Punjab News: ਪੰਜਾਬ ਵਿੱਚ ਇੱਕ ਵਾਰ ਫਿਰ ਇੱਕ ਪ੍ਰਵਾਸੀ ਮਜ਼ਦੂਰ ਵੱਲੋਂ ਕੀਤੀ ਗਈ ਸ਼ਰਮਨਾਕ ਹਰਕਤ ਸਾਹਮਣੇ ਆਈ ਹੈ। ਹੁਸ਼ਿਆਰਪੁਰ ਦੇ ਪੁਰਹੀਰਾਂ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਵੱਲੋਂ ਇੱਕ ਬੱਚੇ ਨੂੰ ਅਗਵਾ ਕਰਕੇ ਬੇਰਹਿਮੀ ਨਾਲ ਕਤਲ ਕਰਨ ਦੇ ਮਾਮਲੇ ਦੀ ਅੱਗ ਹਾਲੇ ਠੰਡੀ ਵੀ ਨਹੀਂ ਹੋਈ ਸੀ ਕਿ ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆ ਗਿਆ ਹੈ। ਰਿਪੋਰਟਾਂ ਅਨੁਸਾਰ, ਇਹ ਘਟਨਾ ਹੁਸ਼ਿਆਰਪੁਰ ਦੇ ਅੱਡਾ ਬਾਗਪੁਰ ਵਿੱਚ ਵਾਪਰੀ ਹੈ।

Continues below advertisement

ਇੱਥੇ ਇੱਕ ਪ੍ਰਵਾਸੀ ਮਜ਼ਦੂਰ ਨੇ ਇੱਕ 8 ਸਾਲ ਦੇ ਅਪਾਹਜ ਬੱਚੇ ਨੂੰ ਉਸਦੇ ਘਰੋਂ ਅਗਵਾ ਕਰ ਲਿਆ ਅਤੇ ਉਸਨੂੰ ਪਿੰਡ ਦੇ ਕਬਰਸਤਾਨ ਵਿੱਚ ਲੈ ਗਿਆ, ਜਿੱਥੇ ਉਸ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਬੱਚਾ ਚੀਕਣ ਲੱਗਿਆ ਤਾਂ ਲੋਕਾਂ ਨੇ ਉਸਨੂੰ ਛੁਡਾਇਆ। ਇਸ ਤੋਂ ਬਾਅਦ ਕਥਿਤ ਪ੍ਰਵਾਸੀ ਮਜ਼ਦੂਰ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪੁਲਿਸ ਅਨੁਸਾਰ, ਘਟਨਾ ਦੇ ਸਬੰਧ ਵਿੱਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Continues below advertisement