ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦਾ 'ਆਪ' ਦੀਆਂ ਉਮੀਦਾਂ ਨੂੰ ਝਟਕਾ, ਢੀਂਡਸਾ ਨੇ ਕੀਤਾ ਵੱਡਾ ਦਾਅਵਾ
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਨੇ ਆਮ ਆਦਮੀ ਪਾਰਟੀ ਦੀਆਂ ਆਸਾਂ ਨੂੰ ਝਟਕਾ ਦਿੱਤਾ ਹੈ। ਪਾਰਟੀ ਦੇ ਸੀਨੀਅਰ ਲੀਡਰ ਪਰਮਿੰਦਰ ਸਿੰਘ ਢੀਂਡਸਾ ਨੇ ਸਪਸ਼ਟ ਕੀਤਾ ਹੈ ਕਿ ਆਮ ਆਦਮੀ ਪਾਰਟੀ ਨਾਲ ਕੋਈ ਰਲੇਵਾਂ ਨਹੀਂ ਹੋਏਗਾ। ਉਨ੍ਹਾਂ ਨੇ ‘ਆਪ’ ਲੀਡਰ ਹਰਪਾਲ ਸਿੰਘ ਚੀਮਾ ਵੱਲੋਂ ਰਲੇਵੇਂ ਬਾਰੇ ਦਿੱਤੇ ਬਿਆਨ ਦਾ ਜ਼ੋਰਦਾਰ ਖੰਡਨ ਕੀਤਾ ਹੈ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਨੇ ਆਮ ਆਦਮੀ ਪਾਰਟੀ ਦੀਆਂ ਆਸਾਂ ਨੂੰ ਝਟਕਾ ਦਿੱਤਾ ਹੈ। ਪਾਰਟੀ ਦੇ ਸੀਨੀਅਰ ਲੀਡਰ ਪਰਮਿੰਦਰ ਸਿੰਘ ਢੀਂਡਸਾ ਨੇ ਸਪਸ਼ਟ ਕੀਤਾ ਹੈ ਕਿ ਆਮ ਆਦਮੀ ਪਾਰਟੀ ਨਾਲ ਕੋਈ ਰਲੇਵਾਂ ਨਹੀਂ ਹੋਏਗਾ। ਉਨ੍ਹਾਂ ਨੇ ‘ਆਪ’ ਲੀਡਰ ਹਰਪਾਲ ਸਿੰਘ ਚੀਮਾ ਵੱਲੋਂ ਰਲੇਵੇਂ ਬਾਰੇ ਦਿੱਤੇ ਬਿਆਨ ਦਾ ਜ਼ੋਰਦਾਰ ਖੰਡਨ ਕੀਤਾ ਹੈ।
ਢੀਂਡਸਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਪੰਥਕ ਪਾਰਟੀ ਹੈ ਤੇ ਕਿਸੇ ਵੀ ਹੋਰ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਿਹਤਰ ਭਵਿੱਖ ਲਈ ਹਮਖਿਆਲ ਲੋਕਾਂ ਜਾਂ ਹਮਖਿਆਲ ਪਾਰਟੀਆਂ ਵਿਚਾਲੇ ਸਮਝੌਤਾ ਹੋਣਾ ਮਾੜਾ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਤੇ ਪੰਥ ਦੇ ਸੁਨਹਿਰੇ ਭਵਿੱਖ ਲਈ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਜਪਾ ਨੂੰ ਛੱਡ ਕੇ ਕਿਸੇ ਵੀ ਹਮਖਿਆਲੀ ਪਾਰਟੀ ਨਾਲ ਚੋਣ ਸਮਝੌਤਾ ਕੀਤਾ ਜਾ ਸਕਦਾ ਹੈ।
ਦੱਸ ਦਈਏ ਕਿ ‘ਆਪ’ ਦੇ ਸੀਨੀਅਰ ਲੀਡਰ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਸੀ ਕਿ ‘ਆਪ’ ਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਰਲੇਵੇਂ ਦੀ ਗੱਲ ਚੱਲ ਰਹੀ ਹੈ। ਉਨ੍ਹਾਂ ਕਿਹਾ ਸੀ ਕਿ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਤੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਸੀਨੀਅਰ ਲੀਡਰ ਸੁਖਦੇਵ ਸਿੰਘ ਢੀਂਡਸਾ ਵਿਚਾਲੇ ਮੀਟਿੰਗ ਹੋਈ ਹੈ। ਇਸ ਵਿੱਚ ਕਿਸੇ ਗੱਠਜੋੜ ਦੀ ਥਾਂ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਲੀਡਰਾਂ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਸੀ ਕਿ ‘ਆਪ’ ਵੱਲੋਂ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਨਾਲ ਕਿਸੇ ਤਰ੍ਹਾਂ ਦਾ ਗੱਠਜੋੜ ਨਹੀਂ ਕੀਤਾ ਜਾਵੇਗਾ ਬਲਕਿ ਸੁਖਦੇਵ ਸਿੰਘ ਢੀਂਡਸਾ ਸਮੇਤ ਸਾਰੇ ਲੀਡਰ ਜਲਦ ਹੀ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਸਕਦੇ ਹਨ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦਾ ਕਹਿਣਾ ਹੈ ਕਿ ਗੱਠਜੋੜ ਹੋ ਸਕਦਾ ਹੈ ਰਲੇਵਾਂ ਕਦੇ ਵੀ ਨਹੀਂ ਹੋ ਸਕਦਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ