ਪੜਚੋਲ ਕਰੋ

Crime news: ਮੁੰਡੇ ਨੇ ਕਰਵਾਇਆ ਪ੍ਰੇਮ ਵਿਆਹ! ਮਾਂ ਨਾਲ ਕੁੜੀ ਵਾਲਿਆਂ ਨੇ ਕਰ ਦਿੱਤਾ ਆਹ ਕਾਰਾ, ਸੁਣ ਕੇ ਕੰਬ ਜਾਵੇਗੀ ਰੂਹ

Punjab news: ਕਸਬਾ ਵਲਟੋਹਾ 'ਚ ਔਰਤ ਦੀ ਇੱਜਤ ਨੂੰ ਸ਼ਰਮਸਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Punjab news: ਤਰਨਤਾਰਨ ਦੇ ਅਧੀਨ ਆਉਂਦੇ ਸਰਹੱਦੀ ਕਸਬਾ ਵਲਟੋਹਾ 'ਚ ਉਸ ਵੇਲੇ ਇਨਸਾਨੀਅਤ ਸ਼ਰਮਸਾਰ ਹੋ ਗਈ, ਜਦੋਂ ਗੁਆਂਢੀਆਂ ਦੀ ਕੁੜੀ ਨੂੰ ਭਜਾ ਕੇ ਅਦਾਲਤੀ ਵਿਆਹ ਕਰਵਾਉਣ ਵਾਲੇ ਮੁੰਡੇ ਦੀ ਮਾਂ ਨੂੰ ਕੁੜੀ ਦੇ ਮਾਪਿਆਂ ਨੇ ਕਥਿਤ ਤੌਰ 'ਤੇ ਸ਼ਰੇਆਮ ਨਿਰਵਸਤਰ ਕਰ ਦਿੱਤਾ।

ਉਕਤ ਲੋਕਾਂ ਨੇ ਨਾ ਸਿਰਫ ਸਰੀਰ ਢੱਕਣ ਦਾ ਯਤਨ ਕਰਦੀ ਔਰਤ ਕੋਲੋਂ ਕੱਪੜੇ ਖੋਹ ਕੇ ਗਲੀਆਂ 'ਚ ਭਜਾ-ਭਜਾ ਉਸ ਦੀ ਵੀਡੀਓ ਬਣਾਈ, ਸਗੋਂ ਉਕਤ ਵੀਡੀਓ ਨੂੰ ਸ਼ੋਸ਼ਲ ਮੀਡੀਆ 'ਤੇ ਵਾਇਰਲ ਵੀ ਕਰ ਦਿੱਤਾ।

ਹਾਲਾਂਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ 'ਚ ਔਰਤ ਕੈਮਰੇ ਤੋਂ ਬਚਣ ਲਈ ਲੋਕਾਂ ਦੀਆਂ ਦੁਕਾਨਾਂ 'ਚ ਵੀ ਲੁਕਣ ਦਾ ਯਤਨ ਕਰਦੀ ਰਹੀ। ਥਾਣਾ ਵਲਟੋਹਾ ਦੀ ਪੁਲਿਸ ਨੇ ਇਸ ਸ਼ਰਮਨਾਕ ਘਟਨਾ ਨੂੰ ਅੰਜਾਮ ਦੇਣ ਦੇ ਮਾਮਲੇ 'ਚ ਇਕ ਹੀ ਪਰਿਵਾਰ ਦੇ ਤਿੰਨ ਜੀਆਂ ਸਮੇਤ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: Lok Sabha Election: ਬਾਜਵਾ ਨੇ ਕਾਂਗਰਸ ਦੇ ਚੋਣ ਮੈਨੀਫ਼ੈਸਟੋ ਦੀ ਕੀਤੀ ਸ਼ਲਾਘਾ, ਦੱਸਿਆ ਇਨਕਲਾਬੀ ਮੈਨੀਫ਼ੈਸਟੋ

ਥਾਣਾ ਵਲਟੋਹਾ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿੱਚ ਪਿੰਡ ਵਲਟੋਹਾ ਦੀ ਰਹਿਣ ਵਾਲੀ 55 ਸਾਲਾ ਔਰਤ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੋਸ਼ ਲਾਇਆ ਕਿ ਉਸ ਦੇ ਲੜਕੇ ਨੇ ਗੁਆਂਢ ਰਹਿੰਦੀ ਲੜਕੀ ਨਾਲ ਕਰੀਬ ਇਕ ਮਹੀਨਾ ਪਹਿਲਾਂ ਅਦਾਲਤੀ ਵਿਆਹ ਕਰਵਾ ਲਿਆ ਸੀ।

ਇਸ ਦੀ ਰੰਜਿਸ਼ ਦੇ ਚੱਲਦਿਆਂ 31 ਮਾਰਚ ਦੀ ਸ਼ਾਮ ਲੜਕੀ ਦੇ ਭਰਾ 'ਤੇ ਮਾਂ ਤੋਂ ਇਲਾਵਾ ਦੋ ਅਣਪਛਾਤੇ ਵਿਅਕਤੀ ਉਨ੍ਹਾਂ ਦੇ ਘਰ ਦੇ ਬਾਹਰ ਆ ਕੇ ਰੌਲਾ ਪਾਉਣ ਲੱਗ ਪਏ। ਜਦੋਂ ਉਹ ਘਰੋਂ ਬਾਹਰ ਆਈ ਤਾਂ ਉਕਤ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕਰਨ ਤੋਂ ਇਲਾਵਾ ਉਸ ਦੇ ਕੱਪੜੇ ਪਾੜ ਕੇ ਉਸ ਨੂੰ ਪੂਰੀ ਤਰ੍ਹਾਂ ਨਿਰਵਸਤਰ ਕਰ ਦਿੱਤਾ।

ਇਸ ਦੇ ਨਾਲ ਹੀ ਉਸ ਦੀ ਨਿਰਵਸਤਰ ਹਾਲਤ 'ਚ ਹੀ ਵੀਡੀਓ ਬਣਾ ਲਈ ਅਤੇ ਉਹ ਉਕਤ ਲੋਕਾਂ ਤੋਂ ਬਚਣ ਲਈ ਭੱਜਦੀ ਰਹੀ ਅਤੇ ਦੁਕਾਨਾਂ 'ਚ ਆਸਰਾ ਲੈਂਦੀ ਰਹੀ। ਪਰ ਵੀਡੀਓ ਬਣਾਉਣ ਵਾਲੇ ਵੀਡੀਓ ਸ਼ੋਸ਼ਲ ਮੀਡੀਆ 'ਤੇ ਵਾਇਰਲ ਕਰਕੇ ਸਮਾਜ 'ਚ ਹੋਰ ਬੇਇੱਜ਼ਤ ਕਰ ਦਿੱਤਾ।

ਉਧਰ ਇਸ ਮਾਮਲੇ ਸਬੰਧੀ ਥਾਣਾ ਵਲਟੋਹਾ ਦੀ ਐਸ.ਐਚ.ਓ ਮੈਡਮ ਸੁਨੀਤਾ ਬਾਵਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਪਰਮਜੀਤ ਸਿੰਘ ਨੇ ਪੀੜਤ ਔਰਤ ਕੁਲਵਿੰਦਰ ਕੌਰ ਦੀ ਸ਼ਿਕਾਇਤ 'ਤੇ ਸ਼ਰਨਜੀਤ ਸਿੰਘ ਉਰਫ਼ ਸੰਨੀ, ਗੁਰਚਰਨ ਸਿੰਘ, ਕੁਲਵਿੰਦਰ ਕੌਰ ਉਰਫ਼ ਮਾਣੀ ਅਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਨੰ.20 ਮਿਤੀ 03-04-2024 ਜੁਰਮ 354, 354ਬੀ, 354ਡੀ ਅਤੇ 149 ਆਈਪੀਸੀ ਅਧੀਨ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Haryana news: ਕਾਰ ਦੀ ਡਿੱਗੀ 'ਚੋਂ ਮਿਲੀ ਨਾਬਾਲਗ ਦੀ ਲਾਸ਼, ਮਾਮਲਾ ਪਤਾ ਲੱਗਿਆ ਤਾਂ ਉੱਡ ਗਏ ਹੋਸ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Advertisement
ABP Premium

ਵੀਡੀਓਜ਼

Khinori Border| Jagjeet Dhalewal| ਪੁਲਿਸ ਅਫ਼ਸਰਾਂ ਨਾਲ ਹੋਈ ਮੀਟਿੰਗ ਤੋਂ ਬਾਅਦ ਕੀ ਬੋਲੇ ਕਿਸਾਨ ਆਗੂBig Breaking|SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ ਚੋਣ ਕਮਿਸ਼ਨ ਖਿਲਾਫ ਦਾਇਰ ਕੀਤੀ ਪਟੀਸ਼ਨਵਿਆਹ 'ਚ ਬਾਰਾਤ ਲੈ ਕੇ ਨਹੀਂ ਪਹੁੰਚਿਆ ਲਾੜਾ, ਰੱਖ ਦਿੱਤੀ ਵੱਡੀ ਮੰਗPunjab | ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ |Bhagwantmaan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ

ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ

Embed widget