Shaheedi jod mela: ਸ਼ਹੀਦੀ ਸਭਾ ਸਬੰਧੀ ਸੰਤ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸਫਾਈ ਮੁਹਿੰਮ ਜਾਰੀ
Shaheedi jod mela Fatehgarh Sahib: 26 ਤੋਂ 28 ਦਸੰਬਰ ਤੱਕ ਹੋਣ ਵਾਲੀ ਸ਼ਹੀਦੀ ਸਭਾ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਨਤਮਸਤਕ ਹੋਣ ਵਾਸਤੇ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਸੰਤ ਬਾਬਾ ਕਸ਼ਮੀਰਾ ਸਿੰਘ
Fatehgarh Sahib : ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਹੋਣ ਵਾਲੀ ਸ਼ਹੀਦੀ ਸਭਾ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਨਤਮਸਤਕ ਹੋਣ ਵਾਸਤੇ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਸੰਤ ਬਾਬਾ ਕਸ਼ਮੀਰਾ ਸਿੰਘ ਕਾਰ ਸੇਵਾ ਭੂਰੀ ਵਾਲਿਆਂ, ਬਾਬਾ ਫ਼ਕੀਰ ਸਿੰਘ ਤੇ ਬਾਬਾ ਸੁਖਵਿੰਦਰ ਸਿੰਘ ਵੱਲੋਂ ਭੇਜੀਆਂ ਗਈਆਂ ਮਸ਼ੀਨਾਂ ਤੇ ਸਫ਼ਾਈ ਸੇਵਾਦਾਰਾਂ ਦੇ ਜੱਥੇ ਦੇ ਸਹਿਯੋਗ ਨਾਲ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਜ਼ਿਕਰਯੋਗ ਹੈ ਕਿ ਇਸ ਮੁਹਿੰਮ ਦੀ ਸ਼ੁਰੂਆਤ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਤੇ ਡਿਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਵੱਲੋਂ ਕਰਵਾਈ ਗਈ ਸੀ।
ਇਸੇ ਲੜੀ ਤਹਿਤ ਸਫ਼ਾਈ ਸੇਵਾਦਾਰ ਭਾਈ ਅਮਰਜੀਤ ਸਿੰਘ, ਹਰਦੀਪ ਸਿੰਘ, ਮੁਖਤਾਰ ਸਿੰਘ, ਬਾਬਾ ਆਤਮਾ ਸਿੰਘ ਤੇ ਬਾਬਾ ਅਵਤਾਰ ਸਿੰਘ ਦੀ ਅਗਵਾਈ ਵਿੱਚ ਜੱਥੇ ਵੱਲੋਂ ਅੱਜ ਗੁਰਦੁਆਰਾ ਜੋਤੀ ਸਰੂਪ ਦੇ ਆਲ਼ੇ ਦੁਆਲੇ, ਗੁਰਦੁਵਾਰਾ ਫ਼ਤਹਿਗੜ੍ਹ ਸਾਹਿਬ ਦੇ ਆਲੇ ਦੁਆਲੇ, ਦੀਵਾਨ ਟੋਡਰਮੱਲ ਗੇਟ ਸਮੇਤ ਵੱਖੋ ਵੱਖ ਖੇਤਰਾਂ ਦੀ ਸਫਾਈ ਕੀਤੀ ਗਈ। ਜੱਥੇ ਦੇ ਸੇਵਾਦਾਰਾਂ ਵੱਲੋਂ ਪੂਰੀ ਸ਼ਹੀਦੀ ਸਭਾ ਦੌਰਾਨ ਇਹ ਸਫਾਈ ਮੁਹਿੰਮ ਜਾਰੀ ਰਹੇਗੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ