Accident News: ਹਰਿਆਣਾ ਦੇ ਸਿਰਸਾ ਦੀ ਕਾਲਾਂਵਾਲੀ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ (MLA Seeshpal Keharwala) ਸ਼ਨੀਵਾਰ ਨੂੰ ਇੱਕ ਹਾਦਸੇ ਦਾ ਸ਼ਿਕਾਰ ਹੋ ਗਏ। ਸਿਰਸਾ ਦੀ ਸੰਸਦ ਮੈਂਬਰ ਕੁਮਾਰੀ ਸ਼ੈਲਜਾ (Kumari Shailja) ਨਾਲ ਘੱਗਰ ਨਦੀ ਦੇ ਓਵਰਫਲੋਅ ਕਾਰਨ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਵੇਲੇ ਉਨ੍ਹਾਂ ਦੀ ਕਾਰ ਨੂੰ ਪੀਆਰਟੀਸੀ ਬੱਸ (PRTC Bus) ਨੇ ਟੱਕਰ ਮਾਰ ਦਿੱਤੀ। ਹਾਲਾਂਕਿ, ਕਾਰ ਵਿੱਚ ਸਵਾਰ ਸਾਰੇ ਲੋਕ ਹਾਦਸੇ ਵਿੱਚ ਵਾਲ-ਵਾਲ ਬਚ ਗਏ, ਪਰ ਕਾਰ ਦਾ ਪਿਛਲਾ ਪਾਸਾ ਕਾਫੀ ਨੁਕਸਾਨਿਆ ਗਿਆ।
ਹਾਦਸੇ ਤੋਂ ਬਾਅਦ, ਵਿਧਾਇਕ ਸ਼ੀਸ਼ਪਾਲ ਕੇਹਰਵਾਲਾ (MLA Seeshpal Keharwala) ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਲਿਖਿਆ - "ਮੈਂ ਆਪਣੇ ਸਾਰੇ ਸ਼ੁਭਚਿੰਤਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਕਾਰ ਹਾਦਸੇ ਤੋਂ ਬਾਅਦ, ਮੈਂ ਅਤੇ ਕਾਰ ਵਿੱਚ ਸਵਾਰ ਸਾਰੇ ਲੋਕ ਸੁਰੱਖਿਅਤ ਹਨ। ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਵਾਲੀ ਗੱਲ ਨਹੀਂ ਹੈ। ਤੁਹਾਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ।"
ਇਹ ਘਟਨਾ ਫਰਮਾਈ ਪਿੰਡ ਨੇੜੇ ਵਾਪਰੀ। ਇੱਕ ਪੀਆਰਟੀਸੀ (PRTC) ਬੱਸ ਨੇ ਵਿਧਾਇਕ ਕੇਹਰਵਾਲਾ ਦੀ ਕਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਉਸ ਸਮੇਂ ਵਿਧਾਇਕ ਆਪਣੇ ਸਾਥੀਆਂ ਅਤੇ ਗਨਮੈਨ ਨਾਲ ਕਾਰ ਵਿੱਚ ਸਨ। ਟੱਕਰ ਹੁੰਦੇ ਹੀ ਆਸ-ਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ। ਹਾਲਾਂਕਿ, ਕਿਸੇ ਨੂੰ ਕੋਈ ਸੱਟ ਨਹੀਂ ਲੱਗੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਕਾਰ ਨੂੰ ਵਰਕਸ਼ਾਪ ਵਿੱਚ ਭੇਜ ਦਿੱਤਾ ਗਿਆ। ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਵੀ ਕੁਮਾਰੀ ਸ਼ੈਲਜਾ ਦੇ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਰਵਾਨਾ ਹੋ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।