Shaheed Diwas 2021: ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ BSF ਦਾ ਸ਼ਹੀਦਾਂ ਨੂੰ ਸਲਾਮ
Shaheed Diwas: ਫਿਰੋਜ਼ਪੁਰ ਦੇ ਹੁਸੈਨੀਵਾਲਾ ਬਾਰਡਰ ਤੇ ਬੀਐਸਐਫ ਨੇ 23 ਮਾਰਚ ਸ਼ਹੀਦੀ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਸ਼ਹੀਦਾਂ ਦੀ ਸਮਾਧ ਤੇ ਰਿਟਾਇਰਡ ਬ੍ਰਿਗੇਡੀਅਰ ਬੀਐਸਐਫ ਡੀਆਈਜੀ ਸੁਰਿੰਦਰ ਮਹਿਤਾ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਫਿਰੋਜ਼ਪੁਰ: ਫਿਰੋਜ਼ਪੁਰ ਦੇ ਹੁਸੈਨੀਵਾਲਾ ਬਾਰਡਰ ਤੇ ਬੀਐਸਐਫ ਨੇ 23 ਮਾਰਚ ਸ਼ਹੀਦੀ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਸ਼ਹੀਦਾਂ ਦੀ ਸਮਾਧ ਤੇ ਰਿਟਾਇਰਡ ਬ੍ਰਿਗੇਡੀਅਰ ਬੀਐਸਐਫ ਡੀਆਈਜੀ ਸੁਰਿੰਦਰ ਮਹਿਤਾ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਨੇ 1965 ਤੇ 1971 ਦੀ ਜੰਗ 'ਚ ਸ਼ਹੀਦ ਹੋਏ ਬੀਐਸਐਫ ਦੇ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ।
ਇਸ ਦੇ ਨਾਲ ਹੀ ਆਰਮੀ ਦੇ ਅਫਸਰਾਂ ਤੇ ਜਵਾਨਾਂ ਨੇ ਵੀ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸ਼ਹੀਦੀ ਸਮਾਧ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਸਕੂਲੀ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਗਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।
23 ਮਾਰਚ 1931 ਨੂੰ ਅਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ , ਰਾਜਗੁਰੂ ਤੇ ਸੁਖਦੇਵ ਨੇ ਹਸਦੇ ਹਸਦੇ ਫਾਂਸੀ ਦੇ ਰੱਸੇ ਨੂੰ ਚੁੰਮ ਲਿਆ ਤੇ ਦੇਸ਼ ਲਈ ਬਲੀਦਾਨ ਦਿੱਤਾ ਸੀ। ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਅੱਜ ਬੀਐਸਐਫ ਤੇ ਆਰਮੀ ਨੇ ਸ਼ਹੀਦਾਂ ਦੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ 1965 ਤੇ 1971 ਦੀ ਜੰਗ ਵਿੱਚ ਸ਼ਹੀਦ ਹੋਏ ਬੀਐਸਐਫ ਦੇ ਜਵਾਨਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ।
ਦੱਸ ਦਈਏ ਕਿ ਅੱਜ ਕਿਸਾਨ ਅੰਦੋਲਨ ਦੇ ਸਾਰੇ ਪ੍ਰੋਗਰਾਮ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹੋਣਗੇ। ਇਸ ਲਈ ਸਿੰਘੂ ਤੇ ਟਿਕਰੀ ਬਾਰਡਰ ’ਤੇ ਵੱਡੀਆਂ ਕਾਨਫਰੰਸਾਂ ਹੋਣਗੀਆਂ। ਇਸ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਵਿੱਚ ਵੀ ਸਭ ਧਰਨਿਆਂ ਉੱਪਰ ਸ਼ਹੀਦਾਂ ਨੂੰ ਸਪਰਪਿਤ ਪ੍ਰੋਗਰਾਮ ਹੋਣਗੇ।
ਇਸ ਬਾਰੇ ਕਿਸਾਨ ਆਗੂ ਡਾ. ਦਰਸ਼ਨਪਾਲ ਨੇ ਦੱਸਿਆ ਕਿ ਸਵੇਰੇ 11 ਵਜੇ ਤੋਂ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਵਿਚਾਰਾਂ ਸਬੰਧੀ ਭਾਸ਼ਣ ਹੋਣਗੇ ਤੇ ਸੱਭਿਆਚਾਰਕ ਪ੍ਰੋਗਰਾਮ ਵੀ ਹੋਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਮਜ਼ਦੂਰਾਂ ਦੇ ਸ਼ੋਸ਼ਣ ਬਾਰੇ ਭਗਤ ਸਿੰਘ ਦੇ ਵਿਚਾਰਾਂ ਨੂੰ ਸਮਝਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਖਟਕੜ ਕਲਾਂ, ਸੁਨਾਮ, ਸਰਾਭਾ, ਹਿਸਾਰ ਤੇ ਮਥੁਰਾ ਤੋਂ ਨੌਜਵਾਨਾਂ ਦੇ ਕਾਫ਼ਲੇ ਦਿੱਲੀ ਦੇ ਬਾਰਡਰਾਂ ’ਤੇ ਪਹੁੰਚ ਰਹੇ ਹਨ।
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂਆਂ ਦੇ ਘਰਾਂ ਅੱਗੇ, ਟੌਲ ਪਲਾਜ਼ਿਆਂ ਉੱਪਰ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਤੇ ਮੋਗਾ ਦੇ ਸਾਈਲੋ ਦੇ ਬਾਹਰ ਸਵਾ ਸੌ ਤੋਂ ਵੱਧ ਥਾਵਾਂ ’ਤੇ ਧਰਨੇ ਚੱਲ ਰਹੇ ਹਨ। ਇੱਥੇ ਵੀ ਸਾਰੇ ਪ੍ਰੋਗਰਾਮ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹੋਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :