ਅਟਾਰੀ: ਸਾਲ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (Vidhan Sabha Elections 2022) ਲਈ ਸ਼੍ਰੋਮਣੀ ਅਕਾਲੀ ਦਲ ( Shromani Akali Dal) ਨੇ ਹੁਣ ਤੋਂ ਹੀ ਤਿਆਰੀ ਖਿੱਚ ਲਈ ਹੈ। ਅਕਾਲੀ ਦਲ ਕੋਰੋਨਾ ਦੀ ਦੂਜੀ ਲਹਿਰ ਦੇ ਖਤਰੇ ਨੂੰ ਵੀ ਦਰ-ਕਿਨਾਰ ਕਰਕੇ ਰੈਲੀਆਂ ਕਰ ਰਿਹਾ ਹੈ। ਅਹਿਮ ਗੱਲ ਹੈ ਕਿ ਅਕਾਲੀ ਦਲ ਵੱਲੋਂ ਸਾਲ ਪਹਿਲਾਂ ਹੀ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ।


ਇਹ ਵੀ ਪੜ੍ਹੋ: ਬੱਸਾਂ 'ਚ ਔਰਤਾਂ ਲਈ ਮੁਫਤ ਸਫਰ ਦਾ ਵੱਡਾ ਸੱਚ ਆਇਆ ਸਾਹਮਣੇ, ਰੋਡਵੇਜ਼ ਨੂੰ 217.90 ਕਰੋੜ ਦੇ ਨੁਕਸਾਨ ਦੀ ਸੰਭਾਵਨਾ



ਅੱਜ ਸੁਖਬੀਰ ਬਾਦਲ ਨੇ ਅਟਾਰੀ ਹਲਕੇ ਤੋਂ ਗੁਲਜਾਰ ਰਣੀਕੇ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਅਕਾਲੀ ਦਲ ਦਾ ਇਹ ਚੌਥਾ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਪਹਿਲਾਂ ਸੁਖਬੀਰ ਬਾਦਲ, ਵਿਰਸਾ ਸਿੰਘ ਵਲਟੋਹਾ ਤੇ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

 

 




ਅੱਜ ਅਟਾਰੀ ਹਲਕੇ ਤੋਂ ਗੁਲਜਾਰ ਰਣੀਕੇ ਨੂੰ ਉਮੀਦਵਾਰ ਐਲਾਨਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਅਟਾਰੀ ਹਲਕੇ ਦੇ ਲੋਕਾਂ ਤੇ ਵੱਡੀ ਜਿੰਮੇਵਾਰੀ ਹੈ। ਇੱਥੋਂ ਦੇ ਲੋਕਾਂ ਨੇ ਵਿਧਾਇਕ ਹੀ ਨਹੀਂ ਸਗੋਂ ਕੈਬਨਿਟ ਵਜੀਰ ਵੀ ਚੁਣਨਾ ਹੈ। ਸੁਖਬੀਰ ਬਾਦਲ ਨੇ ਸਾਫ ਕੀਤਾ ਕਿ ਰਣੀਕੇ ਅਕਾਲੀ ਸਰਕਾਰ ਬਣਨ 'ਤੇ ਵਜੀਰ ਬਣਨਗੇ।

 

 


 

 

 


 


 


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ