ਪੜਚੋਲ ਕਰੋ

ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ 'ਚ ਭਰੋਸਗੀ ਮਤਾ ਰੱਖਣ ਦੀ ਕੀਤੀ ਨਿਖੇਧੀ, ਯੂਥ ਅਕਾਲੀ ਦਲ ਨੇ ਵਿਧਾਨ ਸਭਾ ਤੱਕ ਮਾਰਚ ਕਰ ਦਿੱਤੀ ਗ੍ਰਿਫ਼ਤਾਰੀ

ਸ਼੍ਰੋਮਣੀ ਅਕਾਲੀ ਦਲ ਵਿਧਾਇਕ ਵਿੰਗ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇਸਦੇ ਖਿਲਾਫ ਭਾਜਪਾ ਵੱਲੋਂ ਰਿਸ਼ਵਤਖੋਰੀ ਦੇ ਦੋਸ਼ਾਂ ਦਾ ਸਿਆਸੀ ਲਾਹਾ ਖੱਟਣ ਵਾਸਤੇ ਪਿਛਲੇ ਦਰਵਾਜਿਓਂ ਭਰੋਸਗੀ ਮਤਾ ਪੇਸ਼ ਕਰਨ ਦੀ ਨਿਖੇਧੀ ਕੀਤੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵਿਧਾਇਕ ਵਿੰਗ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇਸਦੇ ਖਿਲਾਫ ਭਾਜਪਾ ਵੱਲੋਂ ਰਿਸ਼ਵਤਖੋਰੀ ਦੇ ਦੋਸ਼ਾਂ ਦਾ ਸਿਆਸੀ ਲਾਹਾ ਖੱਟਣ ਵਾਸਤੇ ਪਿਛਲੇ ਦਰਵਾਜਿਓਂ ਭਰੋਸਗੀ ਮਤਾ ਪੇਸ਼ ਕਰਨ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਇਸਦਾ ਮਕਸਦ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਿਧਾਨ ਸਭਾ ਦੀਆਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਲਾਹਾ ਲੈਣ ਵੱਲ ਸੇਧਤ ਹੈ।

ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਵਿਸ਼ਵਾਸ ਮਤਾ ਪੇਸ਼ ਕਰਨ ਦਾ ਮਕਸਦ ਪੰਜਾਬ ਦੇ ਭੱਖਦੇ ਮਸਲਿਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨਾ ਹੈ। ਉਹਨਾਂ ਨੇ ਕਿਸੇ ਵੀ ਵਿਰੋਧੀ ਪਾਰਟੀ ਵੱਲੋਂ ਮੰਗ ਨਾ ਕਰਨ ਦੇ ਬਾਵਜੂਦ ਵਿਧਾਨ ਸਭਾ ਵਿਚ ਵਿਸ਼ਵਾਸ ਮਤਾ ਪੇਸ਼ ਕਰਨ ’ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਆਪ ਸਰਕਾਰ ਨੂੰ ਕੁੱਲ 117 ਵਿਚੋਂ 92 ਵਿਧਾਇਕਾਂ ਦੀ ਹਮਾਇਤ ਹਾਸਲ ਹੈ ਤੇ ਇਹ ਮਤਾ ਪੇਸ਼ ਕਰਨਾ ਸਾਬਤ ਕਰਦਾ ਹੈ ਕਿ ਇਸਦਾ ਮਕਸਦ ਸਿਰਫ ਰਾਜਸੀ ਹੈ ਨਾ ਕਿ ਪੰਜਾਬ ਦੇ ਅਸਲ ਮੁੱਦਿਆਂ ਨੂੰ ਹੱਲ ਕਰਨਾ।

ਸਰਦਾਰ ਇਯਾਲੀ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਨੇ ਪਿਛਲੇ ਦਰਵਾਜ਼ੇ ਰਾਹੀਂ ਵਿਸ਼ਵਾਸ ਮਤਾ ਪੇਸ਼ ਕੀਤਾ ਹੈ। ਉਹਨਾਂ ਕਿਹਾ ਕਿ ਉਹ ਬਿਜ਼ਨਸ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਹੋਏ ਸਨ ਤੇ ਸਦਨ ਦੇ ਏਜੰਡੇ ਨੂੰ ਤੈਅ ਕਰਨ ਸਮੇਂ ਕਿਸੇ ਵਿਸ਼ਵਾਸ ਮਤ ਨੁੰ ਪੇਸ਼ ਕਰਨ ਦੀ ਕੋਈ ਗੱਲ ਨਹੀਂ ਹੋਈ।

ਭਾਜਪਾ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੁੰ 25 ਕਰੋੜ ਰੁਪਏ ਪ੍ਰਤੀ ਵਿਧਾਇਕ ਦੇਣ ਦੀ ਪੇਸ਼ਕਸ਼ ਬਾਰੇ ਸਰਦਾਰ ਇਯਾਲੀ ਨੇ ਕਿਹਾ ਕਿ ਭਾਵੇਂ ਇਸ ਸਬੰਧ ਵਿਚ 14 ਸਤੰਬਰ ਨੂੰ ਡੀ ਜੀ ਪੀ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਪਰ ਹਾਲੇ ਤੱਕ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਹੋਈ।  ਉਹਨਾਂ ਕਿਹਾ ਕਿ ਜਿਹੜੇ ਲੋਕਾਂ ਨੇ ਰਿਸ਼ਵਤ ਦੀ ਪੇਸ਼ਕਸ਼ ਕੀਤੀ, ਉਹਨਾਂ ਦੇ ਨਾਵਾਂ ਦਾ ਖੁਲ੍ਹਾਸਾ ਵੀ ਹਾਲੇ ਤੱਕ ਨਹੀਂ ਕੀਤਾ ਗਿਆ ਤੇ ਨਾ ਹੀ ਕੇਸ ਵਿਚ ਕੋਈ ਗ੍ਰਿਫਤਾਰੀ ਹੋਈ ਹੈ।

ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਤੇ ਗਨੀਵ ਕੌਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਸੂਬੇ ਤੇ ਇਸਦੇ ਲੋਕਾਂ ਨੁੰ ਦਰਪੇਸ਼ ਮੁੱਦਿਆਂ ਤੋਂ ਭੱਜ ਰਹੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਵਿਧਾਨ ਸਭਾ ਵਿਚ ਅਕਾਲੀ ਦਲ ਨੁੰ ਕੋਈ ਸਮਾਂ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਸਰਕਾਰ ਨੁੰ ਸਿਰਫ ਆਪਣੀ ਗੱਲ ਕਹਿ ਕੇ ਸਦਨ ਮੁਲਤਵੀ ਕਰਨ ਦੀ ਥਾਂ ਸੁਣਨ ਦਾ ਮਾਦਾ ਵੀ ਰੱਖਣਾ ਚਾਹੀਦਾ ਹੈ।  ਉਹਨਾਂ ਕਿਹਾ ਕਿ ਖੇਤੀਬਾੜੀ ਖੇਤਰ ਨੁੰ ਦਰਪੇਸ਼ ਸੰਕਟ, ਅਮਨ ਕਾਨੁੰਨ ਵਿਵਸਥਾ ਭੰਗ ਹੋਣ ਸਮੇਤ ਕਈ ਮਸਲੇ ਹਨ ਜਿਹਨਾਂ ’ਤੇ ਚਰਚਾ ਹੋਣੀ ਚਾਹੀਦੀ ਹੈ ਤੇ ਜਿਹਨਾਂ ਵਿਚ ਨਸ਼ੇ ਦੀ ਸਪਲਾਈ ਤੇ ਗੈਰ ਕਾਨੂੰਨੀ ਮਾਇਨਿੰਗ ਵੀ ਸ਼ਾਮਲ ਹੈ, ਪਰ ਇਹਨਾਂ ’ਤੇ ਕੋਈ ਚਰਚਾ ਨਹੀਂ ਕਰਵਾਈ ਗਈ। 

ਇਸ ਤੋਂ ਪਹਿਲਾਂ ਯੂਥ ਅਕਾਲੀ ਆਗੂਆਂ ਨੇ ਵਿਧਾਨ ਸਭਾ ਤੱਕ ਮਾਰਚ ਕੀਤਾ ਤੇ ਗ੍ਰਿਫਤਾਰੀਆਂ ਦਿੱਤੀਆਂ ਤੇ ਮੰਗ ਕੀਤੀ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੁੰ ਕੀਤੇ ਵਾਅਦੇ ਮੁਤਾਬਕ 1500 ਰੁਪਏ ਪ੍ਰਤੀ ਏਕੜ ਦੇਣ, ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਸਮੇਤ ਹੋਰ ਕਿਸਾਨੀ ਮੰਗਾਂ ਪੂਰੀਆਂ ਕੀਤੀਆਂ ਜਾਣ। ਇਹਨਾਂ ਪ੍ਰਦਰਸ਼ਨਕਾਰੀਆਂ ਨੇ ਇਹ ਵੀ ਮੰਗ ਕੀਤੀ ਕਿ ਲੰਪੀ ਚਮੜੀ ਰੋਗ ਕਾਰਨ ਪਸ਼ੂ ਗੁਆਉਣ ਵਾਲੇ ਡੇਅਰੀ ਫਾਰਮਰਾਂ ਨੁੰ 50 ਹਜ਼ਾਰ ਰੁਪਏ ਪ੍ਰਤੀ ਪਸ਼ੂ ਮੁਆਵਜ਼ਾ ਦਿੱਤਾ ਜਾਵੇ। 

ਯੂਥ ਆਗੂ ਜਿਹਨਾਂ ਦੀ ਅਗਵਾਈ ਪਰਮਬੰਸ ਸਿੰਘ ਰੋਮਾਣਾ ਤੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਕਰ ਰਹੇ ਸਨ, ਨੇ ਇਹ ਵੀ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਕੀਤੇ ਵਾਅਦੇ ਮੁਤਾਬਕ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤਾ ਦੇਵੇ ਅਤੇ ਇਹ ਵੀ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਤੇ ਸਾਰੀਆਂ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਵੀ ਪੂਰਾ ਕੀਤਾ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget