ਜਲੰਧਰ: ਕਾਂਗਰਸ ਦੇ ਸੀਨੀਅਰ ਨੇਤਾ ਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਹਰਬੰਸ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਪੰਜਾਬ 'ਆਪ' ਦੇ ਸਹਿ ਸੰਸਥਾਪਕ ਅਮਨ ਅਰੋੜਾ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਜੀ ਆਇਆਂ ਵੀ ਕਿਹਾ। ਪਾਰਟੀ ਨੇ ਹਰਬੰਸ ਕੌਰ ਨੂੰ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਵੀ ਐਲਾਨ ਦਿੱਤਾ ਹੈ।

ਉਨ੍ਹਾਂ ਇੱਥੋਂ ਬਲਵਿੰਦਰ ਸਿੰਘ ਚੌਂਦਾਂ ਦਾ ਪੱਤਾ ਕੱਟ ਦਿੱਤਾ ਹੈ, ਜਿਨ੍ਹਾਂ ਨੂੰ ਪਾਰਟੀ ਨੇ ਆਪਣਾ ਉਮੀਦਵਾਰ ਐਲਾਨਿਆ ਸੀ। ਚੌਂਦਾਂ ਨੇ ਹਰਬੰਸ ਕੌਰ ਨੂੰ ਆਪਣੀ ਹਮਾਇਤ ਦੇਣ ਦਾ ਵੀ ਐਲਾਨ ਕੀਤਾ। ਫ਼ਤਿਹਗੜ੍ਹ ਸਾਹਿਬ ਤੋਂ ਹਰਬੰਸ ਕੌਰ ਦਾ ਟਾਕਰਾ ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ ਤੇ ਕਾਂਗਰਸ ਦੇ ਡਾ. ਅਮਰ ਸਿੰਘ ਨਾਲ ਹੋਵੇਗਾ।