Sandeep Nangal Ambia Murder Case: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਇੰਟਰਨੈਸ਼ਨਲ ਸਰਕਲ ਸਟਾਈਲ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਕੇਸ ਵਿੱਚ ਲੋੜੀਂਦੇ ਮੁਲਜ਼ਮ ਸ਼ੂਟਰ ਹੈਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਹ 14 ਮਾਰਚ 2022 ਨੂੰ ਸੰਦੀਪ ਨੰਗਲ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਫਰਾਰ ਸੀ। ਹੁਣ ਗੈਂਗਸਟਰ ਕੌਸ਼ਲ ਦੇ ਸਾਥੀ ਮੁਲਜ਼ਮ ਹੈਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Continues below advertisement



ਦੱਸ ਦਈਏ ਕਿ ਪੰਜਾਬ ਦੀ ਜਲੰਧਰ ਪੁਲਿਸ ਸੰਦੀਪ ਦੇ ਕਤਲ ਤੋਂ ਬਾਅਦ ਸ਼ੂਟਰ ਹੈਰੀ ਦੀ ਭਾਲ ਕਰ ਰਹੀ ਸੀ। ਦਿੱਲੀ ਪੁਲਿਸ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਪੰਜਾਬ ਪੁਲਿਸ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਸਕਦੀ ਹੈ। ਸੰਦੀਪ ਕਤਲ ਕਾਂਡ ਦੇ ਫ਼ਰਾਰ ਮੁਲਜ਼ਮ ਪੁਨੀਤ ਤੇ ਲਾਲੀ ਬਾਰੇ ਵੀ ਪੁੱਛਗਿੱਛ ਕੀਤੀ ਜਾਵੇਗੀ। ਮੁਲਜ਼ਮ ਦੀ ਸਿਰਫ ਜਲੰਧਰ ਪੁਲਿਸ ਨੂੰ ਹੀ ਨਹੀਂ ਸਗੋਂ ਹੋਰ ਵੀ ਕਈ ਜ਼ਿਲ੍ਹਿਆਂ ਦੀ ਪੁਲਿਸ ਨੂੰ ਭਾਲ ਸੀ।



ਦਰਅਸਲ ਸੰਦੀਪ ਕਤਲ ਕੇਸ 'ਚ ਇਸ ਸਮੇਂ ਕੈਨੇਡਾ 'ਚ ਬੈਠੇ ਅੰਮ੍ਰਿਤਸਰ ਦੇ ਸਨੋਵਰ ਢਿੱਲੋਂ, ਮਲੇਸ਼ੀਆ 'ਚ ਰਹਿ ਰਹੇ ਸੁਖਵਿੰਦਰ ਸਿੰਘ ਦੁਨੋਕੇ ਉਰਫ ਸੁੱਖਾ ਸਿੰਘ, ਜਲੰਧਰ ਹਾਈਟਸ ਤੋਂ ਗ੍ਰਿਫਤਾਰ ਕੀਤੇ ਗਏ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਸੁਰਜਨ ਸਿੰਘ ਚੱਠਾ ਤੇ ਅਮਰੀਕਾ ਨਿਵਾਸੀ ਸੱਬਾ ਖਿਆੜਾ ਦੇ ਨਾਂ ਸ਼ਾਮਲ ਹਨ।



ਯਾਦ ਰਹੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਿਛਲੇ ਸਾਲ 14 ਮਾਰਚ ਨੂੰ ਨਕੋਦਰ ਦੇ ਪਿੰਡ ਮੱਲੀਆਂ ਵਿੱਚ 5 ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਘਟਨਾ ਸ਼ਾਮ 6 ਵਜੇ ਦੇ ਕਰੀਬ ਉਸ ਸਮੇਂ ਵਾਪਰੀ, ਜਦੋਂ ਸੰਦੀਪ ਪਿੰਡ 'ਚ ਚੱਲ ਰਹੇ ਟੂਰਨਾਮੈਂਟ 'ਚ ਹਿੱਸਾ ਲੈਣ ਪਹੁੰਚਿਆ ਸੀ। ਮੈਚ ਦੌਰਾਨ ਅੰਨ੍ਹੇਵਾਹ ਫਾਇਰਿੰਗ ਕਾਰਨ ਸਟੇਡੀਅਮ ਵਿੱਚ ਹਫੜਾ-ਦਫੜੀ ਮੱਚ ਗਈ ਸੀ।


ਹਮਲਾਵਰ ਚਿੱਟੇ ਰੰਗ ਦੀ ਕਾਰ ਵਿੱਚ ਆਏ ਸਨ। ਉਨ੍ਹਾਂ ਨੇ ਸੰਦੀਪ 'ਤੇ ਕਰੀਬ 20 ਰਾਉਂਡ ਫਾਇਰ ਕੀਤੇ ਸੀ। ਉਸ ਨੂੰ ਮੂੰਹ ਤੋਂ ਛਾਤੀ ਤੱਕ ਕਈ ਗੋਲੀਆਂ ਮਾਰੀਆਂ ਗਈਆਂ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।