Punjab News: 2022 ਦੀਆਂ ਚੋਣਾਂ ਵਿੱਚ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕਬਾਲ ਸਿੰਘ ਝੂੰਦਾ ਕਮੇਟੀ ਦੀ ਸ਼ਿਫਾਰਸ਼ ਤੇ ਸਾਰੀਆਂ ਕਮੇਟੀਆਂ ਰੱਦ ਕਰ ਦਿੱਤੀਆਂ ਗਈਆਂ ਸੀ ਜਿਸ ਤੋਂ ਬਾਅਦ ਮੁੜ ਤੋਂ ਅਕਾਲੀ ਦਲ ਦਾ ਢਾਂਚਾ ਖੜ੍ਹਾ ਕੀਤਾ ਜਾ ਰਿਹਾ ਹੈ। ਇਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕੀਤਾ ਹੈ।


ਇਸ ਬਾਬਤ ਜਾਣਕਾਰੀ ਸ਼੍ਰੋਮਣੀਾ ਅਕਾਲੀ ਦਲ ਦੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ।






ਇਸ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮੁੱਖ ਸਰਪ੍ਰਸਤ ਅਤੇ ਸਾਬਕਾ ਐਮ.ਪੀ.  ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸਰਪ੍ਰਸਤ ਨਿਯੁਕਤ ਕੀਤਾ ਗਿਆ ਹੈ।ਇਸ ਤੋਂ ਇਲਾਵਾ 8 ਮੈਂਬਰੀ ਸਲਾਹਕਾਰ ਬੋਰਡ ਅਤੇ 24 ਮੈਂਬਰੀ ਕੋਰ ਕਮੇਟੀ ਤੋਂ ਇਲਾਵਾ 2 ਸਪੈਸ਼ਲ ਇਨਵਾਈਟੀਜ਼ ਦਾ ਵੀ ਐਲਾਨ ਕੀਤਾ ਗਿਆ ਹੈ।


ਕੋਰ ਕਮੇਟੀ ਵਿੱਚ ਕੌਣ-ਕੌਣ ਸ਼ਾਮਲ


ਐੱਸਜੀਪੀਸੀ. ਪ੍ਰਧਾਨ, ਬਲਵਿੰਦਰ ਸਿੰਘ ਭੂੰਦੜ, ਮਹੇਸ਼ ਇੰਦਰ ਸਿੰਘ ਗਰੇਵਾਲ, ਪ੍ਰੇਮ ਸਿੰਘ ਚੰਦੂਮਾਜਰਾ, ਗੁਲਜ਼ਾਰ ਸਿੰਘ ਰਣੀਕੇ, ਸਕਿੰਦਰ ਸਿੰਘ ਮਲੂਕਾ, ਅਨਿਲ ਜੋਸ਼ੀ, ਜਨਮੇਜਾ ਸਿੰਘ ਸੇਖੋਂ, ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ ਰੱਖੜਾ, ਹੀਰਾ ਸਿੰਘ ਗਾਬੜੀਆ, ਪ੍ਰਧਾਨ ਇਸਤਰੀ ਅਕਾਲੀ ਦਲ,  ਐੱਨ. ਕੇ. ਸ਼ਰਮਾ, ਇਕਬਾਲ ਸਿੰਘ ਝੂੰਦਾ, ਡਾ. ਸੁਖਵਿੰਦਰ ਸਿੰਘ ਸੁੱਖੀ, ਗੁਰਪ੍ਰਤਾਪ ਸਿੰਘ ਵਡਾਲਾ, ਪਵਨ ਕੁਮਾਰ ਟੀਨੂੰ, ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਲਖਵੀਰ ਸਿੰਘ ਲੋਧੀਨੰਗਲ, ਸੁਨੀਤਾ ਚੌਧਰੀ ਅਤੇ ਪ੍ਰਧਾਨ ਯੂਥ ਅਕਾਲੀ ਦਲ 


8 ਮੈਂਬਰੀ ਸਲਾਹਕਾਰ ਕਮੇਟੀ ਦੇ ਮੈਂਬਰ 


ਚਰਨਜੀਤ ਸਿੰਘ ਅਟਵਾਲ, ਸਾਬਕਾ ਐੱਸਜੀਪੀਸੀ. ਪ੍ਰਧਾਨ ਕਿਰਪਾਲ ਸਿੰਘ ਬਡੂੰਗਰ, ਬੀਬੀ ਉਪਿੰਦਰਜੀਤ ਕੌਰ, ਬਲਦੇਵ ਸਿੰਘ ਮਾਨ, ਪ੍ਰਕਾਸ਼ ਚੰਦ ਗਰਗ, ਵੀਰ ਸਿੰਘ ਲੋਪੋਕੇ, ਵਰਿੰਦਰ ਸਿੰਘ ਬਾਜਵਾ ਅਤੇ ਜਰਨੈਲ ਸਿੰਘ ਵਾਹਿਦ 


ਇਹ ਵੀ ਪੜ੍ਹੋ: Letter to Lalpura: ਮਹੇਸ਼ਇੰਦਰ ਗਰੇਵਾਲ ਨੇ ਇਕਬਾਲ ਸਿੰਘ ਨੂੰ ਲਿਖਿਆ ਪੱਤਰ, ਕਿਹਾ RSS ਦੀ ਬੋਲੀ ਨਾ ਬੋਲਣ ਲਾਲਪੁਰਾ