Lok Sabha Election: ਗੈਂਗਸਟਰ ਤੋਂ ਸਮਾਜ ਸੇਵੀ ਬਣੇ ਲੱਖਾ ਸਿਧਾਣਾ ਹੁਣ ਬਠਿੰਡਾ ਤੋਂ ਸਿਆਸੀ ਕਿਸਮਤ ਅਜਮਾਉਣ ਜਾ ਰਹੇ ਹਨ।ਲੱਖਾ ਸਿਧਾਣਾ ਨੂੰ ਲੋਕ ਸਭਾ ਚੋਣਾਂ 2024 ਲਈ ਉਮੀਦਵਾਰ ਐਲਾਨਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਉਨ੍ਹਾਂ ਨੂੰ ਬਠਿੰਡਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਅੰਮ੍ਰਿਤਸਰ 8 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਚੁੱਕਾ ਹੈ। ਲੱਖਾ ਸਿਧਾਣਾ ਦੇ ਸਿਆਸਤ ਵਿੱਚ ਆਉਣ ਨਾਲ ਬਠਿੰਡਾ ਸੀਟ ਹੋਰ ਦਿਲਚਸਪ ਹੋ ਗਈ ਹੈ। ਫਿਲਹਾਲ ਸਭ ਦਾ ਧਿਆਨ ਹੁਣ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲ ਹੈ ਕਿ ਉਹ ਬਠਿੰਡਾ ਤੋਂ ਹਰਸਿਮਰਤ ਬਾਦਲ ਦੇ ਨਾਂ 'ਤੇ ਕੀ ਫੈਸਲਾ ਲੈਂਦੇ ਹਨ।






ਜ਼ਿਕਰ ਕਰ ਦਈਏ ਕਿ ਲੱਖਾ ਸਿਧਾਣਾ ਕਾਲਜ ਵਿੱਚ ਪੜ੍ਹਦਿਆਂ ਨੌਜਵਾਨ ਸਿਆਸਤ ਵਿੱਚ ਸਰਗਰਮ ਹੋ ਗਿਆ ਪਰ ਉਦੋਂ ਤੋਂ ਉਹ ਅਪਰਾਧ ਦੀ ਦੁਨੀਆ ਵਿੱਚ ਚਲਾ ਗਿਆ। ਸ਼ੁਰੂ ਵਿੱਚ ਉਸ ਦਾ ਨਾਂਅ ਮਾਮੂਲੀ ਲੜਾਈਆਂ ਅਤੇ ਬੂਥ ਕੈਪਚਰਿੰਗ ਆਦਿ ਵਿੱਚ ਆਇਆ। ਉਹ ਅਕਾਲੀ ਦਲ ਦੇ ਸਿਕੰਦਰ ਸਿੰਘ ਮਲੂਕਾ ਦੇ ਕਰੀਬੀ ਦੱਸੇ ਜਾਂਦਾ ਸੀ। ਲੱਖਾ ਸਿਧਾਣਾ ਪਹਿਲੀ ਵਾਰ 2004 ਵਿੱਚ ਸਲਾਖਾਂ ਪਿੱਛੇ ਗਿਆ ਸੀ ਅਤੇ 2017 ਤੱਕ ਕਈ ਵਾਰ ਗ੍ਰਿਫ਼ਤਾਰ ਹੋਇਆ ਸੀ। ਇਸ ਦੌਰਾਨ ਉਸ ਖ਼ਿਲਾਫ਼ ਕਤਲ, ਜਬਰੀ ਵਸੂਲੀ, ਲੜਾਈ-ਝਗੜੇ ਅਤੇ ਕਤਲ ਦੀ ਕੋਸ਼ਿਸ਼ ਦੇ ਕਰੀਬ ਦੋ ਦਰਜਨ ਕੇਸ ਦਰਜ ਹਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।