ਮੋਗਾ: ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਮਸ਼ੇਰ ਸਿੰਘ ਦੂਲੋ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਜਾਣਗੇ। ਮਾਨ ਨੇ ਬੁੱਧਵਾਰ ਨੂੰ ਮੋਗਾ ਵਿੱਚ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਤੇ ਫਰੀਦਕੋਟ ਤੋਂ ਆਪ ਉਮੀਦਵਾਰ ਸਾਧੂ ਸਿੰਘ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ। ਇਸ ਦੌਰਾਨ ਪੰਜਾਬੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸਹਿਜ ਪ੍ਰੀਤ ਨੂੰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।
ਸ਼ਵੇਤ ਮਲਿਕ ਦੇ ਬਿਆਨ 'ਤੇ ਭਗਵੰਤ ਮਾਨ ਨੇ ਕਿਹਾ ਕਿ ਬੀਜੇਪੀ ਕੋਲੋਂ ਆਪਣੇ ਤਿੰਨ ਉਮੀਦਵਾਰ ਵੀ ਪੂਰੇ ਨਹੀਂ ਹੋਏ, ਇੱਕ ਦਿੱਲੀ ਤੋਂ ਲੈ ਕੇ ਆਏ ਤੇ ਦੂਜਾ ਮੁੰਬਈ ਤੋਂ। ਤੀਜੇ ਦਾ ਕੋਈ ਪਤਾ ਨਹੀਂ। ਮਾਨ ਨੇ ਕਿਹਾ ਕਿ ਪਹਿਲਾਂ ਉਹ ਆਪਣਾ ਕਮਲ ਦਾ ਫੁੱਲ ਸੰਭਾਲ ਕੇ ਰੱਖਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਇਹ ਲੀਡਰਾਂ ਦੀ ਪਾਰਟੀ ਨਹੀਂ। ਜੋ ਲਾਲਚੀ ਲੀਡਰ ਸੀ ਉਹ ਚਲੇ ਗਏ।
ਮੋਗਾ ਵਿੱਚ ਪਾਰਟੀ ਦੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਕਰਨ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਮਾਨ ਨੇ ਕਿਹਾ ਕਿ ਲੋਕ ਪੰਜਾਬ ਦੀਆਂ ਦੋਵਾਂ ਮੁੱਖ ਪਾਰਟੀਆਂ ਤੋਂ ਦੁਖ਼ੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਆਪਣੇ ਆਪ ਨੂੰ ਬਰਗਾੜੀ ਮੋਰਚੇ ਵਿੱਚ ਕਲੀਨ ਚਿੱਟ ਦੇ ਕੇ ਚੋਣ ਪ੍ਰਚਾਰ ਕਰ ਰਿਹਾ ਹੈ। ਬੱਚੇ-ਬੱਚੇ ਨੂੰ ਪਤਾ ਹੈ ਕਿ ਗੋਲ਼ੀ ਚਲਾਉਣ ਦਾ ਹੁਕਮ ਕਿਸਨੇ ਦਿੱਤਾ ਸੀ।
ਮਾਨ ਦਾ ਦਾਅਵਾ, ਸ਼ਮਸ਼ੇਰ ਦੂਲੋ ਜਲਦ ਆਪ 'ਚ ਹੋਣਗੇ ਸ਼ਾਮਲ
ਏਬੀਪੀ ਸਾਂਝਾ
Updated at:
01 May 2019 08:24 PM (IST)
ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਮਸ਼ੇਰ ਸਿੰਘ ਦੂਲੋ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਜਾਣਗੇ। ਮਾਨ ਨੇ ਬੁੱਧਵਾਰ ਨੂੰ ਮੋਗਾ ਵਿੱਚ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਤੇ ਫਰੀਦਕੋਟ ਤੋਂ ਆਪ ਉਮੀਦਵਾਰ ਸਾਧੂ ਸਿੰਘ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ। ਇਸ ਦੌਰਾਨ ਪੰਜਾਬੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸਹਿਜ ਪ੍ਰੀਤ ਨੂੰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।
- - - - - - - - - Advertisement - - - - - - - - -