ਪੜਚੋਲ ਕਰੋ

Punjab News: CM ਦਾ ਸਾਹਮਣਾ ਕਰਨ ਤੋਂ ਖੌਫਜ਼ਦਾ ਹੋ ਕੇ ਬਹਿਸ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਸ਼੍ਰੋਮਣੀ ਅਕਾਲੀ ਦਲ

Mann Government: ਭਗਵੰਤ ਮਾਨ ਸਰਕਾਰ ਐਸ.ਵਾਈ.ਐਲ. ਦੀ ਉਸਾਰੀ ਨਾ ਹੋਣ ਦੇਣ ਲਈ ਆਪਣਾ ਪੱਖ ਪਹਿਲਾਂ ਹੀ ਸਾਫ ਕਰ ਚੁੱਕੀ ਹੈ ..

Main Punjab Bolda Haan:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਾਹਮਣਾ ਕਰਨ ਤੋਂ ਬੁਰੀ ਤਰ੍ਹਾਂ ਘਬਰਾਇਆ ਹੋਇਆ ਸ਼੍ਰੋਮਣੀ ਅਕਾਲੀ ਦਲ ਲੋਕਾਂ ਨੂੰ ਗੁੰਮਰਾਹ ਕਰਨ ਲਈ ਇੱਕ ਨਵੰਬਰ ਨੂੰ ਹੋਣ ਵਾਲੀ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਦੇ ਘਟੀਆ ਹੱਥਕੰਡੇ ਅਪਣਾ ਰਿਹਾ ਹੈ।

ਅੱਜ ਇੱਥੇ ਇੱਕ ਬਿਆਨ ਵਿੱਚ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਇੱਕ ਨਵੰਬਰ ਨੂੰ ਸੂਬੇ ਨਾਲ ਜੁੜੇ ਹਰੇਕ ਮਸਲੇ ਉੱਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਦੋਗਲਾ ਚਿਹਰਾ ਬੇਨਕਾਬ ਕਰਨਗੇ, ਜਿਸ ਕਰਕੇ ਅਕਾਲੀ ਲੀਡਰਸ਼ਿਪ ਨੂੰ ਇਸ ਬਹਿਸ ਵਿੱਚ ਆਪਣੀ ਹਾਜ਼ਰੀ ਜ਼ਰੂਰ ਯਕੀਨੀ ਬਣਾਉਣੀ ਚਾਹੀਦੀ ਹੈ।

ਅਕਾਲੀ ਲੀਡਰਸ਼ਿਪ ਇਸ ਬਹਿਸ ਤੋਂ ਭੱਜਣ ਲਈ ਬੇਤੁੱਕੇ ਬਹਾਨੇ ਘੜ ਰਹੀ

ਬੁਲਾਰੇ ਨੇ ਅੱਗੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਮੁੱਖ ਮੰਤਰੀ ਸਪੱਸ਼ਟ ਕਰ ਚੁੱਕੇ ਹਨ ਕਿ ਇਹ ਬਹਿਸ ਸਾਲ 1966 ਤੋਂ ਲੈ ਕੇ ਸੂਬੇ ਨਾਲ ਜੁੜੇ ਸਾਰੇ ਮਸਲਿਆਂ ਨੂੰ ਆਧਾਰ ਬਣਾ ਕੇ ਕੀਤੀ ਜਾਵੇਗੀ ਜਿਸ ਵਿੱਚ ਪਾਣੀ ਨਾਲ ਜੁੜੇ ਮਸਲੇ, ਵਿੱਤ ਅਤੇ ਨਸ਼ਿਆਂ ਸਮੇਤ ਹਰੇਕ ਮਸਲਾ ਬਹਿਸ ਦਾ ਹਿੱਸਾ ਬਣੇਗਾ। ਉਨ੍ਹਾਂ ਕਿਹਾ ਕਿ ਇਸ ਬਹਿਸ ਵਿੱਚ ਸ਼ਾਮਲ ਹੋਣ ਦੀ ਸ਼ਾਹਦੀ ਭਰਨ ਦੀ ਬਜਾਏ ਅਕਾਲੀ ਲੀਡਰਸ਼ਿਪ ਇਸ ਬਹਿਸ ਤੋਂ ਭੱਜਣ ਲਈ ਬੇਤੁੱਕੇ ਬਹਾਨੇ ਘੜ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਾਰ-ਵਾਰ ਇਹ ਗੱਲ ਕਹਿ ਚੁੱਕੇ ਹਨ ਕਿ ਇਹ ਬਹਿਸ ਪੰਜਾਬ ਨੂੰ ਹੁਣ ਤੱਕ ਕੀਹਨੇ ਤੇ ਕਿਵੇਂ ਲੁੱਟਿਆ, ਇਸ ਆਧਾਰ ‘ਤੇ ਕੇਂਦਰਿਤ ਹੋਵੇਗੀ। ਇਸ ਵਿੱਚ ਕੁਨਬਾਪ੍ਰਸਤੀ (ਭਾਈ-ਭਤੀਜਵਾਦ, ਜੀਜਾ-ਸਾਲਾ), ਪੱਖਪਾਤ, ਟੋਲ ਪਲਾਜ਼ੇ, ਯੂਥ, ਖੇਤਾਬਾੜੀ, ਵਪਾਰੀ, ਦੁਕਾਨਦਾਰ, ਬੇਅਦਬੀ, ਦਰਿਆਈ ਪਾਣੀ ਅਤੇ ਹੋਰ ਮਸਲੇ ਸਬੰਧਤ ਹਨ।

ਮੁੱਖ ਮੰਤਰੀ ਕਈ ਵਾਰ ਆਪਣਾ ਸਟੈਂਡ ਬਿਲਕੁਲ ਸਾਫ ਕਰ ਚੁੱਕੇ

ਬੁਲਾਰੇ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਸੂਬਾ ਸਰਕਾਰ ਦ੍ਰਿੜ ਵਚਨਬੱਧ ਹੈ ਕਿ ਪੰਜਾਬ ਦੇ ਪਾਣੀਆਂ ਦਾ ਇੱਕ ਤੁਪਕਾ ਵੀ ਕਿਸੇ ਹੋਰ ਨਾਲ ਸਾਂਝਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਤਲੁਜ-ਯਮੁਨਾ ਲਿੰਕ ਨਹਿਰ ਦੀ ਉਸਾਰੀ ਕਰਨ ਦੀ ਆਗਿਆ ਨਹੀਂ ਦੇਵੇਗੀ ਅਤੇ ਇਸ ਬਾਰੇ ਸੁਪਰੀਮ ਕੋਰਟ ਸਮੇਤ ਹਰੇਕ ਮੰਚ ’ਤੇ ਸਾਫ ਸ਼ਬਦਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕਈ ਵਾਰ ਆਪਣਾ ਸਟੈਂਡ ਬਿਲਕੁਲ ਸਾਫ ਕਰ ਚੁੱਕੇ ਹਨ, ਪਰ ਅਕਾਲੀ ਲੀਡਰਸ਼ਿਪ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਅੱਕੀ ਪਲਾਹੀਂ ਹੱਥ ਮਾਰ ਰਹੀ ਹੈ।

ਅਕਾਲੀ ਲੀਡਰਸ਼ਿਪ ਨੇ ਇਨ੍ਹਾਂ ਸਾਰੇ ਮਸਲਿਆਂ ‘ਤੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ

ਬੁਲਾਰੇ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਨੇ ਇਨ੍ਹਾਂ ਸਾਰੇ ਮਸਲਿਆਂ ‘ਤੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ, ਜਿਸ ਕਰਕੇ ਇਹ ਲੋਕ ਸੂਬੇ ਦੇ ਲੋਕਾਂ ਪ੍ਰਤੀ ਜਵਾਬਦੇਹ ਹਨ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਸੂਬੇ ਨਾਲ ਹੋਏ ਧੱਕੇ ਦੀ ਜਿੰਮੇਵਾਰ ਹੈ ਅਤੇ ਪੰਜਾਬ ਨਾਲ ਗੱਦਾਰੀ ਕਰਨ ਵਾਲਿਆਂ ਨੂੰ ਇਤਿਹਾਸ ਕਦੀ ਮੁਆਫ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਇੱਕ ਨਵੰਬਰ ਨੂੰ ਹੋਣ ਵਾਲੀ ਬਹਿਸ ਇਸ ਗੱਲ ਦਾ ਨਿਤਾਰਾ ਕਰ ਦੇਵੇਗੀ ਕਿ ਕੁਰਬਾਨੀਆਂ ਦੀ ਆੜ ਵਿੱਚ ਉਨ੍ਹਾਂ ਨਾਲ ਕਿਵੇਂ ਚਿੱਟੇ ਦਿਨ ਧੋਖਾ ਕੀਤਾ ਗਿਆ ਜਦਕਿ ਅਕਾਲੀ ਲੀਡਰ ਪੰਜਾਬ ਨਾਲ ਧ੍ਰੋਹ ਕਮਾ ਕੇ ਆਪਣੇ ਨਿੱਜੀ ਹਿੱਤ ਪੂਰਦੇ ਰਹੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget