ਸਿਆਸੀ ਜਗਤ ਤੋਂ ਵੱਡੀ ਖ਼ਬਰ! SAD ਨੇ ਵੱਡੇ ਆਗੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ; ਜਾਣੋ ਵਜ੍ਹਾ
SAD ਨੇ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ।

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukbir Badal) ਨੇ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ।
ਇਸ ਸਬੰਧੀ ਹਲਕਾ ਖਡੂਰ ਸਾਹਿਬ ਦੇ ਵਰਕਰਾਂ ਵੱਲੋਂ ਲਿਖਤੀ ਸ਼ਿਕਾਇਤਾਂ ਮਿਲੀਆਂ ਸਨ ਅਤੇ 13 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਈ ਲਾਮਿਸਾਲ ਪੰਜਾਬ ਬਚਾਓ ਰੈਲੀ ਸਮੇਂ ਵੀ ਸਥਾਨਕ ਲੀਡਰਸ਼ਿਪ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਪਾਰਟੀ ਖ਼ਿਲਾਫ ਕੀਤੀਆਂ ਜਾ ਰਹੀਆਂ ਸਾਜ਼ਿਸ਼ਾਂ ਸਬੰਧੀ ਮਿਲ ਕੇ ਵੀ ਵਿਸਥਾਰ ਵਿਚ ਜਾਣਕਾਰੀ ਦਿੱਤੀ ਸੀ।
ਸੁਖਬੀਰ ਬਾਦਲ ਨੇ ਕਿਹਾ ਕਿ ਪਾਰਟੀ ਅਨੁਸ਼ਾਸਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਅਤੇ ਅੱਜ ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਕਰਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ।
ਟ੍ਰੈਂਡਿੰਗ ਟੌਪਿਕ

















