Fatehgarh Sahib : ਜੰਮੂ ਕਸ਼ਮੀਰ-ਲੇਹ ਰੋਡ 'ਤੇ ਫੌਜ ਦੇ ਵਾਹਨ ਹਾਦਸੇ ‘ਚ ਸ਼ਹੀਦ ਹੋਏ ਫਤਹਿਗੜ੍ਹ ਸਾਹਿਬ ਦੀ ਤਹਿਸੀਲ ਬੱਸੀ ਪਠਾਣਾ ਦੇ ਪਿੰਡ ਕਮਾਲੀ ਦੇ ਜਵਾਨ ਤਰਨਦੀਪ ਸਿੰਘ (23) ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ ਹੈ। ਸੋਮਵਾਰ ਦੁਪਹਿਰ ਕਰੀਬ 12 ਵਜੇ ਫੌਜੀ ਅਧਿਕਾਰੀਆਂ ਵੱਲੋਂ ਤਰਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਤਿਰੰਗੇ ‘ਚ ਲਪੇਟ ਕੇ ਘਰ ਲਿਆਂਦਾ ਗਿਆ। ਜਿਸ ਤੋਂ ਬਾਅਦ ਸ਼ਮਸ਼ਾਨਘਾਟ ਤੱਕ ਅੰਤਿਮ ਯਾਤਰਾ ਕੱਢੀ ਗਈ।
ਇਸ ਦੌਰਾਨ ਆਸ-ਪਾਸ ਦੇ ਪਿੰਡਾਂ ਦੇ ਹਜ਼ਾਰਾਂ ਲੋਕਾਂ ਨੇ ਅੰਤਿਮ ਯਾਤਰਾ ਵਿੱਚ ਸ਼ਹੀਦ ਨੂੰ ਸਰਧਾਂਜਲੀ ਦਿੱਤੀ। ਸ਼ਹੀਦ ਜਵਾਨ ਦੇ ਪਿਤਾ ਕੇਵਲ ਸਿੰਘ ਨੇ ਸ਼ਹੀਦ ਤਰਨਦੀਪ ਦੀ ਮ੍ਰਿਤਕ ਦੇਹ ਨੂੰ ਅਗਨ ਭੇਟ ਕੀਤਾ। ਇਸ ਦੌਰਾਨ ਸ਼ਹੀਦ ਤਰਨਦੀਪ ਅਮਰ ਰਹੇ ਦੇ ਨਾਅਰੇ ਗੂੰਜਦੇ ਰਹੇ। ਇਸ ਮੌਕੇ ਸ਼ਹੀਦ ਦੇ ਪਿਤਾ ਕੇਵਲ ਸਿੰਘ ਤੇ ਮਾਤਾ ਪਲਵਿੰਦਰ ਕੌਰ ਤੇ ਇੱਕ ਛੋਟੀ ਭੈਣ ਨਵਦੀਪ ਕੌਰ ਤੇ ਸਮੁੱਚਾ ਪਰਿਵਾਰ ਸੋਗ ਵਿੱਚ ਸੀ।
ਇਸ ਮੌਕੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਅੱਜ ਸ਼ਹੀਦ ਤਰਨਦੀਪ ਸਿੰਘ ਦਾ ਪਾਰਥਿਵ ਸ਼ਰੀਰ ਉਨ੍ਹਾਂ ਦੇ ਗ੍ਰਹਿ ਪਿੰਡ ਕਮਾਲੀ ਵਿਖੇ ਲਿਆਂਦਾ ਗਿਆ। ਜਿੱਥੇ ਸ਼ਹੀਦ ਨੂੰ ਸਲਾਮੀ ਦਿੱਤੀ ਗਈ ਅਤੇ ਸਰਕਾਰ, ਪ੍ਰਸਾਸ਼ਨ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਪਰਿਵਾਰ ਦੇ ਜਜ਼ਬਾਤ ਚੰਗੀ ਤਰ੍ਹਾਂ ਸਮਝ ਸਕਦੇ ਹਨ, ਕਿਉਂਕਿ ਉਹ ਵੀ ਇੱਕ ਫੌਜੀ ਪਰਿਵਾਰ ਵਿਚੋਂ ਹਨ ਅਤੇ ਉਨ੍ਹਾਂ ਦੇ ਪਿਤਾ ਨੇ ਵੀ ਭਾਰਤੀ ਫੌਜ ਦੀਆਂ ਸਰਵਉੱਚ ਪ੍ਰੰਪਰਾਵਾਂ ਨੂੰ ਅੱਗੇ ਵਧਾਉਂਦੇ ਹੋਏ ਕਸ਼ਮੀਰ ਵਿੱਚ ਆਪਣੀ ਸ਼ਹਾਦਤ ਦਿੱਤੀ ਸੀ।
ਦੱਸ ਦੇਈਏ ਕਿ ਤਰਨਦੀਪ ਸਿੰਘ ਸਾਲ 2018 ਵਿੱਚ ਫੌਜ 'ਚ ਭਰਤੀ ਹੋਇਆ ਸੀ। ਸ਼ਹੀਦ ਤਰਨਦੀਪ ਸਿੰਘ ਦੇ ਪਿਤਾ ਕੇਵਲ ਸਿੰਘ ਕਿਸਾਨ ਹਨ, ਜੋ ਕਿ ਖੇਤੀਬਾੜੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ। ਪਿਤਾ ਕੇਵਲ ਸਿੰਘ ਦੇ ਦੱਸਣ ਅਨੁਸਾਰ ਤਰਨਦੀਪ ਸਿੰਘ ਕੁਝ ਸਮਾਂ ਪਹਿਲਾਂ ਛੁੱਟੀ 'ਤੇ ਆਇਆ ਸੀ ਅਤੇ ਛੁੱਟੀ ਕੱਟਣ ਉਪਰੰਤ ਲੇਹ ਲਦਾਖ ਵਿੱਚ ਡਿਊਟੀ 'ਤੇ ਗਿਆ ਸੀ। ਪਿਤਾ ਮੁਤਾਬਕ ਤਰਨਦੀਪ ਸਿੰਘ ਆਪਣੇ ਸਾਥੀਆਂ ਨਾਲ ਡਿਊਟੀ ਤਹਿਤ ਕਿਸੇ ਥਾਂ ਜਾ ਰਿਹਾ ਸੀ ਤਾਂ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਿਲੇਗੀ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ