ਪੜਚੋਲ ਕਰੋ

ਵਿਧਾਨ ਸਭਾ ਸੈਸ਼ਨ ਦਾ ਮਕਸਦ ਤੇ ਮੁੱਦੇ ਪੁੱਛਣ ਲਈ ਆਪ ਵੱਲੋਂ ਰਾਜਪਾਲ 'ਤੇ ਤਿੱਖਾ ਹਮਲਾ, ਗਵਰਨਰ ਬੇਲੋੜੀ ਦਖਲਅੰਦਾਜ਼ੀ ਕਰ ਰਹੇ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਨਿੰਦਣਯੋਗ ਹੈ ਕਿ ਪੰਜਾਬ ਦੇ ਰਾਜਪਾਲ ਨੇ 27 ਸਤੰਬਰ ਨੂੰ ਪ੍ਰਸਤਾਵਿਤ ਵਿਧਾਨ ਸਭਾ ਸੈਸ਼ਨ ਦੌਰਾਨ ਹੋਣ ਵਾਲੇ ਵਿਧਾਨਿਕ ਕੰਮਾਂ ਦੇ ਵੇਰਵੇ ਮੰਗੇ ਹਨ।

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਨਿੰਦਣਯੋਗ ਹੈ ਕਿ ਪੰਜਾਬ ਦੇ ਰਾਜਪਾਲ ਨੇ 27 ਸਤੰਬਰ ਨੂੰ ਪ੍ਰਸਤਾਵਿਤ ਵਿਧਾਨ ਸਭਾ ਸੈਸ਼ਨ ਦੌਰਾਨ ਹੋਣ ਵਾਲੇ ਵਿਧਾਨਿਕ ਕੰਮਾਂ ਦੇ ਵੇਰਵੇ ਮੰਗੇ ਹਨ। ਉਨ੍ਹਾਂ ਕਿਹਾ ਕਿ ਰਾਜਪਾਲ ਦਫਤਰ ਪੰਜਾਬ ਦੇ ਕੰਮਾਂ ਵਿੱਚ ਲਗਾਤਾਰ ਦਖਲਅੰਦਾਜ਼ੀ ਕਰ ਰਿਹਾ ਹੈ ਅਤੇ ਚੁਣੀ ਹੋਈ 'ਆਪ' ਸਰਕਾਰ ਨੂੰ ਖੁੱਲ੍ਹ ਕੇ ਕੰਮ ਨਹੀਂ ਕਰਨ ਦੇ ਰਿਹਾ।

ਰਾਜਪਾਲ ਦੀ ਦਖ਼ਲਅੰਦਾਜ਼ੀ 'ਤੇ ਅਫ਼ਸੋਸ ਪ੍ਰਗਟ ਕਰਦਿਆਂ ਚੀਮਾ ਨੇ ਕਿਹਾ, "ਮੈਂ ਰਾਜਪਾਲ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਆਪਣੇ ਦਫ਼ਤਰ ਦਾ ਰਿਕਾਰਡ ਚੈੱਕ ਕਰਨ ਅਤੇ ਲੋਕਾਂ ਨੂੰ ਦੱਸਣ ਕਿ ਕਿੰਨੇ ਰਾਜਪਾਲਾਂ ਨੇ ਸੱਤਾਧਾਰੀ ਸਰਕਾਰ ਤੋਂ ਵਿਧਾਨ ਸਭਾ ਸੈਸ਼ਨ ਬੁਲਾਉਣ ਦੇ ਮਕਸਦ ਬਾਰੇ ਸਵਾਲ ਖੜ੍ਹੇ ਕੀਤੇ ਹਨ। ਅੱਜ ਤੱਕ ਕਿਸੇ ਰਾਜਪਾਲ ਨੇ ਅਜਿਹਾ ਨਹੀਂ ਕੀਤਾ, ਸਿਰਫ ਮੌਜੂਦਾ ਰਾਜਪਾਲ ਅਜਿਹਾ ਕਰ ਰਹੇ ਹਨ, ਕਿਉਂਕਿ ਉਹ ਭਾਜਪਾ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਹਨ।"

ਸ਼ਨੀਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਰਾਜਪਾਲ ਦਫ਼ਤਰ ਰਾਹੀਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕਰਨ ਲਈ ਭਾਜਪਾ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਭਾਜਪਾ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਵਾਂ ਸੂਬਿਆਂ ਵਿੱਚ ‘ਆਪ’ ਪਾਰਟੀ ਦੀ ਵਧ ਰਹੀ ਲੋਕਪ੍ਰਿਅਤਾ ਤੋਂ ਡਰ ਗਈ ਹੈ। 

ਉਨ੍ਹਾਂ ਕਿਹਾ ਕਿ 'ਆਪ' ਪੂਰੀ ਤਨਦੇਹੀ ਨਾਲ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਦਿੱਲੀ ਅਤੇ ਪੰਜਾਬ ਤੋਂ ਬਾਅਦ ਹੁਣ ਹੋਰਨਾਂ ਸੂਬਿਆਂ 'ਚ ਵੀ ਬਦਲਾਅ ਦੀ ਲਹਿਰ ਹੈ। 'ਆਪ' ਆਗਾਮੀ ਚੋਣਾਂ 'ਚ ਭਾਜਪਾ ਲਈ ਵੱਡਾ ਖਤਰਾ ਬਣ ਰਹੀ ਹੈ, ਜਿਸ ਕਾਰਨ ਉਹ (ਭਾਜਪਾ) ਹੁਣ ਡਰੇ ਹੋਏ ਹਨ।

ਚੀਮਾ ਨੇ ਕਿਹਾ ਕਿ ਮਹਾਰਾਸ਼ਟਰ, ਗੋਆ, ਅਰੁਣਾਚਲ ਪ੍ਰਦੇਸ਼ ਵਰਗੇ ਕਈ ਰਾਜਾਂ ਵਿੱਚ ਭਾਜਪਾ ਨੇ ਸੱਤਾਧਾਰੀ ਵਿਧਾਇਕਾਂ ਨੂੰ ਆਪਣੇ ‘ਆਪ੍ਰੇਸ਼ਨ ਲੋਟਸ’ ਰਾਹੀਂ ਖਰੀਦ ਕੇ ਸਰਕਾਰਾਂ ਨੂੰ ਡੇਗ ਦਿੱਤਾ। ਉਹ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਸੀਬੀਆਈ, ਈਡੀ ਅਤੇ ਪੈਸਿਆਂ ਨਾਲ ਡਰਾ ਜਾਂ ਲਲਚਾ ਰਹੇ ਹਨ। ਭਾਜਪਾ ਲੋਕਤੰਤਰ ਦੀ ਹਤਿਆਰੀ ਹੈ। 

ਪਰ ਇਸ ਆਪਰੇਸ਼ਨ ਨੂੰ 'ਆਪ' ਨੇ ਪਹਿਲਾਂ ਦਿੱਲੀ ਅਤੇ ਹੁਣ ਪੰਜਾਬ 'ਚ ਬੁਰੀ ਤਰ੍ਹਾਂ ਫ਼ੇਲ੍ਹ ਕਰ ਦਿੱਤਾ। ਇਸ ਕਾਰਨ ਭਾਜਪਾ ਆਪਣੀ ਘਟੀਆ ਰਾਜਨੀਤੀ ਤਹਿਤ 'ਆਪ' ਨੂੰ ਰੋਕਣ ਲਈ ਹੁਣ ਗਵਰਨਰ ਦੇ ਆਹੁਦੇ ਦੀ ਦੁਰਵਰਤੋਂ ਕਰ ਰਹੀ ਹੈ।

ਉਨ੍ਹਾਂ ਵਿਰੋਧੀ ਧਿਰ 'ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਕੋਲ 'ਆਪ' ਦੇ ਖਿਲਾਫ ਕੋਈ ਮੁੱਦਾ ਨਹੀਂ ਹੈ, ਇਸ ਲਈ ਉਹ ਵਿਧਾਨ ਸਭਾ ਸੈਸ਼ਨ 'ਚ ਬਹਿਸ ਤੋਂ ਭੱਜ ਰਹੇ ਹਨ। ਇਹ ਰਿਵਾਇਤੀ ਪਾਰਟੀਆਂ ਨਹੀਂ ਚਾਹੁੰਦੀਆਂ ਕਿ ਚੁਣੀ ਹੋਈ ਸਰਕਾਰ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕੰਮ ਕਰੇ।

ਚੀਮਾ ਨੇ ਕਿਹਾ ਕਿ ਪਹਿਲੀਆਂ ਮਾੜੀਆਂ ਸਰਕਾਰਾਂ ਕਾਰਨ ਅੱਜ ਪੰਜਾਬ ਐਨਾ ਪਿਛੜ ਗਿਆ ਹੈ। ਪਹਿਲਾਂ ਪੰਜਾਬ ਦੇਸ਼ ਦਾ ਨੰਬਰ ਇਕ ਸੂਬਾ ਹੁੰਦਾ ਸੀ, ਅੱਜ ਪੰਜਾਬ ਦਾ ਨੌਜਵਾਨ ਵਿਦੇਸ਼ਾਂ ਨੂੰ ਜਾ ਰਿਹਾ ਹੈ ਅਤੇ ਡਰੱਗ ਮਾਫੀਆ ਨੇ ਪੰਜਾਬ ਦੇ ਭਵਿੱਖ ਨੂੰ ਤਬਾਹ ਕਰ ਦਿੱਤਾ ਹੈ।

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget