Akali Dal ਦਾ 103ਵਾਂ ਸਥਾਪਨਾ ਦਿਵਸ, ਦਰਬਾਰ ਸਾਹਿਬ ਪਹੁੰਚੇ ਬਾਦਲ ਸਮੇਤ ਸਾਰੇ ਲੀਡਰ, ਦੋ ਦਿਨ ਕਰਨਗੇ ਸੇਵਾ
Akali Dal 103th Foundation Day: 14 ਦਸੰਬਰ ਨੂੰ ਅਕਾਲੀ ਦਲ ਪੂਰੇ 103 ਸਾਲ ਪੁਰਾਣੀ ਪਾਰਟੀ ਬਣ ਜਾਵੇਗੀ। ਇਹ 103ਵਾਂ ਸਥਾਪਨਾ ਦਿਵਸ 14 ਦਸੰਬਰ ਨੂੰ ਪੰਥਕ ਮਰਿਆਦਾ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ’ਤੇ ਗੁਰਦੁਆਰਾ ਸ਼ਹੀਦ ਬਾਬਾ
Shiromani Akali Dal 103th Foundation Day: ਸ਼੍ਰੋਮਣੀ ਅਕਾਲੀ ਦਲ ਅੱਜ ਆਪਣਾ 103ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਦਲ ਦੇ ਸੀਨੀਅਰ ਲੀਡਰ ਦੋ ਦਿਨਾਂ ਦੇ ਲਈ ਸ੍ਰੀ ਹਰਿਮੰਦਰ ਸਾਹਿਬ ਵੀ ਰਹਿਣਗੇ ਅਤੇ ਉੱਥੇ ਸੇਵਾ ਕਰਨਗੇ।
14 ਦਸੰਬਰ ਨੂੰ ਅਕਾਲੀ ਦਲ ਪੂਰੇ 103 ਸਾਲ ਪੁਰਾਣੀ ਪਾਰਟੀ ਬਣ ਜਾਵੇਗੀ। ਇਹ 103ਵਾਂ ਸਥਾਪਨਾ ਦਿਵਸ 14 ਦਸੰਬਰ ਨੂੰ ਪੰਥਕ ਮਰਿਆਦਾ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ’ਤੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਮਨਾਇਆ ਜਾਵੇਗਾ।
12 ਦਸੰਬਰ ਨੂੰ ਸਵੇਰੇ 10.30 ਵਜੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਹਨਾਂ ਦੇ ਭੋਗ 14 ਦਸੰਬਰ ਨੂੰ ਸਵੇਰੇ 10.00 ਵਜੇ ਪਾਏ ਜਾਣਗੇ ਜਿਸ ਉਪਰੰਤ ਕੀਰਤਨ ਤੇ ਅਰਦਾਸ ਹੋਵੇਗੀ। ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਹੋਰ ਸੀਨੀਅਰ ਲੀਡਰਸ਼ਿਪ 12 ਤੋਂ 14 ਦਸੰਬਰ ਤੱਕ ਤਿੰਨ ਦਿਨ ਅੰਮ੍ਰਿਤਸਰ ਵਿਚ ਹੀ ਰਹਿਣਗੇ ਤੇ ਸ੍ਰੀ ਦਰਬਾਰ ਸਾਹਿਬ ਵਿਚ ਸੇਵਾ ਕਰਨਗੇ।
ਸ਼੍ਰੋਮਣੀ ਅਕਾਲੀ ਦਲ ਕਾਂਗਰਸ ਤੋਂ ਬਾਅਦ ਦੂਜੀ ਸਭ ਤੋਂ ਪੁਰਾਣੀ ਪਾਰਟੀ ਹੈ। ਜਿਸ ਦੀ ਸਥਾਪਨਾ 1920 ਵਿੱਚ ਕਾਂਗਰਸ ਪਾਰਟੀ ਤੋਂ ਬਾਅਦ ਹੋਈ ਸੀ। ਇਸ ਪਾਰਟੀ ਦਾ ਗਠਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫੋਰਸ ਵਜੋਂ ਕੀਤਾ ਗਿਆ ਸੀ।
ਇਸ ਦਾ ਪਹਿਲਾ ਮੁਖੀ ਸਰਮੁਖ ਸੀਨ ਚੱਬਲ ਸੀ, ਜਦੋਂ ਕਿ ਮਾਸਟਰ ਤਾਰਾ ਸਿੰਘ ਦੇ ਸਮੇਂ ਇਸ ਨੇ ਵਧੇਰੇ ਪ੍ਰਸਿੱਧੀ ਪ੍ਰਾਪਤ ਕੀਤੀ। ਅਕਾਲੀ ਦਲ ਆਪਣੇ ਆਪ ਨੂੰ ਸਿੱਖਾਂ ਦੇ ਮੋਹਰੀ ਨੁਮਾਇੰਦੇ ਵਜੋਂ ਪੇਸ਼ ਕਰਦਾ ਹੈ। ਅਕਾਲੀ ਦਲ ਦਾ 1997 ਵਿਚ ਭਾਜਪਾ ਨਾਲ ਗਠਜੋੜ ਸੀ ਜੋ ਕਿਸਾਨ ਬਿੱਲ ਦੇ ਮੁੱਦੇ 'ਤੇ 2020 ਵਿਚ ਟੁੱਟ ਗਿਆ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ