ਲਾਹੌਰ: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਨੂੰ ਸਮਰਪਿਤ ਲਾਹੌਰ ਦੇ ਗੁਰਦੁਆਰਾ ਡੇਹਰਾ ਸਾਹਿਬ ਚ ਵਿਸ਼ੇਸ਼ ਗੁਰਮਿਤ ਸਮਾਗਮ ਕਰਵਾਏ ਗਏ। "ਅਖੰਡ ਭੋਗ ਸਾਹਿਬ" ਰਖਵਾਏ ਗਏ। ਇਸ ਦੌਰਾਨ 418 ਭਾਰਤੀ ਸਿੱਖ ਸ਼ਰਧਾਲੂਆਂ ਸਮੇਤ ਪਾਕਿਸਤਾਨ ਦੇ ਸਾਰੇ ਸੂਬਿਆਂ ਤੋਂ ਨਾਨਕ ਨਾਮ ਲੇਵਾ ਸੰਗਤ ਨੇ ਵੀ ਹਿੱਸਾ ਲਿਆ।


ਇਸ ਸਮਾਗਮ ਵਿੱਚ ਵਕਫ਼ ਸੰਪਤੀ ਬੋਰਡ ਦੇ ਚੇਅਰਮੈਨ ਹਬੀਬ-ਉਰ-ਰਹਿਮਾਨ ਗਿਲਾਨੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਗਿਲਾਨੀ ਨੇ ਕਿਹਾ ਕਿ ਪਾਕਿਸਤਾਨ ਦਾ ਸੰਵਿਧਾਨ ਇਸਲਾਮੀ ਸਿੱਖਿਆਵਾਂ ਦੇ ਮੱਦੇਨਜ਼ਰ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਗਾਰੰਟੀ ਦਿੰਦਾ ਹੈ। 


ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਰਹਿ ਰਹੇ ਗੈਰ-ਮੁਸਲਮਾਨਾਂ ਦੀਆਂ ਸੇਵਾਵਾਂ ਦੇਸ਼ ਦੇ ਵਿਕਾਸ ਵਿੱਚ ਨਾ ਭੁੱਲਣਯੋਗ ਹਨ। ਹਿੰਦੂ, ਸਿੱਖ, ਈਸਾਈ, ਪਾਰਸੀ, ਬਹਾਈ ਸਮੇਤ ਸਾਰੀਆਂ ਘੱਟ ਗਿਣਤੀਆਂ ਨੂੰ ਧਾਰਮਿਕ ਆਜ਼ਾਦੀ ਸਮੇਤ ਹਰ ਖੇਤਰ ਵਿੱਚ ਵਿਕਾਸ ਕਰਨ ਦਾ ਪੂਰਾ ਮੌਕਾ ਹੈ। 


ਗਿਲਾਨੀ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਭਾਰਤ ਸਮੇਤ ਦੁਨੀਆ ਭਰ ਤੋਂ ਵੱਧ ਤੋਂ ਵੱਧ ਸ਼ਰਧਾਲੂ ਪਾਕਿਸਤਾਨ ਆਉਣ ਤੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਦੁਨੀਆ ਨੂੰ ਦਰਪੇਸ਼ ਚੁਣੌਤੀਆਂ ਦੇ ਮੱਦੇਨਜ਼ਰ ਅੰਤਰ-ਧਰਮ ਸਦਭਾਵਨਾ ਤੇ ਮਾਨਵਤਾ ਦੇ ਸਨਮਾਨ ਨੂੰ ਉਤਸ਼ਾਹਿਤ ਕਰਨ ਦੇ ਮਿਸ਼ਨ 'ਤੇ ਕੰਮ ਕਰੀਏ।


Rupee Vs Dollar: ਭਾਰਤੀ ਰੁਪਏ `ਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ, ਡਾਲਰ ਦੇ ਮੁਕਾਬਲੇ 79.04 `ਤੇ ਡਿੱਗਿਆ


ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਨੇ ਕਿਹਾ ਕਿ ਨਾਨਕ ਸ਼ਾਹੀ ਕੈਲੰਡਰ ਦੁਨੀਆ ਭਰ ਦੇ ਸਿੱਖ ਨਾਨਕ ਸ਼ਰਧਾਲੂਆਂ ਦਾ ਸਰਬਸੰਮਤੀ ਵਾਲਾ ਕੈਲੰਡਰ ਹੈ। ਬਕਰਮੀ ਕੈਲੰਡਰ ਨਾ ਮੰਨਣਯੋਗ, ਦੁਨੀਆ ਭਰ ਦੇ ਸਿੱਖਾਂ ਨੂੰ ਵੰਡਣ ਦੀ ਸਾਜਿਸ਼ ਹੈ। ਉਹਨਾਂ ਕਿਹਾ ਕਿ ਨਾਨਕ ਸ਼ਾਹੀ ਕੈਲੰਡਰ ਦੇ ਤਹਿਤ ਪੂਰੀ ਦੁਨੀਆ ਵਿੱਚ ਆਪਣੇ ਧਾਰਮਿਕ ਤਿਉਹਾਰ ਮਨਾਏ ਜਾਣਗੇ ।  


ਪੰਜਾਬੀਆਂ ਦੀ ਬੱਲੇ-ਬੱਲੇ, ਆਸਟ੍ਰੇਲੀਆ 'ਚ ਸਭ ਤੋਂ ਵੱਧ ਬੋਲੀਆਂ ਜਾਣ ਵਾਲੀਆ 5 ਭਾਸ਼ਾਵਾਂ 'ਚ ਸ਼ਾਮਲ ਹੋਈ ਪੰਜਾਬੀ