ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ (shiromani Akali Dal) ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Prakash Singh Badal) ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦਾ ਡੀਐਮਸੀ ਹਸਪਤਾਲ (DMC Hospital) ਵਿੱਚ ਕੋਰੋਨਾ ਦਾ ਇਲਾਜ ਚੱਲ ਰਿਹਾ ਹੈ। ਬੁੱਧਵਾਰ ਨੂੰ ਜਾਂਚ ਦੌਰਾਨ ਕਰੋਨਾ ਪੌਜ਼ੇਟਿਵ (Corona Positive) ਆਉਣ ਮਗਰੋਂ ਡਾਕਟਰਾਂ ਨੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰ ਲਿਆ ਸੀ। ਹਸਪਤਾਲ ਦੇ ਸੀਨੀਅਰ ਡਾਕਟਰ ਵਿਸ਼ਵ ਮੋਹਨ ਨੇ ਦੱਸਿਆ ਕਿ ਇਲਾਜ ਚੱਲ ਰਿਹਾ ਹੈ ਤੇ ਉਮੀਦ ਹੈ ਕਿ ਉਹ ਜਲਦੀ ਹੀ ਸਿਹਤਮੰਦ ਹੋਣਗੇ।


ਡਾਕਟਰਾਂ ਮੁਤਾਬਕ ਪਿਛਲੇ ਦਿਨਾਂ ਤੋਂ ਉਨ੍ਹਾਂ ਦਾ ਗ਼ਲਾ ਖ਼ਰਾਬ ਸੀ। ਰੈਪਿਡ ਟੈਸਟ ਦੌਰਾਨ ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਪਾਈ ਗਈ। ਡਾਕਟਰਾਂ ਨੇ ਮਗਰੋਂ ਉਨ੍ਹਾਂ ਦਾ ਆਰਟੀਪੀਸੀਆਰ ਲਈ ਨਮੂਨਾ ਲਿਆ ਹੈ, ਜਿਸ ਦੀ ਰਿਪੋਰਟ ਅੱਜ ਆਏਗੀ। ਡਾਕਟਰਾਂ ਦੀ ਟੀਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਇਲਾਜ ਕਰਨ ’ਚ ਲੱਗੀ ਹੋਈ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਹੋਰ ਟੈਸਟ ਵੀ ਕੀਤੇ ਗਏ ਹਨ। ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਬੁੱਧਵਾਰ ਦੇਰ ਸ਼ਾਮ ਉਨ੍ਹਾਂ ਦਾ ਹਾਲ-ਚਾਲ ਪੁੱਛਣ ਲਈ ਹਸਪਤਾਲ ਪੁੱਜੇ ਸੀ। ਉਨ੍ਹਾਂ ਫੋਨ ’ਤੇ ਵੀਡੀਓ ਕਾਲ ਰਾਹੀਂ ਆਪਣੇ ਪਿਤਾ ਨਾਲ ਗੱਲਬਾਤ ਕੀਤੀ ਸੀ।


ਪੰਜਾਬ ’ਚ ਵਿਧਾਨ ਸਭਾ ਚੋਣਾਂ ਹਨ ਤੇ ਸ਼੍ਰੋਮਣੀ ਅਕਾਲੀ ਦਲ ਇੱਕ ਵਾਰ ਫਿਰ ਸਾਬਕਾ ਮੁੱਖ ਮੰਤਰੀ ਨੂੰ ਲੰਬੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਾਉਣ ਦੀ ਤਿਆਰੀ ਵਿੱਚ ਹੈ। ਉਨ੍ਹਾਂ ਦੇ ਬਿਮਾਰ ਪੈਣ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਫਿਕਰਮੰਦ ਹਨ। ਅਕਾਲੀ ਦਲ ਦੇ ਲੀਡਰ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਪਿਛਲੇ 2-3 ਦਿਨਾਂ ਤੋਂ ਸਾਬਕਾ ਮੁੱਖ ਮੰਤਰੀ ਨੂੰ ਬੁਖਾਰ ਤੇ ਖੰਘ ਸੀ, ਜਿਸ ਕਾਰਨ ਨਿਯਮਤ ਚੈਕਅੱਪ ਲਈ ਉਨ੍ਹਾਂ ਦਇਆਨੰਦ ਹਸਪਤਾਲ ਲਿਆਂਦਾ ਗਿਆ ਸੀ।



ਇਹ ਵੀ ਪੜ੍ਹੋ: Punjab Election: ਰਾਹੁਲ ਗਾਂਧੀ ਦੇ ਕਰੀਬੀ ਨੇ ਕਰਵਾਇਆ ਪੰਜਾਬ ਦੇ ਮੁੱਖ ਮੰਤਰੀ ਲਈ ਪੋਲ, ਸੀਐਮ ਚਿਹਰਾ ਜਾਣਨ ਲਈ ਦਿੱਤੇ 4 ਵਿਕਲਪ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904