ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Punjab News : ਅਦਾਕਾਰਾ ਸ਼ਹਿਨਾਜ ਗਿੱਲ ਦੇ ਪਿਤਾ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਘਰ 'ਚ ਦਾਖਲ ਹੋ ਕੇ ਮਾਰਨ ਦੀ ਧਮਕੀ
Punjab News : ਪੰਜਾਬ ਨਾਲ ਸੰਬੰਧਤ ਨਾਮੀ ਅਦਾਕਾਰਾ ਸ਼ਹਿਨਾਜ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਅੱਜ ਮੋਬਾਇਲ 'ਤੇ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।
![Punjab News : ਅਦਾਕਾਰਾ ਸ਼ਹਿਨਾਜ ਗਿੱਲ ਦੇ ਪਿਤਾ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਘਰ 'ਚ ਦਾਖਲ ਹੋ ਕੇ ਮਾਰਨ ਦੀ ਧਮਕੀ Shahnaz Gill's father Santokh Singh received threat to kill him by entering the house from foreign number Punjab News : ਅਦਾਕਾਰਾ ਸ਼ਹਿਨਾਜ ਗਿੱਲ ਦੇ ਪਿਤਾ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਘਰ 'ਚ ਦਾਖਲ ਹੋ ਕੇ ਮਾਰਨ ਦੀ ਧਮਕੀ](https://feeds.abplive.com/onecms/images/uploaded-images/2022/10/07/e50af0d3300f25e63407a63d32a6addf1665164715361345_original.jpg?impolicy=abp_cdn&imwidth=1200&height=675)
Shahnaz Gill
Punjab News : ਪੰਜਾਬ ਨਾਲ ਸੰਬੰਧਤ ਨਾਮੀ ਅਦਾਕਾਰਾ ਸ਼ਹਿਨਾਜ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਅੱਜ ਮੋਬਾਇਲ 'ਤੇ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਦੀ ਜਾਣਕਾਰੀ ਖੁਦ ਸ਼ਹਿਨਾਜ ਦੇ ਪਿਤਾ ਸੰਤੋਖ ਸਿੰਘ ਸੁੱਖ ਨੇ ਦਿੱਤੀ ਤੇ ਨਾਲ ਹੀ ਇਸ ਦੀ ਸ਼ਿਕਾਇਤ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਅੇੈਸਅੇੈਸਪੀ ਸਵਪਨ ਸ਼ਰਮਾ ਨੂੰ ਵੀ ਦੇ ਦਿੱਤੀ ਹੈ। ਸੰਤੋਖ ਸਿੰਘ ਵਾਸੀ ਬਿਆਸ ਨੇ ਦੱਸਿਆ ਕਿ ਅੱਜ ਉਹ ਜੰਡਿਆਲਾ ਗੁਰੂ ਤੋਂ ਜਾ ਰਹੇ ਸਨ ਕਿ ਉਨਾਂ ਦੇ ਮੋਬਾਇਲ 'ਤੇ ਵਿਦੇਸ਼ੀ ਨੰਬਰ ਤੋਂ ਆਏ ਫੋਨ 'ਚ ਉਨਾਂ ਨੂੰ ਦੀਵਾਲੀ ਤੋੰ ਪਹਿਲਾਂ ਘਰ ਅੰਦਰ ਦਾਖਲ ਹੋ ਕੇ ਜਾਨੋ ਮਾਰਨ ਦੀ ਧਮਕੀ ਮਿਲੀ ਹੈ।
ਸੰਤੋਖ ਸਿੰਘ ਨੇ ਕਿਹਾ ਕਿ ਫੋਨ ਕਰਨ ਵਾਲੇ ਨੇ ਕਿਹਾ ਕਿ ਪਹਿਲਾਂ ਤੂੰ ਬੱਚ ਗਿਆ ਸੀ ਤੇ ਹੁਣ ਦੀਵਾਲੀ ਤੋਂ ਪਹਿਲਾਂ ਤੈਨੂੰ ਤੇਰੇ ਘਰ ਦਾਖਲ ਹੋ ਕੇ ਮਾਰ ਦੇਵਾਂਗੇ, ਕਿਉੰਕਿ ਤੇਰੀ ਪਾਰਟੀਬਾਜੀ ਦੀਆਂ ਗਤੀਵਿਧੀਆਂ ਨੇ ਬਹੁਤ ਅੱਤ ਚੁੱਕੀ ਹੈ। ਸੰਤੋਖ ਸਿੰਘ ਨੇ ਦੱਸਿਆ ਕਿ ਉਨਾਂ ਦੇ ਫੋਨ ਕੱਟਣ 'ਤੇ ਦੋਬਾਰਾ ਕਾਲ ਆਈ ਤੇ ਫਿਰ ਧਮਕੀਆਂ ਜਾਰੀ ਰੱਖੀਆਂ। ਸੰਤੋਖ ਸਿੰਘ ਸੁੱਖ ਪ੍ਰਧਾਨ ਭਾਜਪਾ ਵੱਲੋਂ ਖਡੂਰ ਸਾਹਿਬ ਹਲਕੇ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ ਤੇ ਸ਼ਿਵ ਸੈਨਾ (ਰਾਸ਼ਟਰੀ ਭੰਗਵਾ) ਦੇ ਚੇਅਰਮੈਨ ਵੀ ਹਨ।
ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਨੇ 9 ਹਜ਼ਾਰ ਕੱਚੇ ਅਧਿਆਪਕਾਂ ਦੀ ਨਿਯੁਕਤੀ ਦਾ ਨੋਟੀਫਿਕੇਸ਼ਨ ਕੀਤਾ ਜਾਰੀ, ਕਿਹਾ, ਜੋ ਕਹਿੰਦੇ ਹਾਂ, ਉਹ ਕਰਦੇ ਹਾਂ
ਸੰਤੋਖ ਸਿੰਘ ਮੁਤਾਬਕ 25 ਦਸੰਬਰ ਨੂੰ ਉਨਾਂ ਦੀ ਕਾਰ 'ਤੇ ਗੋਲੀਆਂ ਚਲਾ ਕੇ ਕਾਤਲਾਨਾ ਹਮਲਾ ਵੀ ਹੋਇਆ ਸੀ ਤੇ ਅੱਜ ਫੋਨ ਕਰਨ ਵਾਲੇ ਨੇ ਉਸ ਹਮਲੇ ਦਾ ਵੀ ਜਿਕਰ ਕੀਤਾ। ਸੰਤੋਖ ਸਿੰਘ ਨੇ ਕਿਹਾ ਕਿ ਅੇੈਸਅੇੈਸਪੀ ਦਿਹਾਤੀ ਨੂੰ ਫੋਨ 'ਤੇ ਸ਼ਿਕਾਇਤ ਦੇ ਦਿੱਤੀ ਹੈ ਤੇ ਕੱਲ ਉਹ ਆਪਣੇ ਸਮਰਥਕਾਂ ਨਾਲ ਅੇੈਸਅੇੈਸਪੀ ਸਵਪਨ ਸ਼ਰਮਾ ਨੂੰ ਮਿਲਕੇ ਲਿਖਤੀ ਸ਼ਿਕਾਇਤ ਵੀ ਦੇਣਗੇ। ਸੰਤੋਖ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵੀ ਮਿਲੀ ਹੋਈ ਹੈ। ਉਨ੍ਹਾਂ ਦੀ ਬੇਟੀ ਸ਼ਹਿਨਾਜ ਗਿੱਲ ਬਾਲੀਵੁੱਡ 'ਚ ਕਾਫੀ ਨਾਮਣਾ ਵੀ ਖੱਟ ਰਹੀ ਹੈ ਤੇ ਪਿਛਲੇ ਵਰੇ ਸੰਤੋਖ ਸਿੰਘ ਸਲਮਾਨ ਖਾਨ ਦੇ ਇਕ ਟੀਵੀ ਸ਼ੋਅ 'ਚ ਵੀ ਆਪਣੀ ਬੇਟੀ ਸ਼ਹਿਨਾਜ ਨਾਲ ਗਏ ਸਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)