Punjab News: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਆਮ ਆਦਮੀ ਪਾਰਟੀ (Aam Aadmi Party) ਦੇ ਆਈਟੀ ਸੈੱਲ ‘ਤੇ ਸ੍ਰੀ ਦਰਬਾਰ ਸਾਹਿਬ (Sri Darbar Sahib) ਦੀ ਬੇਅਦਬੀ ਕਰਨ ਦਾ ਦੋਸ਼ ਲਾਇਆ ਹੈ।
ਸੋਸ਼ਲ ਮੀਡੀਆ ‘ਤੇ ਟਵੀਟ ਕਰਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਕਿਹਾ ਕਿ 'ਆਪ' ਦੇ ਆਈ.ਟੀ. ਸੈੱਲ ਦੀ ਇੱਕ ਹੋਰ ਘਟੀਆ ਕਰਤੂਤ ਹੁਣ ਸ੍ਰੀ ਦਰਬਾਰ ਸਾਹਿਬ ਦੀ ਕੀਤੀ ਬੇਅਦਬੀ ਹੈ। ਦਿੱਲੀ ਤੋਂ ਚੱਲਦੀ ਇਹ ਪਾਰਟੀ ਆਏ ਦਿਨ ਸਾਡੇ ਗੁਰੂ ਸਹਿਬਾਨ ਅਤੇ ਸਾਡੇ ਧਾਰਮਿਕ ਸਥਾਨਾਂ ਦਾ ਮਜ਼ਾਕ ਬਣਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਝੂਠਾ ਬਦਨਾਮ ਕਰਨ ਲਈ ਇਹ ਪਾਪ ਪਾਰਟੀ ਇੰਨ੍ਹੀ ਹੇਠਾਂ ਡਿੱਗ ਚੁੱਕੀ ਹੈ ਕਿ ਇਹ ਸਾਡੇ ਗੁਰੂ ਸਹਿਬਾਨ ਦਾ ਨਿਰਾਦਰ ਕਰਨ ਤੋਂ ਵੀ ਗੁਰੇਜ਼ ਨਹੀਂ ਕਰ ਰਹੀ। ਕੋਈ ਵੀ ਗੁਰੂ ਦਾ ਸਿੱਖ ਸ੍ਰੀ ਦਰਬਾਰ ਸਾਹਿਬ (Sri ਦੀ ਅਜਿਹੀ ਕਾਰਟੂਨ ਫੋਟੋ ਬਣਾ ਨਿਰਾਦਰ ਨਹੀਂ ਕਰ ਸਕਦਾ ਇਹ ਮਨੀਸ਼ ਸੀਸੋਦੀਏ ਜਿਹੇ ਸਾਮ ਦਾਮ ਦੰਡ ਭੇਦ ਦੀ ਨੀਤੀ 'ਤੇ ਚੱਲਣ ਵਾਲੇ ਆਗੂਆਂ ਵੱਲੋਂ ਕੀਤਾ ਜਾ ਰਿਹਾ ਹੈ।
ਪਹਿਲਾਂ ਵੀ ਆਪ ਆਗੂਆਂ ਨੇ ਪੰਜਾਬ ਵਿੱਚ ਬੇਅਦਬੀਆਂ ਕਰਵਾਈਆਂ ਤੇ ਅਦਾਲਤਾਂ ਤੋਂ ਸਜ਼ਾਵਾਂ ਵੀ ਮਿਲੀਆਂ, ਪਰ ਹੁਣ 2027 ਨੇੜੇ ਆਉਂਦਾ ਦੇਖ ਫਿਰ ਬੌਖਲਾਈ ਆਪ ਪਾਰਟੀ ਬੇਅਦਬੀਆਂ ਕਰ ਰਹੀ ਹੈ। ਇਸਦਾ ਸੋਸ਼ਲ ਮੀਡੀਆ ਝੂਠੀਆਂ ਵੀਡੀਓ ਅਤੇ ਪੋਸਟਰ ਬਣਾ ਕੇ ਵਾਇਰਲ ਕਰ ਰਿਹਾ ਹੈ ਤਾਂ ਜੋ ਸੰਗਤਾਂ ਨੂੰ ਗੁਮਰਾਹ ਕਰ ਸਕਣ। ਸ਼੍ਰੋਮਣੀ ਅਕਾਲੀ ਦਲ ਇਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰੇਗਾ ਤੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।