੱਚ ਜਾਊ।
![ਸ਼ਹੀਦ ਭਗਤ ਸਿੰਘ ਨੂੰ ਡਰ ਸੀ ਕਿ ਆਜ਼ਾਦੀ ਤਾਂ ਮਿਲ ਜਾਣੀ ਪਰ ਦੇਸ਼ ਕਿਹੜੇ ਹੱਥਾਂ ਵਿੱਚ ਜਾਊ...ਸੀਐਮ ਭਗਵੰਤ ਮਾਨ ਰਵਾਇਤੀ ਪਾਰਟੀਆਂ 'ਤੇ ਤਿੱਖਾ ਹਮਲਾ Shaheed Bhagat Singh was afraid that independence would be given but in which hands would the country go ਸ਼ਹੀਦ ਭਗਤ ਸਿੰਘ ਨੂੰ ਡਰ ਸੀ ਕਿ ਆਜ਼ਾਦੀ ਤਾਂ ਮਿਲ ਜਾਣੀ ਪਰ ਦੇਸ਼ ਕਿਹੜੇ ਹੱਥਾਂ ਵਿੱਚ ਜਾਊ...ਸੀਐਮ ਭਗਵੰਤ ਮਾਨ ਰਵਾਇਤੀ ਪਾਰਟੀਆਂ 'ਤੇ ਤਿੱਖਾ ਹਮਲਾ](https://feeds.abplive.com/onecms/images/uploaded-images/2022/09/27/10422c71d682c291609f8f32b6b4e4181664268559795272_original.jpg?impolicy=abp_cdn&imwidth=1200&height=675)
Punab News: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸ਼ਹੀਦ ਭਗਤ ਸਿੰਘ ਨੂੰ ਡਰ ਸੀ ਕਿ ਆਜ਼ਾਦੀ ਤਾਂ ਮਿਲ ਜਾਣੀ ਹੈ ਪਰ ਆਜ਼ਾਦੀ ਤੋਂ ਬਾਅਦ ਦੇਸ਼ ਕਿਹੜੇ ਹੱਥਾਂ ਵਿੱਚ ਜਾਊ। ਸੀਐਮ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਡਰ ਸਹੀ ਸਾਬਤ ਹੋਇਆ ਹੈ। ਆਜ਼ਾਦੀ ਤੋਂ ਬਾਅਦ ਜਿਹੜੇ ਆਏ ਅੰਗਰੇਜ਼ਾਂ ਨਾਲੋਂ ਵੀ ਵੱਡੇ ਲੁਟੇਰੇ ਨਿਕਲੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਦੇ ਸੁਪਨੇ ਅਜੇ ਵੀ ਸਾਕਾਰ ਨਹੀਂ ਹੋਏ ਕਿਉਂਕਿ ਭ੍ਰਿਸ਼ਟਾਚਾਰ, ਕੁਨਬਾਪ੍ਰਸਤੀ ਤੇ ਗੁਰਬਤ ਦੀਆਂ ਜੜ੍ਹਾਂ ਅਜੇ ਵੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵੀ ਸ਼ਾਸਕ ਬਰਤਾਨਵੀ ਹਕੂਮਤ ਤੋਂ ਬਾਅਦ ਸੱਤਾ ਵਿਚ ਆਏ, ਉਨ੍ਹਾਂ ਵਿਦੇਸ਼ੀ ਹਾਕਮਾਂ ਤੋਂ ਵੀ ਵੱਧ ਬੇਰਹਿਮੀ ਨਾਲ ਮੁਲਕ ਨੂੰ ਲੁੱਟਿਆ।
ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਮਾਤ ਭੂਮੀ ਲਈ ਮਹਾਨ ਸ਼ਹੀਦਾਂ ਦੇ ਯੋਗਦਾਨ ਉਤੇ ਸਵਾਲ ਚੁੱਕਣ ਦਾ ਹੱਕ ਨਹੀਂ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਮੁਹਾਲੀ ਵਿੱਚ ਕੌਮਾਂਤਰੀ ਹਵਾਈ ਅੱਡੇ ਨੇੜੇ ਸ਼ਹੀਦ ਭਗਤ ਸਿੰਘ ਦਾ 5-ਡੀ ਬੁੱਤ ਸਥਾਪਤ ਕਰੇਗੀ।
ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸ਼ਹੀਦਾਂ ਦੇ ਸੁਫਨੇ ਪੂਰੇ ਨਹੀਂ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸੱਚੀਆਂ ਨੀਅਤਾਂ ਨੂੰ ਮੁਰਾਦਾਂ ਨੇ…ਸ਼ਹੀਦਾਂ ਦੀ ਧਰਤੀ ਤੋਂ ਸਹੁੰ ਚੁੱਕੀ ਸੀ…ਅੱਜ ਆਪਣੇ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਹੈ।
ਉਨ੍ਹਾਂ ਅੱਗ ਲਿਖਿਆ ਸ਼ਹੀਦ ਭਗਤ ਸਿੰਘ ‘ਤੇ ਖੋਜ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ‘ਚ ਸਰਕਾਰ ਤਰਫੋਂ ਇੱਕ Chair ਵੀ ਸਥਾਪਤ ਕਰਾਂਗੇ। ਪਿਛਲੇ 7 ਸਾਲਾਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਨੂੰ ਵੀ ਦੁਬਾਰਾ ਸ਼ੁਰੂ ਕੀਤਾ ਹੈ। 46 ਨੌਜਵਾਨਾਂ ਨੂੰ ਇਨਾਮੀ ਰਾਸ਼ੀ ਦੇਵਾਂਗੇ। ਪਹਿਲਾਂ ਵਾਲਿਆਂ ਦੀ ਨੀਅਤ ‘ਚ ਹੀ ਖੋਟ ਸੀ। ਅਸੀਂ ਹਰ ਕੰਮ ਸ਼ਹੀਦਾਂ ਤੋਂ ਸੇਧ ਲੈ ਕੇ ਕਰ ਰਹੇ ਹਾਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)