Punjab News: ਸ਼੍ਰੋਮਣੀ ਅਕਾਲੀ ਦਲ ਵਲੋਂ ਮੋਗਾ ਵਿੱਚ 1 ਸਤੰਬਰ ਨੂੰ ਫਤਿਹ ਰੈਲੀ ਕੀਤੀ ਜਾਵੇਗੀ। ਇਹ ਰੈਲੀ ਪੰਜਾਬ ਸਰਕਾਰ ਵਲੋਂ ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ ਦੇ ਸਬੰਧ ਵਿੱਚ ਕੀਤੀ ਜਾਵੇਗੀ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ।
ਪਾਰਟੀ ਨੇ ਸਰਕਾਰ ਨੂੰ ਦਿੱਤਾ ਸੀ ਅਲਟੀਮੇਟਮ
ਇਸ ਤੋਂ ਪਹਿਲਾਂ ਪਾਰਟੀ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਸੀ ਕਿ ਜੇਕਰ ਪਾਲਿਸੀ ਵਾਪਸ ਨਹੀਂ ਲਈ ਗਈ ਤਾਂ ਉਹ ਸਰਕਾਰ ਵਿਰੁੱਧ ਮੋਹਾਲੀ ਵਿੱਚ ਪੱਕਾ ਮੋਰਚਾ ਲਾਉਣਗੇ। ਪਰ ਜਦੋਂ ਤੋਂ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਵਾਪਸ ਲਈ ਹੈ, ਉਦੋਂ ਤੋਂ ਇਹ ਮੋਰਚਾ ਰੱਦ ਕਰ ਦਿੱਤਾ ਗਿਆ ਹੈ।
ਹੁਣ ਅਕਾਲੀ ਦਲ ਕਰੇਗਾ ਫਤਿਹ ਰੈਲੀ
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਨੇ ਦਿੱਲੀ ਦੇ ਲੁਟੇਰਿਆਂ ਨਾਲ ਮਿਲ ਕੇ ਲੈਂਡ ਪੂਲਿੰਗ ਸਕੀਮ ਰਾਹੀਂ ਪੰਜਾਬ ਦੀ 65 ਹਜ਼ਾਰ ਏਕੜ ਉਪਜਾਊ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕੀਤੀ। ਇਸਦਾ ਉਦੇਸ਼ ਲਗਭਗ 30 ਹਜ਼ਾਰ ਕਰੋੜ ਰੁਪਏ ਦਾ ਘੁਟਾਲਾ ਕਰਨਾ ਸੀ। ਬਹਾਦਰ ਅਕਾਲੀ ਦਲ ਦੇ ਵਰਕਰਾਂ ਨੇ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਵਪਾਰੀਆਂ ਨਾਲ ਮਿਲ ਕੇ ਇਸ ਸਕੀਮ ਵਿਰੁੱਧ ਵਿਸ਼ਾਲ ਜਨ ਅੰਦੋਲਨ ਚਲਾਇਆ। ਜਦੋਂ ਹਰ ਪਾਸਿਓਂ ਦਬਾਅ ਪਿਆ ਤਾਂ ਸਰਕਾਰ ਪਿੱਛੇ ਹੱਟ ਗਈ।
ਪਹਿਲਾਂ ਸਰਕਾਰ ਨੇ ਪੱਕੇ ਮੋਰਚੇ ਦਾ ਕੀਤਾ ਸੀ ਐਲਾਨ
ਇੱਥੇ ਤੁਹਾਨੂੰ ਦੱਸਣਾ ਬਣਦਾ ਹੈ ਕਿ ਅਕਾਲੀ ਦਲ ਵਲੋਂ ਕੇਜਰੀਵਾਲ ਦੀ ਮੋਹਾਲੀ ਵਾਲੀ ਰਿਹਾਇਸ਼ ਦੇ ਬਾਹਰ ਮੋਰਚਾ ਲਾਇਆ ਜਾਣਾ ਸੀ। ਇਸ ਮੋਰਚਾ ਇੱਕ ਸਤੰਬਰ ਤੋਂ ਸ਼ੁਰੂ ਹੋਣਾ ਸੀ ਅਤੇ ਉਸ ਦਿਨ ਤੱਕ ਚੱਲਣਾ ਸੀ, ਜਦੋਂ ਤੱਕ ਸਰਕਾਰ ਵਲੋਂ ਲੈਂਡ ਪੂਲਿੰਗ ਪਾਲਿਸੀ ਵਾਪਸ ਨਹੀਂ ਲਈ ਜਾਣੀ ਸੀ। ਪਰ ਹੁਣ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਵਾਪਸ ਲੈ ਲਈ ਹੈ ਤਾਂ ਹੁਣ ਇਸੇ ਖੁਸ਼ੀ ਵਿੱਚ ਫਤਿਹ ਰੈਲੀ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।