ਪੜਚੋਲ ਕਰੋ
ਫੌਜੀ ਪਿਓ ਨੇ ਆਪਣੇ ਸ਼ਹੀਦ ਪੁੱਤ ਨੂੰ ਵਰਦੀ ਪਾ ਕੇ ਦਿੱਤੀ ਸਲਾਮੀ, ਮਾਹੌਲ ਦੇਖ ਨਹੀਂ ਰੁਕੇ ਹੰਝੂ
Punjab News: ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਡਿਊਟੀ ਦੌਰਾਨ ਸੜਕ ਹਾਦਸੇ ਵਿੱਚ ਸ਼ਹੀਦ ਹੋਏ ਭਾਰਤੀ ਫੌਜ ਦੇ ਜਵਾਨ ਜੋਬਨਜੀਤ ਸਿੰਘ ਦੀ ਮ੍ਰਿਤਕ ਦੇਹ ਅੱਜ ਰੋਪੜ ਸਥਿਤ ਉਨ੍ਹਾਂ ਦੇ ਜੱਦੀ ਘਰ ਪਹੁੰਚੀ।

JobanJeet Singh
Source : other
Punjab News: ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਡਿਊਟੀ ਦੌਰਾਨ ਸੜਕ ਹਾਦਸੇ ਵਿੱਚ ਸ਼ਹੀਦ ਹੋਏ ਭਾਰਤੀ ਫੌਜ ਦੇ ਜਵਾਨ ਜੋਬਨਜੀਤ ਸਿੰਘ ਦੀ ਮ੍ਰਿਤਕ ਦੇਹ ਅੱਜ ਰੋਪੜ ਸਥਿਤ ਉਨ੍ਹਾਂ ਦੇ ਜੱਦੀ ਘਰ ਪਹੁੰਚੀ। ਸ਼ਹੀਦ ਦੇ ਅੰਤਿਮ ਸੰਸਕਾਰ ਲਈ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।
ਜ਼ਿਕਰਯੋਗ ਹੈ ਕਿ ਸ਼ਹੀਦ ਜੋਬਨਜੀਤ ਸਿੰਘ ਡੋਡਾ ਹਾਦਸੇ ਵਿੱਚ ਮਾਰੇ ਗਏ ਫੌਜੀਆਂ ਵਿੱਚੋਂ ਇੱਕ ਸੀ ਅਤੇ ਰੋਪੜ ਦੇ ਰਹਿਣ ਵਾਲੇ ਹਨ। ਸ਼ਹੀਦ ਦੇ ਪਿਤਾ ਖੁਦ ਭਾਰਤੀ ਫੌਜ ਵਿੱਚ ਸੇਵਾ ਨਿਭਾਉਂਦੇ ਸਨ। ਜਦੋਂ ਉਨ੍ਹਾਂ ਦੇ ਸ਼ਹੀਦ ਪੁੱਤਰ ਦੀ ਮ੍ਰਿਤਕ ਦੇਹ ਘਰ ਪਹੁੰਚੀ, ਤਾਂ ਪਿਤਾ ਨੇ ਇੱਕ ਵਾਰ ਫਿਰ ਆਪਣੀ ਫੌਜੀ ਸੇਵਾ ਦੌਰਾਨ ਪਹਿਨੀ ਗਈ ਭਾਰਤੀ ਫੌਜ ਦੀ ਵਰਦੀ ਪਾਈ ਅਤੇ ਆਪਣੇ ਸ਼ਹੀਦ ਪੁੱਤਰ ਨੂੰ ਸਲਾਮ ਕੀਤਾ। ਇਸ ਭਾਵੁਕ ਦ੍ਰਿਸ਼ ਨਾਲ ਸਾਰਿਆਂ ਦੀਆਂ ਅੱਖਾਂ ਵਿੱਚ ਹੰਝੂ ਆ ਗਏ।
Before You Go
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
ਟ੍ਰੈਂਡਿੰਗ ਟੌਪਿਕ





















