ਪੜਚੋਲ ਕਰੋ

ਕਾਮਰੇਡ ਬਲਵਿੰਦਰ 'ਤੇ 11 ਮਹੀਨਿਆਂ 'ਚ ਹੋਏ ਸੀ 16 ਅੱਤਵਾਦੀ ਹਮਲੇ, ਅੱਜ ਭਿਖੀਵਿੰਡ 'ਚ ਕੀਤਾ ਕਤਲ

1993 'ਚ ਸ਼ੌਰਯਾ ਚੱਕਰ ਜਿੱਤਣ ਵਾਲੇ ਬਲਵਿੰਦਰ ਸਿੰਘ ਭਿਖੀਵਿੰਡ ਦਾ ਅੱਜ ਉਨ੍ਹਾਂ ਦੇ ਭਿਖੀਵਿੰਡ ਰਹਾਇਸ਼ ਤੇ ਕਤਲ ਕਰ ਦਿੱਤਾ ਗਿਆ। ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਨ੍ਹਾਂ ਨੂੰ ਗੋਲੀਆਂ ਮਾਰ ਕਤਲ ਕਰ ਦਿੱਤਾ।

ਰੌਬਟ ਦੀ ਰਿਪੋਰਟ
ਚੰਡੀਗੜ੍ਹ: 1993 'ਚ ਸ਼ੌਰਯਾ ਚੱਕਰ ਜਿੱਤਣ ਵਾਲੇ ਬਲਵਿੰਦਰ ਸਿੰਘ ਭਿਖੀਵਿੰਡ ਦਾ ਅੱਜ ਉਨ੍ਹਾਂ ਦੇ ਭਿਖੀਵਿੰਡ ਰਹਾਇਸ਼ ਤੇ ਕਤਲ ਕਰ ਦਿੱਤਾ ਗਿਆ। ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਨ੍ਹਾਂ ਨੂੰ ਗੋਲੀਆਂ ਮਾਰ ਕਤਲ ਕਰ ਦਿੱਤਾ। ਕਾਮਰੇਡ ਬਲਵਿੰਦਰ ਸਿੰਘ, ਨੂੰ ਪੰਜਾਬ ਵਿੱਚ ਅੱਤਵਾਦ ਵਿਰੁੱਧ ਲੜਾਈ ਲੜਨ ਲਈ ਸ਼ੌਰਯਾ ਚੱਕਰ ਨਾਲ ਨਿਵਾਜਿਆ ਗਿਆ ਸੀ। ਉਨ੍ਹਾਂ 1980 ਤੇ 90 ਦੇ ਦਹਾਕੇ 'ਚ ਦਹਿਸ਼ਤਗਰਦਾਂ ਨਾਲ ਕਈ ਵਾਰ ਲੋਹਾ ਲਿਆ ਸੀ। 1993 ਤੱਕ ਬਲਵਿੰਦਰ ਸਿੰਘ ਤੇ ਪਰਿਵਾਰ 'ਤੇ 11 ਮਹੀਨਿਆਂ 'ਚ 16 ਅਟੈਕ ਹੋਏ ਸੀ। ਬਲਵਿੰਦਰ ਸਿੰਘ ਦਾ ਪਰਿਵਾਰ ਅੱਤਵਾਦੀਆਂ ਦੀ ਹਿੱਟ ਲਿਸਟ 'ਚ ਸੀ। ਬਲਵਿੰਦਰ ਤੋਂ ਪ੍ਰਭਾਵਿਤ ਹੋ ਕਈਆਂ ਨੇ ਹਥਿਆਰ ਚੁੱਕੇ ਤੇ ਅੱਤਵਾਦ ਖਿਲਾਫ ਲੜਾਈ ਲੜੀ ਸੀ। 1993 'ਚ ਰੱਖਿਆ ਮੰਤਰਾਲੇ ਨੇ ਬਲਵਿੰਦਰ ਨੂੰ ਸ਼ੌਰਯਾ ਚੱਕਰ ਸਨਮਾਨ ਦਿੱਤਾ ਸੀ। 31 ਜਨਵਰੀ 1990 'ਚ ਬਲਵਿੰਦਰ 'ਤੇ ਪਹਿਲਾ ਹਮਲਾ ਹੋਇਆ ਸੀ। 28 ਦਸੰਬਰ 1991 'ਚ ਬਲਵਿੰਦਰ 'ਤੇ ਆਖਰੀ ਹਮਲਾ ਹੋਇਆ। ਸਭ ਤੋਂ ਖਤਰਨਾਕ ਹਮਲਾ ਸਤੰਬਰ 1990 'ਚ ਹੋਇਆ ਸੀ ਜਦੋਂ 200 ਅੱਤਵਾਦੀਆਂ ਨੇ ਬਲਵਿੰਦਰ ਦੇ ਘਰ ਨੂੰ ਘੇਰਾ ਪਾਇਆ ਤੇ 5 ਘੰਟੇ ਗੋਲੀਬਾਰੀ ਕੀਤੀ। ਹਮਲਾਵਰ ਪੂਰੀ ਤਿਆਰੀ ਨਾਲ ਹਮਲਾ ਕਰਨ ਆਏ ਸੀ ਉਨ੍ਹਾਂ ਰੌਕਿਟ ਲੌਂਚਰ ਦਾ ਇਸਤੇਮਾਲ ਵੀ ਕੀਤਾ ਸੀ। ਉਨ੍ਹਾਂ ਬਲਵਿੰਦਰ ਦੇ ਘਰ ਨੂੰ ਜਾਂਦਾ ਹਰ ਰਸਤਾ ਬਲੌਕ ਕਰ ਦਿੱਤਾ ਸੀ ਤਾਂ ਕਿ ਪੁਲਿਸ ਨਾ ਪਹੁੰਚ ਸਕੇ। ਬਲਵਿੰਦਰ ਤੇ ਪਰਿਵਾਰ ਨੇ ਪਿਸਟਲ ਤੇ ਸਟੇਨ ਗਨ ਨਾਲ ਦਹਿਸ਼ਤਗਰਦਾਂ ਦਾ ਮੁਕਾਬਲਾ ਕੀਤਾ। ਬਲਵਿੰਦਰ ਤੇ ਭਰਾ ਰਣਜੀਤ ਤੇ ਦੋਵਾਂ ਦੀਆਂ ਪਤਨੀਆਂ ਹਮਲਾਵਰਾਂ ਖਿਲਾਫ ਡਟੇ ਰਹੇ। ਬਲਵਿੰਦਰ ਦੇ ਪਰਿਵਾਰ ਨੂੰ ਸਰਕਾਰ ਨੇ ਹਥਿਆਰ ਮੁਹੱਇਆ ਕਰਵਾਏ ਹੋਏ ਸੀ। ਪੰਜਾਬ ਪੁਲਿਸ ਨੇ ਹਾਲ ਹੀ ਵਿੱਚ ਉਨ੍ਹਾਂ ਦੀ ਸੁਰੱਖਿਆ ਹਟਾ ਦਿੱਤੀ ਸੀ ਤੇ ਸੁਰੱਖਿਆ ਨੂੰ ਬਹਾਲ ਕਰਨ ਲਈ ਡੀਜੀਪੀ ਨੂੰ ਪੱਤਰ ਲਿਖਿਆ ਸੀ ਪਰ ਸੁਰੱਖਿਆ ਪ੍ਰਦਾਨ ਨਹੀਂ ਕੀਤੀ ਗਈ ਤੇ ਅੱਜ ਉਨ੍ਹਾਂ ਦਾ ਕਤਲ ਹੋ ਗਿਆ। ਜ਼ਿਕਰਯੋਗ ਹੈ ਕਿ ਬਲਵਿੰਦਰ ਸਿੰਘ ਦਾ ਪਰਿਵਾਰ ਘਰ ਵਿੱਚ ਮੋਰਚੇ ਤੇ ਬੰਕਰ ਬਣਾ ਕੇ ਅੱਤਵਾਦੀਆਂ ਦਾ ਸਾਹਮਣਾ ਕਰਦੇ ਸੀ। ਇਨ੍ਹਾਂ 'ਤੇ ਕਈ ਡਾਕੂਮੈਂਟਰੀਆਂ ਵੀ ਬਣ ਚੁੱਕੀਆਂ ਹਨ।

ਟਾਪ ਹੈਡਲਾਈਨ

Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget