Shaheedi Jor Mela 2022: ਸ਼ਹੀਦੀ ਜੋੜ ਮੇਲੇ 'ਚ ਪਹੁੰਚੇ ਸੀਐਮ ਭਗਵੰਤ ਮਾਨ, ਪਤਨੀ ਸਣੇ ਟੇਕਿਆ ਮੱਥਾ
Shaheedi Jor Mela 2022: ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਸਭਾ ਵਿੱਚ ਦੁਨੀਆ ਭਰ ਤੋਂ ਸੰਗਤਾਂ ਪਹੁੰਚ ਰਹੀਆਂ ਹਨ।
Shaheedi Jor Mela 2022: ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਸਭਾ ਵਿੱਚ ਦੁਨੀਆ ਭਰ ਤੋਂ ਸੰਗਤਾਂ ਪਹੁੰਚ ਰਹੀਆਂ ਹਨ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਮੱਥਾ ਟੇਕ ਰਹੀਆਂ ਹਨ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਸਮੇਤ ਗੁਰਦਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਮੱਥਾ ਟੇਕਿਆ।
ਇਸ ਮੌਕੇ ਸੀਐਮ ਭਗਵੰਤ ਮਾਨ ਨੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ। ਉਨ੍ਹਾਂ ਦੇ ਨਾਲ ਜ਼ਿਲ੍ਹੇ ਦੇ ਤਿੰਨੇ ਵਿਧਾਇਕ ਮੌਜੂਦ ਸਨ। ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਅਮਲੋਹ ਤੋਂ ਵਿਧਾਇਕ ਗੈਰੀ ਵੜਿੰਗ ਤੇ ਬੱਸੀ ਪਠਾਣਾ ਤੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਮੁੱਖ ਮੰਤਰੀ ਦੇ ਇਸ ਦੌਰੇ ਬਾਰੇ ਜਾਣਕਾਰੀ ਦਿੱਤੀ।
ਇਸ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਆਮ ਆਦਮੀ ਪਾਰਟੀ ਨੇ ਲਿਖਿਆ ਹੈ ਪ੍ਰਣਾਮ ਸ਼ਹੀਦਾਂ ਨੂੰ...
ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰ ਕੌਰ ਜੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਸਾਲਾਨਾ ਜੋੜ ਮੇਲ ਵਿਖੇ CM@BhagwantMann ਜੀ ਪਰਿਵਾਰ ਸਮੇਤ ਨਤਮਸਤਕ ਹੋਏ। ਗੁਰੂ ਚਰਨਾਂ 'ਚ ਮੱਥਾ ਟੇਕਿਆ।
ਪ੍ਰਣਾਮ ਸ਼ਹੀਦਾਂ ਨੂੰ
— AAP Punjab (@AAPPunjab) December 27, 2022
ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰ ਕੌਰ ਜੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਸਾਲਾਨਾ ਜੋੜ ਮੇਲ ਵਿਖੇ CM @BhagwantMann ਜੀ ਪਰਿਵਾਰ ਸਮੇਤ ਨਤਮਸਤਕ ਹੋਏ।
ਗੁਰੂ ਚਰਨਾਂ 'ਚ ਮੱਥਾ ਟੇਕਿਆ pic.twitter.com/o6AZnDV53d
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :