Punjab Breaking News Live 22 August 2024: ਸ਼ੰਭੂ ਸਰਹੱਦ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ਅੱਜ ਕਰੇਗੀ ਨਿਬੇੜਾ, 'ਕੰਗਨਾ ਰਣੌਤ ਨੇ ਆਪਣੇ ਫਿਲਮ 'ਚ ਸੰਤ ਭਿੰਡਰਾਵਾਲਿਆਂ ਨੂੰ ਅੱਤਵਾਦੀ ਦਿਖਾਇਆ', 12 ਸਾਲਾ ਨਾਬਾਲਗ ਨਾਲ Rape ਦਾ ਮਾਮਲਾ

Punjab Breaking News Live 22 August 2024: ਸ਼ੰਭੂ ਸਰਹੱਦ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ਅੱਜ ਕਰੇਗੀ ਨਿਬੇੜਾ, 'ਕੰਗਨਾ ਰਣੌਤ ਨੇ ਆਪਣੇ ਫਿਲਮ 'ਚ ਸੰਤ ਭਿੰਡਰਾਵਾਲਿਆਂ ਨੂੰ ਅੱਤਵਾਦੀ ਦਿਖਾਇਆ', 12 ਸਾਲਾ ਨਾਬਾਲਗ ਨਾਲ Rape ਦਾ ਮਾਮਲਾ

ABP Sanjha Last Updated: 22 Aug 2024 12:06 PM
Crime: ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨਿਕਲਿਆ ਪੰਜਾਬ ਪੁਲਿਸ ਦਾ ਹੀ ਮੁਲਾਜ਼ਮ, ਗ੍ਰਿਫ਼ਤਾਰੀ ਤੋਂ ਬਾਅਦ ਵੱਡਾ ਖੁਲਾਸਾ

Amritsar Airport Bomb News: ਅੰਮ੍ਰਿਤਸਰ 'ਚ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਰਾਜਾਸਾਂਸੀ 'ਤੇ ਇੰਡੀਗੋ ਏਅਰਲਾਈਨਜ਼ ਦੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਮਾਮਲੇ 'ਚ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਪੁਲਿਸ ਨੇ ਮਾਮਲੇ ਦੇ ਦੂਜੇ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਫੜਿਆ ਗਿਆ ਮੁਲਜ਼ਮ ਪੰਜਾਬ ਪੁਲੀਸ ਦਾ ਮੁਲਾਜ਼ਮ ਹੈ।


ਪੁਲਿਸ ਨੇ 16 ਅਗਸਤ ਨੂੰ ਫ਼ਿਰੋਜ਼ਪੁਰ ਤੋਂ ਇੱਕ ਮੁਲਜ਼ਮ ਗੁਰਦੇਵ ਸਿੰਘ ਨੂੰ ਏਅਰਪੋਰਟ 'ਤੇ ਇੰਡੀਗੋ ਦੀ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ, ਜਿਸ ਦੌਰਾਨ ਉਸ ਦੇ ਅਤੇ ਉਸ ਦੇ ਸਾਥੀਆਂ ਦੇ ਨਾਮ ਵੀ ਸਾਹਮਣੇ ਆਏ ਸਨ।

Vidhan Sabha Session: ਸੁਖਬੀਰ ਬਾਦਲ ਨੇ ਹਫ਼ਤਾ ਜਾਂ 10 ਦਿਨ ਨਹੀਂ ਪੂਰਾ ਇੱਕ ਮਹੀਨਾ ਸੈਸ਼ਨ ਵਧਾਉਣ ਦੀ ਕੀਤੀ ਮੰਗ

Punjab Vidhan Sabha Session: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ  ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ ਦੇ ਆਉਂਦੇ ਮੌਨਸੂਨ ਇਜਲਾਸ ਨੂੰ ਤਿੰਨ ਰੋਜ਼ਾ ਸੈਸ਼ਨ ਤੋਂ ਵਧਾ ਕੇ ਇਕ ਮਹੀਨੇ ਦਾ ਕੀਤਾ ਜਾਵੇ ਤਾਂ ਜੋ ਆਮ ਆਦਮੀ ਪਾਰਟੀ (ਆਪ) ਵੱਲੋਂ ਸੂਬੇ ਦੇ ਦਰਿਆਈ ਪਾਣੀਆਂ ਅਤੇ ਰਾਜਧਾਨੀ ਚੰਡੀਗੜ੍ਹ ’ਤੇ ਇਸਦੇ ਹੱਕ ਨੂੰ ਕਮਜ਼ੋਰ ਕਰਨ ਸਮੇਤ ਪੰਜਾਬ ਦੇ ਭੱਖਦੇ ਮਸਲਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਜਾ ਸਕੇ।


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬੀ ਇਹ ਵੀ ਚਾਹੁੰਦੇ ਹਨ ਕਿ ਆਪ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਲਏ 85 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਸਮੇਤ ਸੂਬੇ ਸਿਰ ਨਿੱਤ ਵੱਧ ਰਹੇ ਕਰਜ਼ੇ ’ਤੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇ। ਉਹਨਾਂ ਕਿਹਾ ਕਿ ਆਪ ਸਰਕਾਰ ਬੇਸ਼ਕੀਮਤੀ ਸਰੋਤਾਂ ਨੂੰ ਇਸ਼ਤਿਹਾਰਬਾਜੀ ਅਤੇ ਪ੍ਰਾਪੇਗੰਡਾ ਕਾਰਵਾਈਆਂ ’ਤੇ ਬਰਬਾਦ ਕਰ ਰਹੀ ਹੈ ਜਿਸਦੇ ਨਤੀਜੇ ਵਜੋਂ ਪੰਜਾਬ ਦਾ ਅਰਥਚਾਰਾ ਤਬਾਹ ਹੋ ਗਿਆ ਹੈ ਤੇ ਵਿਕਾਸ ਕਾਰਜ ਮੁਕੰਮਲ ਤੌਰ ’ਤੇ ਠੱਪ ਹੋ ਗਏ ਹਨ।

PSEB Exam: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਵਾਰ ਨਹੀਂ ਲਵੇਗਾ ਪੰਜਵੀ ਜਮਾਤ ਦੀ ਪ੍ਰੀਖਿਆ, PSEB ਨੇ ਪਿੱਛੇ ਖਿੱਚੇ ਹੱਥ

PSEB 5th Class Exam: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਸੈਸ਼ਨ 2024-25 ਤੋਂ ਪੰਜਵੀਂ ਬੋਰਡ ਦੀਆਂ ਪ੍ਰੀਖਿਆਵਾਂ ਨਹੀਂ ਕਰਵਾਏਗਾ। ਬੋਰਡ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (SCERT) ਪੰਜਵੀਂ ਜਮਾਤ ਦੀ ਪ੍ਰੀਖਿਆ ਕਰਵਾਏਗੀ।


ਇਸ ਸਬੰਧੀ ਵਿਸਤ੍ਰਿਤ ਨਿਯਮਾਂ ਨੂੰ ਅੰਤਿਮ ਰੂਪ ਦਿੱਤਾ ਜਾਣਾ ਬਾਕੀ ਹੈ। ਹਾਲਾਂਕਿ, ਬੋਰਡ ਨੇ ਇਸ ਸਾਲ 8ਵੀਂ ਜਮਾਤ ਲਈ ਅਪਲਾਈ ਕਰਨ ਦੀਆਂ ਤਰੀਕਾਂ ਬਾਰੇ ਨੋਟੀਫਿਕੇਸ਼ਨ ਵਿੱਚ ਇੱਕ ਨੋਟ ਜਾਰੀ ਕੀਤਾ ਹੈ। ਨੋਟ ਦੇ ਜਾਰੀ ਹੋਣ ਤੋਂ ਬਾਅਦ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕ ਵੀ ਮੁਸ਼ਕਲ ਵਿੱਚ ਹਨ ਅਤੇ ਇਸ ਸਬੰਧੀ ਸਵਾਲ ਪੁੱਛ ਰਹੇ ਹਨ।

Emergency Film: ਪੰਜਾਬ 'ਚ ਫਿਲਮ ਐਮਰਜੈਂਸੀ ਦਾ ਵਿਰੋਧ ਭੱਖਿਆ, ਕੰਗਨਾ ਰਣੌਤ ਨੂੰ ਸਬਕ ਸਿਖਾਉਣ ਨਿੱਤਰੇ ਸੁਖਬੀਰ ਬਾਦਲ

Kangana Ranaut Emergency Film: ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਨਵੀਂ ਫਿਲਮ ਐਮਰਜੈਂਸੀ (Kangana Ranaut Film Emergency) ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਇਸ ਮੁੱਦੇ 'ਤੇ ਹੁਣ ਅਕਾਲੀ ਦਲ ਵੀ ਸਾਹਮਣੇ ਆਇਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ  ਕੰਗਣਾ ਰਣੌਤ ਵੱਲੋਂ ਫਿਲਮ ’ਐਮਰਜੰਸੀ’ ਵਿਚ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਲਈ ਉਸਦੇ ਖਿਲਾਫ ਧਾਰਾ 295 ਏ ਤਹਿਤ ਕੇਸ ਦਰਜ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਉਹ ਜਾਣ ਬੁੱਝ ਕੇ ਦੇਸ਼ ਭਗਤ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਭੜਕਾ ਰਹੀ ਹੈ ਤਾਂ ਜੋ ਦੇਸ਼ ਵਿਚ ਫਿਰਕੂ ਸਦਭਾਵਨਾ ਦਾ ਮਾਹੌਲ ਖਰਾਬ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਉਸ ਦੀ ਪੂਰੀ ਮਦਦ ਕਰ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਇਹ ਵੀ ਮੰਗ ਕਰਦੇ ਹਾਂ ਕਿ ਪੱਛਮੀ ਬੰਗਾਲ ਵਿਚ ਮੈਡੀਕਲ ਵਿਦਿਆਰਥਣ ਨਾਲ ਜ਼ਬਰ ਜਨਾਹ ਮਗਰੋਂ ਉਸਦਾ ਕਤਲ ਕੀਤੇ ਜਾਣ ਦੇ ਮਾਮਲੇ ਵਿਚ ਢੁਕਵੀਂ ਕਾਰਵਾਈ ਕੀਤੀ ਜਾਵੇ।

Punjab 'ਚ ਨਵੀਂ ਗੱਡੀ ਖਰੀਦਣ ਵਾਲਿਆਂ ਨੂੰ ਲੱਗਿਆ ਵੱਡਾ ਝਟਕਾ, ਟੈਕਸ 'ਚ ਹੋਇਆ ਜ਼ਬਰਦਸਤ ਵਾਧਾ, ਜਾਣੋ

Tax on Vehicle: ਨਵੀਂ ਗੱਡੀ ਖਰੀਦਣ ਵਾਲੇ ਲੋਕਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਸੂਬੇ ਦੇ ਟਰਾਂਸਪੋਰਟ ਵਿਭਾਗ ਨੇ ਨਵੇਂ ਵਾਹਨ ਖਰੀਦਣ ਵਾਲੇ ਲੋਕਾਂ 'ਤੇ ਟੈਕਸ ਵਧਾ ਦਿੱਤਾ ਹੈ। ਨਵੀਂ ਟੈਕਸ ਸਲੈਬ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਜਾਵੇਗੀ। ਹੁਣ ਨਵੇਂ 2 ਪਹੀਆ ਵਾਹਨ ਜਿਸ ਦੀ ਕੀਮਤ ਇੱਕ ਲੱਖ ਰੁਪਏ ਤੋਂ ਘੱਟ ਹੈ, ਉਸ ਦੀ ਆਰ.ਸੀ. ਬਣਾਉਣ ਲਈ 7.5 ਫੀਸਦੀ ਦੀ ਦਰ ਨਾਲ ਮੋਟਰ ਵਹੀਕਲ ਟੈਕਸ ਵਸੂਲਿਆ ਜਾਵੇਗਾ।


ਇਸ ਤੋਂ ਬਾਅਦ 1 ਤੋਂ 2 ਲੱਖ ਰੁਪਏ ਦੀ ਕੀਮਤ ਵਾਲੇ ਦੋ ਪਹੀਆ ਵਾਹਨਾਂ ਤੋਂ 10 ਫੀਸਦੀ ਮੋਟਰ ਵਹੀਕਲ ਟੈਕਸ ਵਸੂਲਿਆ ਜਾਵੇਗਾ ਅਤੇ 2 ਲੱਖ ਰੁਪਏ ਤੋਂ ਵੱਧ ਕੀਮਤ ਵਾਲੇ ਦੋ ਪਹੀਆ ਵਾਹਨਾਂ ਤੋਂ 11 ਫੀਸਦੀ ਮੋਟਰ ਵਹੀਕਲ ਟੈਕਸ ਵਸੂਲਿਆ ਜਾਵੇਗਾ। ਇਸੇ ਤਰ੍ਹਾਂ ਪ੍ਰਾਈਵੇਟ ਚਾਰ ਪਹੀਆ ਵਾਹਨਾਂ 'ਤੇ ਵੀ ਮੋਟਰ ਵਹੀਕਲ ਟੈਕਸ ਵਧਾ ਦਿੱਤਾ ਗਿਆ ਹੈ। 15 ਲੱਖ ਰੁਪਏ ਤੱਕ ਦੀ ਕੀਮਤ ਵਾਲੇ ਚਾਰ ਪਹੀਆ ਵਾਹਨਾਂ 'ਤੇ 9.5 ਫੀਸਦੀ ਦੀ ਦਰ ਨਾਲ ਮੋਟਰ ਵਹੀਕਲ ਟੈਕਸ ਲਗਾਇਆ ਜਾਵੇਗਾ।

ਪਿਛੋਕੜ

Punjab Breaking News Live 22 August 2024: ਸ਼ੰਭੂ ਸਰਹੱਦ ਨੂੰ ਲੈ ਕੇ ਅੱਜ (ਵੀਰਵਾਰ) ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਪੰਜਾਬ ਤੇ ਹਰਿਆਣਾ ਸਰਕਾਰਾਂ ਕਿਸਾਨਾਂ ਨਾਲ ਹੋਈ ਮੀਟਿੰਗ ਦੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨਗੀਆਂ। ਪੰਜਾਬ-ਹਰਿਆਣਾ ਦੀ ਪੁਲਿਸ ਅਤੇ ਪ੍ਰਸ਼ਾਸਨ ਅਤੇ ਕਿਸਾਨਾਂ ਦਰਮਿਆਨ ਕੱਲ੍ਹ (ਬੁੱਧਵਾਰ) ਪਟਿਆਲਾ ਵਿੱਚ ਹੋਈ ਮੀਟਿੰਗ ਫੇਲ੍ਹ ਹੋ ਗਈ ਹੈ। 10 ਦਿਨ ਪਹਿਲਾਂ ਹੋਈ ਸੁਣਵਾਈ 'ਚ ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਦੀਆਂ ਸਰਹੱਦਾਂ ਨੂੰ ਅੰਸ਼ਕ ਤੌਰ 'ਤੇ ਖੋਲ੍ਹਣ ਦੀ ਗੱਲ ਕਹੀ ਸੀ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਸਖ਼ਤ ਟਿੱਪਣੀ ਕੀਤੀ ਸੀ ਕਿ ਹਾਈਵੇਅ ਪਾਰਕਿੰਗ ਸਥਾਨ ਨਹੀਂ ਹਨ। ਸੁਪਰੀਮ ਕੋਰਟ ਨੇ ਇੱਕ ਹਫ਼ਤੇ ਅੰਦਰ ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ ਲਈ ਹਾਈਵੇਅ ਦੀ ਇੱਕ ਲੇਨ ਖੋਲ੍ਹਣ ਦਾ ਹੁਕਮ ਦਿੱਤਾ ਸੀ।


Kisan Andolan: ਸ਼ੰਭੂ ਸਰਹੱਦ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ਅੱਜ ਕਰੇਗੀ ਨਿਬੇੜਾ, ਪੰਜਾਬ ਤੇ ਹਰਿਆਣਾ ਸਰਕਾਰਾਂ ਜੋ ਨਹੀਂ ਕਰ ਸਕੀਆਂ ਉਹ ਕਰੇਗੀ ਅਦਾਲਤ


 


Emergency Movie: ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਨਵੀਂ ਫਿਲਮ ਐਮਰਜੈਂਸੀ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਲਮ ‘ਐਮਰਜੈਂਸੀ’ ‘ਤੇ ਤੁਰੰਤ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਫਿਲਮ ਵਿੱਚ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ।


Emergency Movie: 'ਕੰਗਨਾ ਰਣੌਤ ਨੇ ਆਪਣੇ ਫਿਲਮ 'ਚ ਸੰਤ ਭਿੰਡਰਾਵਾਲਿਆਂ ਨੂੰ ਅੱਤਵਾਦੀ ਦਿਖਾਇਆ', ਧਾਰਾ 295 ਤਹਿਤ ਦਰਜ ਹੋਵੇਗਾ ਕੇਸ !


 


Crime News: ਲੁਧਿਆਣਾ 'ਚ ਥਾਣਾ ਮੇਹਰਬਾਨ ਦੇ ਅਧੀਨ ਆਉਂਦੇ ਥਾਣਾ ਮੇਹਰਬਾਨ 'ਚ ਪੁਲਿਸ ਨੇ ਜਬਰ-ਜਨਾਹ ਦੀ ਸ਼ਿਕਾਰ ਨਾਬਾਲਗ ਲੜਕੀ ਦਾ ਅਦਾਲਤ ਦੇ ਹੁਕਮਾਂ 'ਤੇ ਗਰਭਪਾਤ ਕਰਵਾ ਦਿੱਤਾ ਹੈ। 12 ਸਾਲਾ ਲੜਕੀ ਨਾਲ ਬਲਾਤਕਾਰ ਦੇ ਮਾਮਲੇ 'ਚ ਲੜਕੀ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮ ਦੇ ਡੀਐਨਏ ਟੈਸਟ ਕਰਵਾਉਣ ਲਈ ਭਰੂਣ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ।


12 ਸਾਲਾ ਨਾਬਾਲਗ ਨਾਲ Rape ਦਾ ਮਾਮਲਾ, ਕੋਰਟ ਦੇ ਹੁਕਮਾਂ ਤੋਂ ਬਾਅਦ ਕੀਤਾ Abortion, ਅੱਜ ਭਰੂਣ ਅਤੇ ਦੋਸ਼ੀ ਦਾ ਹੋਵੇਗਾ DNA

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.