Punjab News: ਸ਼੍ਰੋਮਣੀ ਅਕਾਲੀ ਦਲ ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਹਾਈਕੋਰਟ 'ਚ ਪਾਈ ਪਟੀਸ਼ਨ, 18 ਦਸੰਬਰ ਨੂੰ ਹੋਵੇਗੀ ਸੁਣਵਾਈ, ਜਾਣੋ ਕੀ ਮਾਮਲਾ ?
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟੀਸ਼ਨ 'ਚ ਪਟਿਆਲਾ ਸਮੇਤ ਕਈ ਥਾਵਾਂ 'ਤੇ ਨਾਮਜ਼ਦਗੀ ਦੌਰਾਨ ਤੰਗ-ਪ੍ਰੇਸ਼ਾਨ ਕੀਤੇ ਜਾਣ ਦਾ ਮਾਮਲਾ ਉਠਾਇਆ ਗਿਆ ਹੈ। ਉਨ੍ਹਾਂ ਨੇ ਇਸ ਸਬੰਧੀ ਕਈ ਤੱਥ ਪੇਸ਼ ਕੀਤੇ ਹਨ। ਇਸ ਤੋਂ ਬਾਅਦ ਅਦਾਲਤ ਵੱਲੋਂ ਮਾਮਲੇ ਦੀ ਅਗਲੀ ਸੁਣਵਾਈ 18 ਦਸੰਬਰ ਤੱਕ ਤੈਅ ਕੀਤੀ ਗਈ ਹੈ।
Punjab News: ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ (Shiromni Akali Dal) ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟੀਸ਼ਨ 'ਚ ਪਟਿਆਲਾ ਸਮੇਤ ਕਈ ਥਾਵਾਂ 'ਤੇ ਨਾਮਜ਼ਦਗੀ ਦੌਰਾਨ ਤੰਗ-ਪ੍ਰੇਸ਼ਾਨ ਕੀਤੇ ਜਾਣ ਦਾ ਮਾਮਲਾ ਉਠਾਇਆ ਗਿਆ ਹੈ। ਉਨ੍ਹਾਂ ਨੇ ਇਸ ਸਬੰਧੀ ਕਈ ਤੱਥ ਪੇਸ਼ ਕੀਤੇ ਹਨ। ਇਸ ਤੋਂ ਬਾਅਦ ਅਦਾਲਤ ਵੱਲੋਂ ਮਾਮਲੇ ਦੀ ਅਗਲੀ ਸੁਣਵਾਈ 18 ਦਸੰਬਰ ਤੱਕ ਤੈਅ ਕੀਤੀ ਗਈ ਹੈ। ਜਦੋਂਕਿ 21 ਦਸੰਬਰ ਨੂੰ ਪੰਜਾਬ ਵਿੱਚ ਨਗਰ ਨਿਗਮ ਦੀਆਂ ਚੋਣਾਂ ਪੈਣਗੀਆਂ
ਜ਼ਿਕਰ ਕਰ ਦਈਏ ਕਿ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ 12 ਦਸੰਬਰ ਆਖਰੀ ਮਿਤੀ ਸੀ ਪਰ ਇਸ ਦੌਰਾਨ ਪਟਿਆਲਾ ਵਿੱਚ ਕਾਫੀ ਹੰਗਾਮਾ ਹੋਇਆ। ਉਸ ਸਮੇਂ ਲੋਕ ਲਾਈਨਾਂ ਵਿੱਚ ਖੜ੍ਹੇ ਸਨ ਫਿਰ ਕੁਝ ਲੋਕ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀਆਂ ਫਾਈਲਾਂ ਖੋਹ ਕੇ ਭੱਜ ਗਏ ਜਿਸ ਕਾਰਨ ਕਈ ਲੋਕ ਨਾਮਜ਼ਦਗੀ ਪੱਤਰ ਦਾਖਲ ਵੀ ਨਹੀਂ ਕਰ ਸਕੇ। ਹਾਲਾਂਕਿ ਉਸ ਸਮੇਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਸੀ ਕਿ ਭਾਜਪਾ ਅਤੇ ਕਾਂਗਰਸ ਹਾਰ ਤੋਂ ਡਰਦੇ ਹਨ। ਇਸ ਕਾਰਨ ਉਹ ਅਜਿਹਾ ਡਰਾਮਾ ਕਰ ਰਿਹਾ ਹੈ। ਕਮਿਸ਼ਨ ਨੇ ਫੈਸਲਾ ਕੀਤਾ ਹੈ ਕਿ ਇਸ ਵਾਰ ਚੋਣਾਂ ਈਵੀਐਮ ਰਾਹੀਂ ਕਰਵਾਈਆਂ ਜਾਣਗੀਆਂ, ਇਸ ਲਈ ਮਸ਼ੀਨਾਂ ਤਿਆਰ ਕਰ ਲਈਆਂ ਗਈਆਂ ਹਨ।
ਦੱਸ ਦਈਏ ਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਨਿਗਮ ਚੋਣਾਂ ਹੋ ਰਹੀਆਂ ਹਨ। ਇਨ੍ਹਾਂ 5 ਸ਼ਹਿਰਾਂ ਵਿੱਚ 37 ਲੱਖ 32 ਹਜ਼ਾਰ ਵੋਟਰ ਹਨ। ਇਨ੍ਹਾਂ ਵਿੱਚੋਂ 19.50 ਲੱਖ ਮਰਦ ਅਤੇ 17 ਲੱਖ ਮਹਿਲਾ ਵੋਟਰ ਹਨ। ਪੋਲਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਪਹਿਲਾਂ ਵੋਟਿੰਗ ਸ਼ਾਮ 8 ਤੋਂ 4 ਵਜੇ ਤੱਕ ਹੁੰਦੀ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।