(Source: ECI/ABP News/ABP Majha)
Bharat Bandh: ਸ਼੍ਰੋਮਣੀ ਕਮੇਟੀ ਵੱਲੋਂ 'ਭਾਰਤ ਬੰਦ' ਦੀ ਹਮਾਇਤ ਦਾ ਐਲਾਨ, ਅੰਮ੍ਰਿਤਸਰ ਤੋਂ ਦਿੱਲੀ ਰਵਾਨਾ ਨਗਰ ਕੀਰਤਨ ਵੀ ਇੱਕ ਦਿਨ ਰੁਕੇਗਾ
SGPC Support Bharat Bandh: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨਾਂ ਦੇ 26 ਮਾਰਚ ਨੂੰ ਭਾਰਤ ਬੰਦ ਦਾ ਸਮਰਥਨ ਕੀਤਾ ਗਿਆ ਹੈ।
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਕਿਸਾਨਾਂ ਦੇ 26 ਮਾਰਚ ਨੂੰ ਭਾਰਤ ਬੰਦ (Bharat Bandh) ਦਾ ਸਮਰਥਨ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ (Bibi jagir Kaur) ਨੇ ਕਿਹਾ ਕਿ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ (Support farmers) ਵੱਲੋਂ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਰੱਖੇ ਜਾਣਗੇ।
ਇਸ ਦੇ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 (400th birth anniversary of Guru Tegh Bahadur ji) ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਲਈ ਆਰੰਭ ਕੀਤਾ ਗਿਆ ਨਗਰ ਕੀਰਤਨ (Nagar Kirta From Amritsar to Delhi) ਵੀ ਇੱਕ ਦਿਨ ਦਾ ਵਿਸ਼ਰਾਮ ਕਰੇਗਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਲ ਹੈ ਤੇ 26 ਮਾਰਚ ਨੂੰ ਭਾਰਤ ਬੰਦ ਦਾ ਹਿੱਸੇ ਬਣੇਗੀ।
ਉਨ੍ਹਾਂ ਕਿਹਾ ਕਿ ਇਸ ਦਿਨ ਦਿੱਲੀ ਲਈ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ੍ਰੀ ਫ਼ਤਹਿਗੜ੍ਹ ਸਾਹਿਬ ਪੁੱਜਾ ਨਗਰ ਕੀਰਤਨ ਵੀ ਇੱਥੇ ਹੀ ਇੱਕ ਦਿਨ ਲਈ ਰੁਕ ਕੇ 27 ਮਾਰਚ ਨੂੰ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 26 ਤੋਂ ਬਾਅਦ ਹਰ ਪੜਾਅ ’ਤੇ ਇੱਕ ਦਿਨ ਦੇ ਫ਼ਰਕ ਨਾਲ ਹੀ ਨਗਰ ਕੀਰਤਨ ਦੇ ਸਵਾਗਤ ਦਾ ਪ੍ਰਬੰਧ ਕਰਨ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਆਪਣੀ ਅੜ੍ਹੀ ਛੱਡਣੀ ਚਾਹੀਦੀ ਹੈ ਤੇ ਕਿਸਾਨ ਵਿਰੁੱਧੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਗੈਰ-ਸੰਜੀਦਗੀ ਸਰਕਾਰਾਂ ਨੂੰ ਸ਼ੋਭਾ ਨਹੀਂ ਦਿੰਦੀ। ਸਰਕਾਰਾਂ ਦਾ ਫ਼ਰਜ਼ ਹੈ ਕਿ ਹਰ ਵਰਗ ਦੇ ਹਿੱਤਾਂ ਦੀ ਤਰਜ਼ਮਾਨੀ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨਾਂ ਦੇ ਸੰਘਰਸ਼ ਵਿੱਚ ਪੂਰੀ ਤਰ੍ਹਾਂ ਨਾਲ ਹੈ ਤੇ ਕਿਸਾਨਾਂ ਲਈ ਸੇਵਾਵਾਂ ਲਗਾਤਾਰ ਜਾਰੀ ਰਹਿਣਗੀਆਂ।
ਇਹ ਵੀ ਪੜ੍ਹੋ: Jobs in Punjab: ਸਰਕਾਰੀ ਵਿਭਾਗਾਂ 'ਚ ਭਰਤੀ ਪ੍ਰੀਕ੍ਰਿਆ ਸ਼ੁਰੂ, ਜਾਣੋ ਕਿਸ ਵਿਭਾਗ 'ਚ ਕਿੰਨੀਆਂ ਆਸਾਮੀਆਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904