Shiromani Akali Dal: ਬਾਦਲ ਧੜੇ ਨੂੰ ਵੱਡਾ ਝਟਕਾ! ਜਥੇਦਾਰਾਂ ਨੂੰ ਹਟਾਉਣ ਮਗਰੋਂ ਗਹਿਰਾਇਆ ਸੰਕਟ
ਤਿੰਨ ਤਖਤਾਂ ਦੇ ਜਥੇਦਾਰਾਂ ਨੂੰ ਹਟਾਉਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਸੰਕਟ ਹੋਰ ਗਹਿਰ ਗਿਆ ਹੈ। ਜਿੱਥੇ ਦੇਸ਼ ਵਿਦੇਸ਼ ਦੀ ਸਿੱਖ ਸੰਗਤ ਵੱਲੋਂ ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਦਾ ਵਿਰੋਧ ਹੋ ਰਿਹਾ ਹੈ, ਉੱਥੇ ਹੀ ਅਕਾਲੀ ਦਲ ਦੇ ਅੰਦਰ ਵੀ ਬਗਾਵਤ ਸ਼ੁਰੂ ਹੋ ਗਈ ਹੈ।

Shiromani Akali Dal: ਤਿੰਨ ਤਖਤਾਂ ਦੇ ਜਥੇਦਾਰਾਂ ਨੂੰ ਹਟਾਉਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਸੰਕਟ ਹੋਰ ਗਹਿਰ ਗਿਆ ਹੈ। ਜਿੱਥੇ ਦੇਸ਼ ਵਿਦੇਸ਼ ਦੀ ਸਿੱਖ ਸੰਗਤ ਵੱਲੋਂ ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਦਾ ਵਿਰੋਧ ਹੋ ਰਿਹਾ ਹੈ, ਉੱਥੇ ਹੀ ਅਕਾਲੀ ਦਲ ਦੇ ਅੰਦਰ ਵੀ ਬਗਾਵਤ ਸ਼ੁਰੂ ਹੋ ਗਈ ਹੈ। ਅਕਾਲੀ ਦਲ ਦੇ ਬਾਦਲ ਧੜੇ ਨੂੰ ਸਭ ਤੋਂ ਵੱਡੀ ਸੱਟ ਉਸ, ਵੇਲੇ ਲੱਗੀ ਜਦੋਂ ਬਿਕਰਮ ਮਜੀਠੀਆ ਨੇ ਜਥੇਦਾਰਾਂ ਨੂੰ ਹਟਾਉਣ ਦਾ ਵਿਰੋਧ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਫੈਸਲੇ ਨੂੰ ਗਲਤ ਕਰਾਰ ਦੇ ਦਿੱਤਾ।
ਇਸ ਦੇ ਨਾਲ ਹੀ ਅਕਾਲੀ ਦਲ ਅੰਦਰ ਅਸਤੀਫਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਕਈ ਜ਼ਿਲ੍ਹਿਆਂ ਤੋਂ ਆਈਆਂ ਰਿਪੋਰਟਾਂ ਮੁਤਾਬਕ ਅਕਾਲੀ ਲੀਡਰਾਂ ਨੇ ਅਸਤੀਫੇ ਦੇਣੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਨਾਲ ਹੀ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਨੇ 18 ਮਾਰਚ ਤੋਂ ਨਵੇਂ ਸਿਰਿਓਂ ਮੈਂਬਰਾਂ ਦੀ ਭਰਤੀ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਜਥੇਦਾਰਾਂ ਨੂੰ ਹਟਾਉਣ ਕਰਕੇ ਸਿੱਖਾਂ ਅੰਦਰ ਕਾਫੀ ਰੋਸ ਹੈ। ਇਸ ਲਈ ਬਾਗੀ ਧੜਾ ਇਸ ਫਾਇਦਾ ਲੈ ਸਕਦਾ ਹੈ। ਅਜਿਹੇ ਸਭ ਵਿੱਚ ਬਾਦਲ ਧੜਾ ਫਿਰ ਕਸੂਤਾ ਘਿਰ ਗਿਆ ਹੈ।
ਬਾਗ਼ੀ ਧੜੇ ਦੇ ਆਗੂ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਦੀ ਭਰਤੀ ਲਈ ਬਣਾਈ ਗਈ ਕਮੇਟੀ ਦੇ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ 'ਤੇ ਬਣਾਈ ਗਈ ਕਮੇਟੀ ਆਪਣਾ ਕੰਮ ਜਾਰੀ ਰੱਖੇਗੀ। ਇਸ ਕਮੇਟੀ ਦੇ 7 ਵਿੱਚੋਂ ਸਿਰਫ਼ 5 ਮੈਂਬਰ ਹੀ ਬਚੇ ਹਨ। ਵਡਾਲਾ ਨੇ ਕਿਹਾ ਕਿ ਤੈਅ ਸਮੇਂ ਅਨੁਸਾਰ ਭਰਤੀ ਮੁਹਿੰਮ 18 ਮਾਰਚ ਤੋਂ ਸ਼ੁਰੂ ਕੀਤੀ ਜਾਵੇਗੀ। ਜੇਕਰ ਲੋੜ ਪਈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਵਡਾਲਾ ਨੇ ਕਿਹਾ ਕਿ ਅਕਾਲੀ ਦਲ ਨੇ ਕਦੇ ਵੀ 7 ਮੈਂਬਰੀ ਕਮੇਟੀ ਨੂੰ ਮਾਨਤਾ ਨਹੀਂ ਦਿੱਤੀ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਪਿਛਲੇ ਦਿਨਾਂ ਵਿੱਚ ਜਥੇਦਾਰਾਂ ਨੂੰ ਹਟਾਉਣ ਦਾ ਵੀ ਵਿਰੋਧ ਕੀਤਾ। ਵਡਾਲਾ ਨੇ ਕਿਹਾ ਕਿ ਕਮੇਟੀ ਅਕਾਲੀ ਦਲ ਨਾਲ ਗੱਲ ਕਰੇਗੀ। ਜੇਕਰ ਉਹ ਇਕੱਠੇ ਰਹਿਣ ਲਈ ਸਹਿਮਤ ਹੋ ਜਾਂਦੇ ਹਨ ਤਾਂ ਠੀਕ ਹੈ, ਨਹੀਂ ਤਾਂ ਕਮੇਟੀ ਵੱਖਰੇ ਰਸਤੇ ਜਾ ਸਕਦੀ ਹੈ ਤੇ ਇੱਕ ਵੱਖਰੀ ਪਾਰਟੀ ਦਾ ਗਠਨ ਵੀ ਸੰਭਵ ਹੈ।
ਦੂਜੇ ਪਾਸੇ ਬਾਦਲ ਧੜਾ ਵੀ ਐਕਟਿਵ ਹੋ ਗਿਆ ਹੈ। ਬਾਦਲ ਧੜੇ ਭਰਤੀ ਮੁਹਿੰਮ ਦੇ ਅੰਤਿਮ ਪੜਾਅ ਵਿੱਚ ਪਹੁੰਚਣ ਦਾ ਦਾਅਵਾ ਕੀਤਾ ਹੈ। ਬਾਦਲ ਧੜੇ ਨੇ ਫੇਸਬੁੱਕ ਉਪਰ ਪੋਸਟ ਪਾ ਕੇ ਦਾਅਵਾ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਆਪਣੇ ਅੰਤਿਮ ਪੜਾਅ ਵਿੱਚ ਹੈ। ਭਰਤੀ ਦਾ ਸਾਰਾ ਰਿਕਾਰਡ ਦਸਤਾਵੇਜ਼ਾਂ ਸਮੇਤ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਜਮ੍ਹਾਂ ਹੋ ਰਿਹਾ ਹੈ। ਹਰ ਰੋਜ਼ ਵੱਡੀ ਗਿਣਤੀ ਵਿੱਚ ਵੱਖ-ਵੱਖ ਹਲਕਿਆਂ ਤੋਂ ਆਗੂ ਤੇ ਵਰਕਰ ਸਾਹਿਬਾਨ ਭਰਤੀ ਦਾ ਰਿਕਾਰਡ ਪਾਰਟੀ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਲਈ ਪਹੁੰਚ ਰਹੇ ਹਨ ।






















