ਸ਼ੌਰਿਆ ਚੱਕਰ ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਦੋ ਸਾਲ ਪਹਿਲਾਂ ਬਲਵਿੰਦਰ ਦਾ ਹੋਇਆ ਸੀ ਕਤਲ
ਵਿਧਾਨ ਸਭਾ ਹਲਕਾ ਖੇਮਕਰਨ ਕਸਬਾ ਭਿੱਖੀਵਿੰਡ ਵਿਖੇ ਰਹਿਣ ਵਾਲੇ ਸ਼ੌਰੀਆ ਚੱਕਰ ਕਾਮਰੇਡ ਬਲਵਿੰਦਰ ਸਿੰਘ ਨੂੰ ਘਰ ਵਿਚ ਦਾਖਲ ਹੋ ਕੇ ਦੋ ਸਾਲ ਪਹਿਲਾਂ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ।
ਤਰਨਤਾਰਨ: ਵਿਧਾਨ ਸਭਾ ਹਲਕਾ ਖੇਮਕਰਨ ਕਸਬਾ ਭਿੱਖੀਵਿੰਡ ਵਿਖੇ ਰਹਿਣ ਵਾਲੇ ਸ਼ੌਰਿਆ ਚੱਕਰ ਕਾਮਰੇਡ ਬਲਵਿੰਦਰ ਸਿੰਘ ਨੂੰ ਘਰ ਵਿਚ ਦਾਖਲ ਹੋ ਕੇ ਦੋ ਸਾਲ ਪਹਿਲਾਂ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ਨੂੰ ਸੁਰੱਖਿਆ ਦਿੱਤੀ ਗਈ। ਫਿਰ ਦੁਬਾਰਾ ਤੋਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਵਿਦੇਸ਼ ਤੋਂ ਕਾਮਰੇਡ ਬਲਵਿੰਦਰ ਸਿੰਘ ਦੇ ਲੜਕੀਆਂ ਨੂੰ ਫੋਨ ਕੀਤਾ ਗਿਆ ਅਤੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀ ਗਈ।
ਕਾਮਰੇਡ ਬਲਵਿੰਦਰ ਸਿੰਘ ਦੀ ਪਤਨੀ ਜਗਦੀਸ਼ ਕੌਰ ਸੰਧੂ ਵੱਲੋਂ ਤਰਨਤਾਰਨ ਦੇ SSP ਨੂੰ ਚਿੱਠੀ ਲਿਖੀ ਗਈ ਹੈ। ਜਿਸ ਵਿਚ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਲਈ ਕਿਹਾ ਗਿਆ ਹੈ। ਪਰਿਵਾਰ ਨੇ ਵਿਦੇਸ਼ ਤੋਂ ਆਏ ਫੋਨ ਸਬੰਧੀ ਕਾਰਵਾਈ ਕਰਨ ਲਈ ਵੀ ਕਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ੌਰੀਆ ਚੱਕਰ ਮ੍ਰਿਤਕ ਕਾਮਰੇਡ ਬਲਵਿੰਦਰ ਸਿੰਘ ਦੀ ਪਤਨੀ ਜਗਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਦੋਵਾਂ ਲੜਕਿਆਂ ਨੂੰ ਵਿਦੇਸ਼ ਤੋਂ ਇਕ ਅਣਪਛਾਤੇ ਨੰਬਰ ਤੋਂ ਕਾਲ ਆਉਂਦੀ ਹੈ ਤੇ ਉਸ ਵਿੱਚ ਉਸ ਦੇ ਦੋਵਾਂ ਲੜਕਿਆਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।
ਜਗਦੀਪ ਕੌਰ ਨੇ ਕਿਹਾ ਕਿ ਪਹਿਲਾਂ ਵੀ ਉਸ ਦੇ ਪਤੀ ਬਲਵਿੰਦਰ ਸਿੰਘ ਕਾਮਰੇਡ ਦਾ ਘਰ ਵਿੱਚ ਦਾਖ਼ਲ ਹੋ ਕੇ ਕੁਝ ਵਿਅਕਤੀ ਕਤਲ ਕਰ ਚੁੱਕੇ ਹਨ। ਜਿਸ ਨੂੰ ਲੈ ਕੇ ਉਹ ਹੁਣ ਵੀ ਸਹਿਮ ਦੇ ਮਾਹੌਲ ਵਿਚ ਬੈਠੇ ਹੋਏ ਹਨ। ਉਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਤਰਨਤਾਰਨ ਪੁਲਿਸ ਤੋਂ ਮੰਗ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਵਧਾਈ ਜਾਵੇ ਤਾਂ ਜੋ ਕੋਈ ਹੋਰ ਅਣਹੋਣੀ ਘਟਨਾ ਨਾ ਵਾਪਰ ਸਕੇ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :