ਪੜਚੋਲ ਕਰੋ

ਸ਼ਹੀਦ ਜਵਾਨ ਤਰਨਦੀਪ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ

Fatehgarh Sahib : ਜੰਮੂ ਕਸ਼ਮੀਰ-ਲੇਹ ਰੋਡ 'ਤੇ ਫੌਜ ਦੇ ਵਾਹਨ ਹਾਦਸੇ ‘ਚ ਸ਼ਹੀਦ ਹੋਏ ਫਤਹਿਗੜ੍ਹ ਸਾਹਿਬ ਦੀ ਤਹਿਸੀਲ ਬੱਸੀ ਪਠਾਣਾ ਦੇ ਪਿੰਡ ਕਮਾਲੀ ਦੇ ਜਵਾਨ ਤਰਨਦੀਪ ਸਿੰਘ (23) ਦਾ ਅੱਜ ਸਰਕਾਰੀ ਸਨਮਾਨਾਂ ਨਾਲ

Fatehgarh Sahib : ਜੰਮੂ ਕਸ਼ਮੀਰ-ਲੇਹ ਰੋਡ 'ਤੇ ਫੌਜ ਦੇ ਵਾਹਨ ਹਾਦਸੇ ‘ਚ ਸ਼ਹੀਦ ਹੋਏ ਫਤਹਿਗੜ੍ਹ ਸਾਹਿਬ ਦੀ ਤਹਿਸੀਲ ਬੱਸੀ ਪਠਾਣਾ ਦੇ ਪਿੰਡ ਕਮਾਲੀ ਦੇ ਜਵਾਨ ਤਰਨਦੀਪ ਸਿੰਘ (23) ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ ਹੈ। ਸੋਮਵਾਰ ਦੁਪਹਿਰ ਕਰੀਬ 12 ਵਜੇ ਫੌਜੀ ਅਧਿਕਾਰੀਆਂ ਵੱਲੋਂ ਤਰਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਤਿਰੰਗੇ ‘ਚ ਲਪੇਟ ਕੇ ਘਰ ਲਿਆਂਦਾ ਗਿਆ। ਜਿਸ ਤੋਂ ਬਾਅਦ ਸ਼ਮਸ਼ਾਨਘਾਟ ਤੱਕ ਅੰਤਿਮ ਯਾਤਰਾ ਕੱਢੀ ਗਈ।

ਇਸ ਦੌਰਾਨ ਆਸ-ਪਾਸ ਦੇ ਪਿੰਡਾਂ ਦੇ ਹਜ਼ਾਰਾਂ ਲੋਕਾਂ ਨੇ ਅੰਤਿਮ ਯਾਤਰਾ ਵਿੱਚ ਸ਼ਹੀਦ ਨੂੰ ਸਰਧਾਂਜਲੀ ਦਿੱਤੀ।  ਸ਼ਹੀਦ ਜਵਾਨ ਦੇ ਪਿਤਾ ਕੇਵਲ ਸਿੰਘ ਨੇ ਸ਼ਹੀਦ ਤਰਨਦੀਪ ਦੀ ਮ੍ਰਿਤਕ ਦੇਹ ਨੂੰ ਅਗਨ ਭੇਟ ਕੀਤਾ। ਇਸ ਦੌਰਾਨ ਸ਼ਹੀਦ ਤਰਨਦੀਪ ਅਮਰ ਰਹੇ ਦੇ ਨਾਅਰੇ ਗੂੰਜਦੇ ਰਹੇ। ਇਸ ਮੌਕੇ ਸ਼ਹੀਦ ਦੇ ਪਿਤਾ ਕੇਵਲ ਸਿੰਘ ਤੇ ਮਾਤਾ ਪਲਵਿੰਦਰ ਕੌਰ ਤੇ ਇੱਕ ਛੋਟੀ ਭੈਣ ਨਵਦੀਪ ਕੌਰ ਤੇ ਸਮੁੱਚਾ ਪਰਿਵਾਰ ਸੋਗ ਵਿੱਚ ਸੀ।

 ਇਸ ਮੌਕੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਅੱਜ ਸ਼ਹੀਦ ਤਰਨਦੀਪ ਸਿੰਘ ਦਾ ਪਾਰਥਿਵ ਸ਼ਰੀਰ ਉਨ੍ਹਾਂ ਦੇ ਗ੍ਰਹਿ ਪਿੰਡ ਕਮਾਲੀ ਵਿਖੇ ਲਿਆਂਦਾ ਗਿਆ। ਜਿੱਥੇ ਸ਼ਹੀਦ ਨੂੰ ਸਲਾਮੀ ਦਿੱਤੀ ਗਈ ਅਤੇ ਸਰਕਾਰ, ਪ੍ਰਸਾਸ਼ਨ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਪਰਿਵਾਰ ਦੇ ਜਜ਼ਬਾਤ ਚੰਗੀ ਤਰ੍ਹਾਂ ਸਮਝ ਸਕਦੇ ਹਨ, ਕਿਉਂਕਿ ਉਹ ਵੀ ਇੱਕ ਫੌਜੀ ਪਰਿਵਾਰ ਵਿਚੋਂ ਹਨ ਅਤੇ ਉਨ੍ਹਾਂ ਦੇ ਪਿਤਾ ਨੇ ਵੀ ਭਾਰਤੀ ਫੌਜ ਦੀਆਂ ਸਰਵਉੱਚ ਪ੍ਰੰਪਰਾਵਾਂ ਨੂੰ ਅੱਗੇ ਵਧਾਉਂਦੇ ਹੋਏ ਕਸ਼ਮੀਰ ਵਿੱਚ ਆਪਣੀ ਸ਼ਹਾਦਤ ਦਿੱਤੀ ਸੀ।
 
ਦੱਸ ਦੇਈਏ ਕਿ ਤਰਨਦੀਪ ਸਿੰਘ ਸਾਲ 2018 ਵਿੱਚ ਫੌਜ 'ਚ ਭਰਤੀ ਹੋਇਆ ਸੀ। ਸ਼ਹੀਦ ਤਰਨਦੀਪ ਸਿੰਘ ਦੇ ਪਿਤਾ ਕੇਵਲ ਸਿੰਘ ਕਿਸਾਨ ਹਨ, ਜੋ ਕਿ ਖੇਤੀਬਾੜੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ। ਪਿਤਾ ਕੇਵਲ ਸਿੰਘ ਦੇ ਦੱਸਣ ਅਨੁਸਾਰ ਤਰਨਦੀਪ ਸਿੰਘ ਕੁਝ ਸਮਾਂ ਪਹਿਲਾਂ ਛੁੱਟੀ 'ਤੇ ਆਇਆ ਸੀ ਅਤੇ ਛੁੱਟੀ ਕੱਟਣ ਉਪਰੰਤ ਲੇਹ ਲਦਾਖ ਵਿੱਚ ਡਿਊਟੀ 'ਤੇ ਗਿਆ ਸੀ। ਪਿਤਾ ਮੁਤਾਬਕ ਤਰਨਦੀਪ ਸਿੰਘ ਆਪਣੇ ਸਾਥੀਆਂ ਨਾਲ ਡਿਊਟੀ ਤਹਿਤ ਕਿਸੇ ਥਾਂ ਜਾ ਰਿਹਾ ਸੀ ਤਾਂ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Embed widget