ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਿੱਚ ਹੋ ਰਹੇ ਲਗਾਤਾਰ ਵਾਧੇ ਕਰਕੇ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਗਰੀਬਾਂ ਦੇ ਨੀਲੇ ਕਾਰਡ ਲੱਖਾਂ ਦੀ ਗਿਣਤੀ ਵਿੱਚ ਸਿਆਸੀ ਵਿਤਕਰੇ ਤਹਿਤ ਕੱਟਣ ਦੇ ਖਿਲਾਫ ਪੰਜਾਬ ਭਰ ਵਿੱਚ 7 ਜੁਲਾਈ ਨੂੰ ਸਵੇਰੇ 10 ਵਜੇ ਤੋਂ 11 ਵਜੇ ਤੱਕ ਰੋਸ ਮੁਜਾਹਰੇ ਕੀਤੇ ਜਾਣਗੇ।

ਅੱਜ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਰੋਸ ਮੁਜਾਹਿਰਆਂ ਰਾਹੀਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਡੀਜਲ ਅਤੇ ਪੈਟਰੋਲ ਦੀਆਂ ਕੀਮਤਾਂ ‘ਤੇ ਆਪੋ-ਆਪਣੇ ਟੈਕਸ ਵਾਪਸ ਲੈਣ ਲਈ ਕਿਹਾ ਜਾਵੇਗਾ। ਡਾ. ਚੀਮਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੇ ਟੈਕਸਾਂ ਕਰਕੇ ਖਪਤਕਾਰ ਤੱਕ ਪਹੁੰਚਦੇ -ਪਹੁੰਚਦੇ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਦੁੱਗਣੀਆਂ ਹੋ ਜਾਂਦੀਆਂ ਹਨ।

ਉਨ੍ਹਾਂ ਨੇ ਅੱਗੇ ਕਿਹਾ ਕਿ ਤੇਲ ਦੀਆਂ ਕੀਮਤਾਂ ਦੇ ਨਾਲ-ਨਾਲ ਪੰਜਾਬ ਦੀ ਕਾਂਗਰਸ ਸਰਕਾਰ ਨੇ ਲੱਖਾਂ ਦੀ ਗਿਣਤੀ ਵਿੱਚ ਗਰੀਬ ਲੋਕਾਂ ਦੇ ਨੀਲੇ ਕਾਰਡ ਕੱਟ ਕੇ ਉਹਨਾਂ ਨਾਲ ਬਹੁਤ ਵੱਡਾ ਧੱਕਾ ਕੀਤਾ ਹੈ। ਇਨ੍ਹਾਂ ਰੋਸ ਮੁਜਾਹਰਿਆਂ ਵਿੱਚ ਗਰੀਬ ਲੋੜਵੰਦ ਪਰਿਵਾਰਾਂ ਦੀ ਆਵਾਜ ਬੁਲੰਦ ਕਰਕੇ ਪੰਜਾਬ ਸਰਕਾਰ ਨੂੰ ਇਹਨਾਂ ਦੇ ਨੀਲੇ ਕਾਰਡ ਦੁਬਾਰਾ ਬਹਾਲ ਕਰਨ ਲਈ ਮਜਬੂਰ ਕੀਤਾ ਜਾਵੇਗਾ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904